ETV Bharat / city

ਪੰਜਾਬ ਚੋਣਾਂ: 117 ਵਿਧਾਨ ਸਭਾ ਸੀਟਾਂ ’ਤੇ 1304 ਉਮੀਦਵਾਰ ਚੋਣ ਮੈਦਾਨ ’ਚ - ਵਿਧਾਨ ਸਭਾ ਹਲਕਾ ਦੀਨਾਨਗਰ

ਮੁੱਖ ਚੋਣ ਅਫਸਰ ਪੰਜਾਬ ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ 2266 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਕਾਗਜ਼ ਭਰੇ ਗਏ ਸਨ। ਉਨ੍ਹਾਂ ਦੱਸਿਆ ਕਿ ਹੁਣ ਕਾਗਜ਼ ਵਾਪਿਸ ਲੈਣ ਅਤੇ ਰੱਦ ਹੋਣ ਤੋਂ ਬਾਅਦ ਚੋਣ ਮੈਦਾਨ ਵਿੱਚ 1304 ਉਮੀਦਵਾਰ ਚੋਣ ਮੈਦਾਨ ਵਿੱਚ (1304 Candidates In Fray For 117 Seats) ਰਹਿ ਗਏ ਹਨ।

ਪੰਜਾਬ ਵਿਧਾਨਸਭਾ ਚੋਣਾਂ 2022 ਲਈ 1304 ਉਮੀਦਵਾਰ ਚੋਣ ਮੈਦਾਨ ਵਿੱਚ

author img

By

Published : Feb 5, 2022, 5:12 PM IST

ਚੰਡੀਗੜ੍ਹ: ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਲਈ 1304 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਪੰਜਾਬ ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰੀਕ੍ਰਿਆ ਦੌਰਾਨ 2266 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਸਨ। ਉਨ੍ਹਾਂ ਦੱਸਿਆ ਕਿ ਕਾਗਜ਼ਾਂ ਦੀ ਪੜਤਾਲ ਦੌਰਾਨ 588 ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਸਨ।

ਮੁੱਖ ਚੋਣ ਅਫਸਰ ਪੰਜਾਬ ਨੇ ਦੱਸਿਆ ਕਿ ਜਿੰਨ੍ਹਾਂ ਵਿੱਚੋਂ ਕਾਗਜ਼ ਵਾਪਿਸ ਲੈਣ ਦੀ ਆਖਰੀ ਮਿਤੀ 04 ਫਰਵਰੀ, 2022 ਤੱਕ ਦਰੁਸਤ ਪਾਏ ਗਏ 1645 ਵਿੱਚੋਂ 341 ਨਾਮਜ਼ਦਗੀ ਪੱਤਰ ਵਾਪਿਸ ਲੈ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਹੁਣ 1304 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ।

ਡਾ. ਰਾਜੂ ਨੇ ਦੱਸਿਆ ਕਿ ਸਭ ਤੋਂ ਵੱਧ 19-19 ਉਮੀਦਵਾਰ ਵਿਧਾਨ ਸਭਾ ਹਲਕਾ 59 ਸਾਹਨੇਵਾਲ ਅਤੇ ਪਟਿਆਲਾ ਦਿਹਾਤੀ ਤੋਂ ਚੋਣ ਮੈਦਾਨ ਵਿੱਚ ਹਨ ਜਦਕਿ ਸਭ ਤੋਂ ਘੱਟ 5 ਉਮੀਦਵਾਰ ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਚੋਣ ਮੈਦਾਨ ਵਿੱਚ ਹਨ।

ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਦਾ ਕਾਰਜ 20 ਫਰਵਰੀ, 2022 ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ।

ਇਹ ਵੀ ਪੜ੍ਹੋ: ਉਗੋਕੇ ਦੀ ਚੰਨੀ ਨੂੰ ਬੜ੍ਹਕ ! ਕਹਿ ਦਿੱਤੀਆਂ ਇਹ ਵੱਡੀਆਂ ਗੱਲਾਂ

ETV Bharat Logo

Copyright © 2025 Ushodaya Enterprises Pvt. Ltd., All Rights Reserved.