ETV Bharat / city

ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਮਾਨਹਾਨੀ ਮਾਮਲੇ 'ਚ ਸੁਖਬੀਰ ਬਾਦਲ ਨੂੰ ਮਿਲੀ ਜ਼ਮਾਨਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਿਰੁੱਧ ਦਰਜ ਇੱਕ ਮਾਨਹਾਨੀ ਦੇ ਮਾਮਲੇ ਦੀ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਕੋਰਟ ਵੱਲੋਂ ਮਾਨਹਾਨੀ ਮਾਮਲੇ 'ਚ ਸੁਖਬੀਰ ਬਾਦਲ ਜ਼ਮਾਨਤ ਦੇ ਦਿੱਤੀ ਗਈ ਹੈ।

ਮਾਨਹਾਨੀ ਮਾਮਲੇ 'ਚ ਸੁਖਬੀਰ ਬਾਦਲ ਨੂੰ ਮਿਲੀ ਜ਼ਮਾਨਤ

author img

By

Published : Dec 10, 2020, 12:21 PM IST

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਰਾਹਤ ਦਿੰਦੇ ਹੋਏ ਜ਼ਮਾਨਤ ਦੇ ਦਿੱਤੀ ਹੈ।

ਇਸ ਤੋਂ ਪਹਿਲਾਂ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵੱਲੋਂ ਉਨ੍ਹਾਂ ਵਿਰੁੱਧ ਜਾਰੀ ਜ਼ਮਾਨਤੀ ਵਾਰੰਟ ਨੂੰ ਅਗਲੀ ਸੁਣਵਾਈ ਤੱਕ ਰੋਕ ਦਿੱਤਾ ਗਿਆ ਸੀ।

ਮਾਨਹਾਨੀ ਮਾਮਲੇ 'ਚ ਸੁਖਬੀਰ ਬਾਦਲ ਨੂੰ ਮਿਲੀ ਜ਼ਮਾਨਤ

ਇਸ ਦੇ ਨਾਲ ਹੀ ਹਾਈਕੋਰਟ ਦੀ ਜੱਜ ਜੈ ਸ਼੍ਰੀ ਠਾਕੁਰ ਨੇ ਕਿਹਾ ਕਿ ਇਹ ਮਾਮਲਾ ਜ਼ਮਾਨਤੀ ਹੈ, 10 ਦਿਨਾਂ ਦੇ ਅੰਦਰ ਬਾਦਲ ਟ੍ਰਾਇਲ ਕੋਰਟ ਵਿੱਚ ਪੇਸ਼ ਹੋਏ ਹਨ ਤੇ ਜੱਜ ਦੀ ਸੰਤੁਸ਼ਟੀ ਉੱਤੇ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਗਈ ਹੈ।

ਕੋਰਟ ਨੇ ਸਾਰੇ ਜਵਾਬਦੇਹ ਪੱਖਾਂ ਨੂੰ 18 ਜਨਵਰੀ ਤੱਕ ਦੇ ਲਈ ਨੋਟਿਸ ਜਾਰੀ ਕਰ ਕੇ ਜਵਾਬ ਲਈ ਤਲਬ ਕੀਤਾ ਹੈ।

ਤਿੰਨ ਸਾਲ ਪੁਰਾਣੇ ਮਾਨਹਾਨੀ ਦੇ ਮਾਮਲੇ ਵਿੱਚ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਸੁਖਬੀਰ ਸਿੰਘ ਬਾਦਲ ਨੂੰ ਇਸ ਸਾਲ 4 ਮਾਰਚ ਨੂੰ ਸੰਮਨ ਜਾਰੀ ਕਰ ਤਲਬ ਕੀਤਾ ਸੀ। ਸੁਖਬੀਰ ਬਾਦਲ ਦੇ ਪੇਸ਼ ਨਾ ਹੋਣ ਉੱਤੇ ਜ਼ਿਲ੍ਹਾ ਅਦਾਲਤ ਚੰਡੀਗੜ੍ਹ ਨੇ ਉਨ੍ਹਾਂ ਖਿਲਾਫ 17 ਨਵੰਬਰ ਨੂੰ ਜ਼ਮਾਨਤੀ ਵਾਰੰਟ ਜਾਰੀ ਕੀਤੇ ਸਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.