ETV Bharat / city

ਬਿਜਲੀ ਮੀਟਰ ਮਾਮਲਾ: ਪਹਿਲਾਂ ਪੰਜਾਬ ਦੀ ਨਾਂਹ ਹੁਣ ਕੇਂਦਰ ਦੀ ਨਾਂਹ, ਜਾਣੋ ਪੂਰਾ ਮਾਮਲਾ

ਆਮ ਆਦਮੀ ਪਾਰਟੀ ਦੇ 300 ਯੂਨਿਟ ਮੁਫਤ ਬਿਜਲੀ ਦੇਣ ਦੇ ਵਾਅਦੇ ਨੂੰ ਪੂਰਾ ਕਰਨ ’ਚ ਕੇਂਦਰ ਸਰਕਾਰ ਅੜਿਕਾ ਬਣ ਰਿਹਾ ਹੈ। ਜਿੱਥੇ ਕੇਂਦਰ ਵੱਲੋਂ ਪੰਜਾਬ ਚ ਪ੍ਰੀਪੈਡ ਬਿਜਲੀ ਮੀਟਰ ਲਗਾਉਣ ਦੀ ਗੱਲ ਆਖੀ ਗਈ ਹੈ ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਬਿਜਲੀ ਮੰਤਰੀ ਵੱਲੋਂ ਪ੍ਰੀਪੈਡ ਬਿਜਲੀ ਮੀਟਰ ਲਗਾਉਣ ਨੂੰ ਇਨਕਾਰ ਕਰ ਦਿੱਤਾ ਗਿਆ ਹੈ।

ਬਿਜਲੀ ਮੰਤਰੀ ਹਰਭਜਨ ਸਿੰਘ
ਬਿਜਲੀ ਮੰਤਰੀ ਹਰਭਜਨ ਸਿੰਘ
author img

By

Published : Mar 30, 2022, 9:56 AM IST

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਤਿੰਨ ਮਹੀਨਿਆਂ ਦੇ ਅੰਦਰ ਬਿਜਲੀ ਦੇ ਪ੍ਰੀਪੇਡ ਮੀਟਰ ਲਗਵਾਉਣ ਲਈ ਕਿਹਾ ਗਿਆ ਹੈ ਜਿਸ ਕਾਰਨ ਪੰਜਾਬ ਅਤੇ ਕੇਂਦਰ ਵਿਚਾਲੇ ਇੱਕ ਨਵਾਂ ਵਿਵਾਦ ਖੜਾ ਹੋ ਗਿਆ ਹੈ। ਮੀਡੀਆ ਰਿਪੋਟ ਦੇ ਮੁਤਾਬਿਕ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਪੰਜਾਬ ਅੰਦਰ ਪ੍ਰੀਪੇਡ ਮੀਟਰ ਲਗਾਉਣ ਲਈ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਸਮਾਰਟ ਮੀਟਰ ਲਗਾਏ ਜਾਣਗੇ।

ਸਮਾਰਟ ਬਿਜਲੀ ਮੀਟਰ ਲਗਾਏ ਜਾਣਗੇ: ਆਮ ਆਦਮੀ ਪਾਰਟੀ ਦੀ ਸਰਕਾਰ ਦੇ ਬਿਜਲੀ ਮੰਤਰੀ ਹਰਭਜਨ ਸਿੰਘ (Harbhajan Singh) ਨੇ ਕਿਹਾ ਹੈ ਕਿ ਪੰਜਾਬ ਵਿਚ ਬਿਜਲੀ ਦਾ ਕੋਈ ਸੰਕਟ ਪੈਦਾ ਨਹੀਂ ਹੋਣ ਦਿੱਤਾ ਜਾਵੇਗਾ। ਕੋਲੇ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਅਧਿਕਾਰੀਆਂ ਨੂੰ ਝਾਰਖੰਡ ਭੇਜਿਆ ਗਿਆ ਹੈ, ਲੋੜ ਮੁਤਾਬਿਕ ਪ੍ਰਬੰਧ ਕਰ ਲਿਆ ਜਾਵੇਗਾ। ਨਾਲ ਹੀ ਪੰਜਾਬ ’ਚ ਸਮਾਰਟ ਬਿਜਲੀ ਮੀਟਰ ਲਗਾਏ ਜਾਣਗੇ।

300 ਯੂਨਿਟ ਮੁਫਤ ਬਿਜਲੀ: ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਦੇ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਦਿੱਤੀ ਜਾਵੇਗੀ। ਪਰ ਇਸ ਤੋਂ ਪਹਿਲਾਂ ਹੀ ਕੇਂਦਰ ਸਰਕਾਰ ਵੱਲੋਂ ਪ੍ਰੀਪੇਡ ਮੀਟਰ ਲਗਾਉਣ ਦੇ ਹੁਕਮ ਦਿੱਤੇ ਗਏ ਹਨ। ਜਿਸ ਕਾਰਨ ਆਮ ਆਦਮੀ ਪਾਰਟੀ ਦੇ ਮੁਫਤ ਬਿਜਲੀ ਦੇ ਵਾਅਦੇ ਨੂੰ ਪੂਰਾ ਕਰਨ ਚ ਰੁਕਾਵਟ ਬਣ ਸਕਦਾ ਹੈ।

ਕੇਂਦਰ ਵੱਲੋਂ ਚਿਤਾਵਨੀ: ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਜਿੱਥੇ ਤਿੰਨ ਮਹੀਨਿਆਂ ਦੇ ਅੰਦਰ ਪ੍ਰੀਪੈਡ ਮੀਟਰ ਲਗਾਉਣ ਲਈ ਕਿਹਾ ਗਿਆ ਹੈ ਉੱਥੇ ਹੀ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਹੈ ਕਿ ਬਿਜਲੀ ਸੁਧਾਰ ਲਈ ਕੇਂਦਰ ਵੱਲੋਂ ਦਿੱਤੇ ਜਾਣ ਵਾਲੇ ਫੰਡ ਰੋਕ ਲਿਆ ਜਾਵੇਗਾ।

ਅਜਿਹਾ ਹੋਵੇਗਾ ਸਮਾਰਟ ਮੀਟਰ: ਸਮਾਰਟ ਮੀਟਰ ਬਾਰੇ ਦੱਸਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਇੰਨਾਂ ਮੀਟਰ ਵਿੱਚ ਇੱਕ ਚਿੱਪ ਲੱਗੀ ਹੁੰਦੀ ਹੈ। ਜਦੋਂ ਤਸੀਂ ਘਰ ਤੋਂ ਬਾਹਰ ਹੋ ਤਾਂ ਘਰ ਵਿੱਚ ਕੁੱਝ ਵੀ ਆਨ ਰਹਿ ਗਿਆ ਹੈ ਤਾਂ ਤੁਸੀਂ ਬਾਹਰ ਤੋਂ ਵੀ ਇਸਨੂੰ ਆਫ ਕਰ ਸਕਦੇ ਹੋ। ਇਸ ਨਾਲ ਬਿਜਲੀ ਦੀ ਬਚਤ ਹੋਵੇਗੀ। ਇਸਦੀ ਨਾਲ ਹੀ ਇਸ ਚਿੱਪ ਦੀ ਮਦਦ ਨਾਲ ਬਿਜਲੀ ਦਾ ਭੁਗਤਾਨ ਕਰਨਾ ਹੋਰ ਵੀ ਸੌਖਾ ਹੋ ਜਾਵੇਗਾ।

ਅਜਿਹਾ ਹੋਵੇਗਾ ਪ੍ਰੀਪੇਡ ਮੀਟਰ: ਦੱਸ ਦਈਏ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਪ੍ਰੀਪੇਡ ਮੀਟਰ ਲਗਾਏ ਜਾਂਦੇ ਹਨ ਤਾਂ ਉਪਭੋਗਤਾਵਾਂ ਨੂੰ ਬਿਜਲੀ ਦੀ ਵਰਤੋ ਤੋਂ ਪਹਿਲਾਂ ਹੀ ਪੈਸੇ ਦੇਣੇ ਪੈਣਗੇ। ਪ੍ਰੀਪੇਡ ਮੀਟਰ ਨੂੰ ਮੋਬਾਇਲ ਦੇ ਵਾਂਗ ਰਿਚਾਰਜ ਕਰਨਾ ਹੋਵੇਗਾ। ਜੀ ਹਾਂ ਲੋਕਾਂ ਨੂੰ ਜਦੋ ਜਿਨ੍ਹੀ ਅਤੇ ਜਦੋ ਵੀ ਲੋੜ ਹੋਵੇਗੀ ਉਹ ਰਿਚਾਰਜ ਕਰਵਾ ਕੇ ਬਿਜਲੀ ਦਾ ਇਸਤੇਮਾਲ ਕਰ ਸਕਦੇ ਹਨ।

ਇਹ ਵੀ ਪੜੋ: CM ਮਾਨ ਵਲੋਂ ਪੰਜਾਬੀ ਯੂਨੀਵਰਸਿਟੀ ਨੂੰ ਕਰਜ਼ਾ ਮੁਕਤ ਕਰਨ ਦੀ ਗਾਰੰਟੀ, ਅਧਿਆਪਕਾਂ ਨੂੰ ਲੈਕੇ ਵੀ ਕੀਤੀ ਵੱਡੀ ਗੱਲ....

ETV Bharat Logo

Copyright © 2024 Ushodaya Enterprises Pvt. Ltd., All Rights Reserved.