ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਨੂੰ ਲੈ ਕੇ ਲਗਾਤਾਰ ਸਿਆਸੀ ਪਾਰਟੀਆਂ ਵੱਲੋਂ ਪ੍ਰਚਾਰ ਤੇ ਪ੍ਰਸਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਈ ਤਰ੍ਹਾਂ ਦੀਆਂ ਘਟਨਾਵਾਂ ਵੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅਜਿਹੀ ਹੀ ਇਕ ਘਟਨਾ ਸਾਹਮਣੇ ਆਈ ਹੈ ਜਿੱਥੇ ਭਾਜਪਾ ਦਾ ਝੰਡੇ ਫੂਕਣ ਦਾ ਮਾਮਲਾ ਸਾਹਮਣੇ ਆਇਆ ਹੈ।
ਝੰਡੇ ਸਾੜਨ ਦੀ ਵੀਡੀਓ ਜ਼ੀਰਕਪੁਰ ਦੀ ਦੱਸੀ ਜਾ ਰਹੀ ਹੈ। ਸੋਸ਼ਲ ਮੀਡੀਆ ’ਤੇ ਇਹ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। ਇਹ ਵੀਡੀਓ ਜ਼ੀਰਕਪੁਰ ਦੇ ਢਕੋਲੀ ਖੇਤਰ ਦੀ ਕਹੀ ਜਾ ਰਹੀ ਹੈ। ਇਸ ਦੌਰਾਨ ਅੱਗ ਲਗਾਉਣ ਵਾਲੇ ਨੌਜਵਾਨਾਂ ਵੱਲੋਂ ਭਾਜਪਾ ਵਰਕਰਾਂ ਦੀ ਕੁੱਟਮਾਰ ਕੀਤੀ ਗਈ ਹੈ।
ਬੀਜੇਪੀ ਦਫਤਰ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਮੁਤਾਬਿਕ ਮੁਲਜ਼ਮਾਂ ਵਿੱਚ ਇੱਕ ਨੌਜਵਾਨ ਦਾਂ ਨਾਮ ਮਨਦੀਪ ਸਿੰਘ ਹੈ ਅਤੇ ਉਹ ਕਿਸਾਨ ਏਕਤਾ ਜ਼ਿੰਦਾਬਾਦ ਦੇ ਨਾਅਰੇ ਲਗਾ ਰਿਹਾ ਹੈ। ਭਾਜਪਾ ਆਗੂਆਂ ਦਾ ਇਲਜ਼ਾਮ ਹੈ ਕਿ ਕਿ ਡੇਰਾਬੱਸੀ ਤੋਂ ਪਾਰਟੀ ਦੇ ਉਮੀਦਵਾਰ ਸੰਜੀਵ ਖੰਨਾ ਦੀ ਵਧਦੀ ਲੋਕਪ੍ਰਿਅਤਾ ਤੋਂ ਕਾਂਗਰਸ ਅਕਾਲੀ ਦਲ ਅਤੇ ਹੋਰ ਵਿਰੋਧੀ ਧਿਰਾਂ ਡਰੀ ਹੋਈ ਹੈ।
ਇਸ ਸਬੰਧੀ ਭਾਜਪਾ ਨੇ ਚੋਣ ਆਯੋਗ ਨੂੰ ਸ਼ਿਕਾਇਤ ਦਿੱਤੀ ਹੈ ਅਤੇ ਜਲਦ ਕਾਰਵਾਈ ਦੀ ਮੰਗ ਕੀਤੀ। ਇਸਦੇ ਨਾਲ ਹੀ ਉਨ੍ਹਾਂ ਰੋਸ ਜਤਾਉਂਦੇ ਕਿਹਾ ਹੈ ਕਿ ਪਿਛਲੇ ਪੰਜ ਦਿਨਾਂ ਵਿੱਚੋਂ ਇਹ ਦੂਜੀ ਅਜਿਹੀ ਘਟਨਾ ਹੈ। ਭਾਜਪਾ ਦਫਤਰ ਤੋਂ ਜਾਰੀ ਜਾਣਕਾਰੀ ਦੇ ਮੁਤਾਬਕ ਇਸ ਤੋਂ ਪਹਿਲਾਂ ਆਟੋ ਰਿਕਸ਼ਾ ’ਤੇ ਲੱਗੇ ਭਾਜਪਾ ਦੇ ਫਲੈਕਸ ਬੋਰਡ ਵੀ 25 ਜਨਵਰੀ 2022 ਨੂੰ ਫੜੇ ਗਏ ਸੀ ਜਿਸ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਉਨ੍ਹਾਂ ਦੱਸਿਆ ਕਿ ਉਸ ਘਟਨਾ ਵਿੱਚ ਡਰਾਈਵਰ ਦੀ ਅਣਪਛਾਤਿਆਂ ਵੱਲੋਂ ਕੁੱਟਮਾਰ ਕੀਤੀ ਗਈ ਸੀ।
ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਭਾਜਪਾ ਵਰਕਰਾਂ ਨਾਲ ਕੁੱਟਮਾਰ ਅਤੇ ਧਮਕੀਆਂ ਦੀ ਘਟਨਾਵਾਂ ਨਾ ਸਿਰਫ ਡੇਰਾਬੱਸੀ ਵਿਧਾਨਸਭਾ ਖੇਤਰ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਮਾਹੌਲ ਨੂੰ ਖਰਾਬ ਕੀਤਾ ਜਾ ਰਿਹਾ ਹੈ ਜਿੰਨ੍ਹਾਂ ’ਤੇ ਠੱਲ੍ਹ ਪਾਉਣ ਦੀ ਲੋੜ ਹੈ।
ਇਹ ਵੀ ਪੜ੍ਹੋ:ਬਿਕਰਮ ਮਜੀਠੀਆ ’ਤੇ ਭੜਕੇ ਨਵਜੋਤ ਸਿੱਧੂ, ਕਿਹਾ...