ਚੰਡੀਗੜ੍ਹ: ਮੋਹਾਲੀ ਦੇ ਇੰਡਸਟਰੀਅਲ ਏਰੀਆ ਦੀ ਜੇਸੀਟੀ ਲਿਮੀਟਡ ਦੀ 31 ਏਕੜ ਤੋਂ ਜਿਆਦਾ ਜ਼ਮੀਨ ਨੂੰ ਵੇਚਣ ਚ ਹੋਏ ਘੁਟਾਲੇ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਪੰਜਾਬ ਸਰਕਾਰ ( Punjab Government) ਅਤੇ ਸੀਬੀਆਈ ਨੂੰ ਨੋਟਿਸ ਜਾਰੀ ਕੀਤਾ ਹੈ।
ਦੱਸ ਦਈਏ ਕਿ ਪੰਜਾਬ ਸਮਾਲ ਇੰਡਸਟਰੀ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਦੋ ਸਾਬਕਾ ਨਿਰਦੇਸ਼ਕਾਂ ਨੇ ਇਸ ਮਾਮਲੇ ਸਬੰਧੀ ਪਟੀਸ਼ਨ ਦਾਖਲ ਕੀਤੀ ਸੀ। ਉਨ੍ਹਾਂ ਵੱਲੋਂ ਇਹ ਇਲਜ਼ਾਮ ਲਗਾਇਆ ਗਿਆ ਸੀ ਕਿ ਇਸ ਘੁਟਾਲੇ ’ਚ ਕਈ ਵੱਡੇ ਲੋਕ ਸ਼ਾਮਲ ਹਨ। ਉਨ੍ਹਾਂ ਨੇ ਪਟੀਸ਼ਨ ਚ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਸੀਬੀਆਈ ਵੱਲੋਂ ਕਰਵਾਈ ਜਾਵੇ।
ਕਾਬਿਲੇਗੌਰ ਹੈ ਕਿ ਪਟੀਸ਼ਨ ਦਾਖਿਲ ਕਰਨ ਵਾਲੇ ਸਾਬਕਾ ਨਿਰਦੇਸ਼ਕਾਂ ਨੇ ਆਪਣੀ ਸੁਰੱਖਿਆ ਨੂੰ ਲੈ ਕੇ ਹਾਈਕੋਰਟ ’ਚ ਮੰਗ ਕੀਤੀ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਇਸ ਘੁਲਾਟੇ ਨੂੰ ਲੈ ਕੇ ਉਨ੍ਹਾਂ ਵੱਲੋਂ ਆਵਾਜ਼ ਚੁੱਕੀ ਗਈ ਹੈ ਜਿਸ ਕਾਰਨ ਉਨ੍ਹਾਂ ਨੂੰ ਲਗਾਤਾਰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ ਨਾਲ ਹੀ ਉਨ੍ਹਾਂ ਨੂੰ ਆਪਣੀ ਸੁਰੱਖਿਆ ਦੀ ਵੀ ਖਤਰਾ ਹੈ, ਇਸ ਲਈ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਜਾਵੇ।
ਇਹ ਵੀ ਪੜੋ: ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦਾ ਪੋਤਾ ਭਾਜਪਾ ‘ਚ ਸ਼ਾਮਲ