ਚੰਡੀਗੜ੍ਹ: ਪੰਜਾਬ-ਹਰਿਆਣਾ ਹਾਈ ਕੋਰਟ (Punjab-Haryana High Court) ਨੇ ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਵਿੱਚ ਮੁੱਖ ਮੰਤਰੀ ਦੇ ਚਿਹਰੇ ਲਈ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਕਰਵਾਏ ਗਏ ਟੈਲੀਕਾਲਿੰਗ ਅਤੇ ਵਟਸਐਪ ਮੈਸੇਜ ਪੋਲ ਦੀ ਸੱਚਾਈ ਦੀ ਜਾਂਚ ਦੀ ਮੰਗ ਕਰਨ ਵਾਲੀ ਹਾਈ ਕੋਰਟ ਵਿੱਚ ਦਾਇਰ ਜਨਹਿੱਤ ਪਟੀਸ਼ਨ ਨੂੰ ਚੋਣ ਪ੍ਰਚਾਰ ਕਰਾਰ ਦਿੰਦਿਆਂ ਖਾਰਜ ਕਰ ਦਿੱਤਾ ਹੈ।
ਹਾਈਕੋਰਟ (Punjab-Haryana High Court) ਨੇ ਪਟੀਸ਼ਨਕਰਤਾ ਨੂੰ ਇਸ ਮਾਮਲੇ ਦੀ ਚੋਣ ਕਮਿਸ਼ਨ ਕੋਲ ਸ਼ਿਕਾਇਤ ਕਰਨ ਦੇ ਹੁਕਮ ਦਿੱਤੇ ਹਨ ਅਤੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਦੀ ਜਾਂਚ ਕਰਨ ਅਤੇ ਨਿਰਧਾਰਤ ਕਾਨੂੰਨ ਤਹਿਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
ਮੁਹਾਲੀ ਦੇ ਗੁਰਵਿੰਦਰ ਸਿੰਘ ਨੇ ‘ਆਪ’ ਵੱਲੋਂ ਕਰਵਾਏ ਇਸ ਪੋਲ ਦੀ ਸੱਚਾਈ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਚੋਣ ਚਾਲ ਹੈ, ਜਿਸ ਵਿੱਚ ਪੂਰੀ ਤਰ੍ਹਾਂ ਪਾਰਦਰਸ਼ਤਾ ਦੀ ਘਾਟ ਹੈ। ਉਨ੍ਹਾਂ ਨੇ ਆਰ.ਟੀ.ਆਈ. (RTI) ਰਾਹੀਂ ਇਸ ਪੋਲ ਬਾਰੇ ਜਾਣਕਾਰੀ ਮੰਗੀ ਸੀ, ਜੋ ਨਹੀਂ ਦਿੱਤੀ ਗਈ।
ਇਸ ਖ਼ਿਲਾਫ਼ ਪਟੀਸ਼ਨਰ ਨੇ ਹਾਈ ਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ ਕਰਕੇ ਹਾਈ ਕੋਰਟ ਦੀ ਨਿਗਰਾਨੀ ਹੇਠ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ। ਜਿਸ ਦਾ ਨਿਪਟਾਰਾ ਕਰਦਿਆਂ ਹਾਈਕੋਰਟ (Punjab-Haryana High Court) ਨੇ ਪਟੀਸ਼ਨਕਰਤਾ ਨੂੰ ਚੋਣ ਕਮਿਸ਼ਨ ਕੋਲ ਸ਼ਿਕਾਇਤ ਕਰਨ ਦੀ ਆਜ਼ਾਦੀ ਦੇ ਦਿੱਤੀ ਹੈ। ਇਨ੍ਹਾਂ ਹਦਾਇਤਾਂ ਤੋਂ ਬਾਅਦ ਹਾਈਕੋਰਟ (Punjab-Haryana High Court) ਨੇ ਪਟੀਸ਼ਨਰ ਵੱਲੋਂ ਪਟੀਸ਼ਨ ਵਾਪਸ ਲੈਣ ਮਗਰੋਂ ਪਟੀਸ਼ਨ ਖਾਰਜ ਕਰ ਦਿੱਤੀ।
ਇਹ ਵੀ ਪੜ੍ਹੋ:ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਵਾਰਾਣਸੀ ਪਹੁੰਚੇ ਮੁੱਖ ਮੰਤਰੀ ਚੰਨੀ