ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਲਈ ਆਮ ਆਦਮੀ ਪਾਰਟੀ ਦੇ ਸੁਪਰਿਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਮੋਹਾਲੀ ਵਿਖੇ ਪ੍ਰੈਸ ਕਾਨਫਰੰਸ ਕਰ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨਗੇ।
ਇਹ ਵੀ ਪੜੋ: ਨਵਜੋਤ ਸਿੱਧੂ ਨੇ ਪੰਜਾਬ ਚੋਣਾਂ ਲਈ 39 ਬੁਲਾਰੇ ਕੀਤੇ ਨਿਯੁਕਤ
ਦੱਸ ਦਈਏ ਕਿ ਅੱਜ 12 ਵਜੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ ਤੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕੀਤਾ ਜਾਵੇਗਾ। ਉਂਝ ਤਾਂ ਮੁੱਖ ਮੰਤਰੀ ਕੇਜਰੀਵਾਲ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇਗਾ ਜੋ ਕਿ ਪੰਜਾਬ ਤੋਂ ਹੀ ਹੋਵੇਗਾ।
AAP ਨੇ ਜਾਰੀ ਕੀਤਾ ਸੀ ਟੋਲ ਫ੍ਰੀ ਨੰਬਰ
ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਦੇ ਚਿਹਰੇ ’ਤੇ ਲੋਕਾਂ ਦੇ ਸੁਝਾਅ ਲਈ ਇੱਕ ਟੋਲ ਫ੍ਰੀ ਨੰਬਰ ਜਾਰੀ ਕੀਤਾ ਸੀ। ਆਮ ਆਦਮੀ ਪਾਰਟੀ ਦੇ ਦਾਅਵਾ ਕੀਤਾ ਹੈ ਕਿ 24 ਘੰਟਿਆਂ ਅੰਦਰ ਇਸ ਟੋਲ ਫ੍ਰੀ ਨੰਬਰ ਉੱਤੇ ਕਰੀਬ 22 ਲੱਖ ਲੋਕਾਂ ਨੇ ਆਪਣੀ ਰਾਏ ਦਿੱਤੀ ਹੈ।
ਭਗਵੰਤ ਮਾਨ ਮੰਨੇ ਜਾ ਰਹੇ ਹਨ ਮਜ਼ਬੂਤ ਦਾਅਵੇਦਾਰ
ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਦੇ ਸਾਂਸਦ ਭਗਵੰਤ ਮਾਨ ਮੁੱਖ ਮੰਤਰੀ ਦੇ ਚਿਹਰੇ ਲਈ ਸਭ ਤੋਂ ਮਜ਼ਬੂਤ ਦਾਅਵੇਦਾਰ ਮੰਨੇ ਜਾ ਰਹੇ ਹਨ। ਸੂਤਰਾਂ ਮੁਤਾਬਿਕ ਖ਼ਬਰ ਹੈ ਕਿ ਪਾਰਟੀ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਚਿਹਰੇ ਲਈ ਫੈਸਲਾ ਲੈ ਲਿਆ ਹੈ, ਪਰ ਅਜੇ ਰਸਮੀ ਐਲਾਨ ਕਰਨਾ ਬਾਕੀ ਹੈ। ਫਿਲਹਾਲ ਹੁਣ ਦੇਖਣਾ ਹੋਵੇਗਾ ਕਿ ਆਮ ਆਦਮੀ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਲਈ ਕਿਸ ਚਿਹਰੇ ਉੱਤੇ ਦਾਅ ਖੇਡਦੀ ਹੈ।
ਇਹ ਵੀ ਪੜੋ: ਸੰਯੁਕਤ ਸਮਾਜ ਮੋਰਚਾ ਵੱਲੋਂ 20 ਨਵੇਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ