ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀ ਸਾਰੀਆਂ ਜ਼ਿਲ੍ਹਾ ਅਦਾਲਤਾਂ ਦੇ ਸੈਸ਼ਨ ਜੱਜਾਂ ਨੂੰ ਪੱਤਰ ਲਿਖ ਕੇ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਜਲਦ ਤੋਂ ਜਲਦ ਅਦਾਲਤਾਂ ਦੇ ਵਿੱਚ ਹਰ ਤਰ੍ਹਾਂ ਦੇ ਕੇਸਾਂ ਦੀ ਫਿਜ਼ੀਕਲ ਹੀਅਰਿੰਗ ਸ਼ੁਰੂ ਕਰਨ।
ਹਫ਼ਤੇ ਵਿੱਚ ਹਾਈ ਕੋਰਟ ਨੂੰ ਭੇਜੀ ਜਾਵੇ ਰਿਪੋਰਟ
ਹਾਈ ਕੋਰਟ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਸੈਸ਼ਨ ਜੱਜਾਂ ਨੂੰ ਆਦੇਸ਼ ਦਿੱਤੇ ਹਨ ਕਿ ਮੌਜੂਦਾ ਸਥਿਤੀ ਨੂੰ ਵੇਖਦੇ ਹੋਏ ਅਤੇ ਸਬੰਧਿਤ ਬਾਰ ਐਸੋਸੀਏਸ਼ਨ, ਜ਼ਿਲ੍ਹੇ ਦੇ ਡੀਸੀ, ਐਸਐਸਪੀ ਅਤੇ ਸਿਵਿਲ ਸਰਜਨ ਤੋਂ ਸਲਾਹ ਲੈ ਕੇ ਤੇ ਕੇਂਦਰ ਸਰਕਾਰ ਵੱਲੋਂ ਜਾਰੀ ਕੌਬੈਟ ਹਦਾਇਤਾਂ ਦੇ ਤਹਿਤ ਅਦਾਲਤਾਂ ਦੇ ਵਿੱਚ ਫਿਜ਼ੀਕਲ ਹੀਅਰਿੰਗ ਸ਼ੁਰੂ ਕਰਨ ਦਾ ਫ਼ੈਸਲਾ ਲੈਣ। ਇਸ ਦੇ ਨਾਲ ਹੀ ਇੱਕ ਹਫ਼ਤੇ ਵਿੱਚ ਕਿੰਨੇ ਕੇਸਾਂ 'ਤੇ ਫਿਜ਼ੀਕਲ ਹੀਅਰਿੰਗ ਕੀਤੀ ਜਾ ਰਹੀ ਹੈ ਉਸ ਦੀ ਹਫ਼ਤੇ ਦੇ ਵਿੱਚ ਰਿਪੋਰਟ ਹਾਈ ਕੋਰਟ ਨੂੰ ਭੇਜੀ ਜਾਵੇ।
ਫਿਜ਼ੀਕਲ ਹੀਅਰਿੰਗ ਸ਼ੁਰੂ ਕਰਨ 'ਤੇ ਹਾਈ ਕੋਰਟ ਜਲਦ ਲਵੇਗਾ ਫੈਸਲਾ
ਹਾਈ ਕੋਰਟ ਨੇ ਇਸ ਤੋਂ ਪਹਿਲਾਂ ਵੀ 6 ਅਕਤੂਬਰ ਨੂੰ ਸਾਰੇ ਹੀ ਸੈਸ਼ਨ ਜੱਜਾਂ ਨੂੰ ਇਸ ਦੇ ਆਦੇਸ਼ ਦਿੱਤੇ ਸੀ। ਹੁਣ ਮੌਜੂਦਾ ਸਥਿਤੀ ਨੂੰ ਵੇਖਦੇ ਹੋਏ ਹਾਈ ਕੋਰਟ ਨੇ ਨਵੇਂ ਸਿਰੇ ਤੋਂ ਸਾਰੀਆਂ ਹੀ ਸੈਸ਼ਨ ਜੱਜਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਹਾਈ ਕੋਰਟ ਵਿੱਚ ਫਿਜ਼ੀਕਲ ਹੀਅਰਿੰਗ ਸ਼ੁਰੂ ਕਰਨ 'ਤੇ ਵੀ ਹਾਈਕੋਰਟ ਜਲਦ ਫੈਸਲਾ ਲਵੇਗਾ। ਇਸ 'ਤੇ ਹਾਈ ਕੋਰਟ ਪ੍ਰਸ਼ਾਸਨ ਨੇ ਸੰਕੇਤ ਦਿੱਤੇ ਹਨ।