ETV Bharat / city

Punjab Assembly Election 2022: ਕੇਜਰੀਵਾਲ ਦਾ ਪੰਜਾਬ ਦੌਰਾ

ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਨੂੰ ਲੈ ਕੇ ਹਰ ਪਾਰਟੀਆਂ ਵੱਲੋਂ ਤਿਆਰੀਆਂ ਜੋਰਾਂ ’ਤੇ ਚੱਲ ਰਹੀਆਂ ਹਨ। ਉਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੌਰੇ ’ਤੇ ਹਨ ਜੋ ਪਹਿਲਾਂ ਵਿਧਾਨ ਸਭਾ ਹਲਕਾ ਕਰਤਾਰਪੁਰ ਦੇ ਇੱਕ ਪਿੰਡ ਵਿੱਚ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਲਈ ਗਾਰੰਟੀ ਕਾਰਡ ਵੰਡਣਗੇ। ਗਾਰੰਟੀ ਕਾਰਡ ਵੰਡਣ ਤੋਂ ਬਾਅਦ ਕੇਜਰੀਵਾਲ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਜਨ ਸਭਾ ਨੂੰ ਸੰਬੋਧਨ ਕਰਨਗੇ।

author img

By

Published : Dec 7, 2021, 6:49 AM IST

Updated : Dec 7, 2021, 9:41 AM IST

ਕੇਜਰੀਵਾਲ ਦਾ ਪੰਜਾਬ ਦੌਰਾ
ਕੇਜਰੀਵਾਲ ਦਾ ਪੰਜਾਬ ਦੌਰਾ

ਚੰਡੀਗੜ੍ਹ: ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਨੇੜੇ ਆ ਰਹੀਆਂ, ਉਵੇਂ ਹੀ ਹਰ ਪਾਰਟੀ ਪੱਬਾਂ ਭਾਰ ਹੋ ਰਹੀ ਹੈ ਤਾਂ ਜੋ ਕੁਰਸੀ ਹਾਸਲ ਕੀਤੀ ਜਾ ਸਕੇ। ਉਥੇ ਜੇਕਰ ਆਮ ਆਦਮੀ ਪਾਰਟੀ ਦੀ ਗੱਲ ਕੀਤੀ ਜਾਵੇ ਤਾਂ ਆਪ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਲਗਾਤਾਰ ਪੰਜਾਬ ਦੇ ਦੌਰੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਕੇਜਰੀਵਾਲ ਪਹਿਲਾਂ ਵਿਧਾਨ ਸਭਾ ਹਲਕਾ ਕਰਤਾਰਪੁਰ ਦੇ ਇੱਕ ਪਿੰਡ ਵਿੱਚ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਲਈ ਗਾਰੰਟੀ ਕਾਰਡ ਵੰਡਣਗੇ। ਗਾਰੰਟੀ ਕਾਰਡ ਵੰਡਣ ਤੋਂ ਬਾਅਦ ਕੇਜਰੀਵਾਲ ਜ਼ਿਲ੍ਹਾ ਹੁਸ਼ਿਆਰਪੁਰ ਦੇ ਟਾਂਡਾ ਰੋਡ ‘ਤੇ ਪੈਂਦੇ ਵਿੰਡਸਰ ਪੈਲੇਸ ਵਿੱਚ ਜਨ ਸਭਾ ਨੂੰ ਸੰਬੋਧਨ ਕਰਨਗੇ।

ਇਹ ਵੀ ਪੜੋ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹੁੰਚੇ ਸੱਚਖੰਡ ਸ੍ਰੀ ਦਰਬਾਰ ਸਾਹਿਬ

ਦੱਸ ਦਈਏ ਕਿ ਇਸ ਤੋਂ ਪਹਿਲਾਂ ਜਦੋਂ ਮੁੱਖ ਮੰਤਰੀ ਕੇਜਰੀਵਾਲ ਪੰਜਾਬ ਦੌਰੇ ’ਤੇ ਆਏ ਸਨ ਤਾਂ ਉਹਨਾਂ ਨੇ ਲੋਕਾਂ ਨਾਲ ਕਈ ਵਾਅਦੇ ਕੀਤੇ ਹਨ ਤੇ ਹੁਣ ਤਕ ਕੇਜਰੀਵਾਲ 5 ਗਰੰਟੀਆਂ ਦਾ ਐਲਾਨ ਵੀ ਕਰ ਚੁੱਕੇ ਹਨ।

ਇਹ ਹਨ ਕੇਜਰੀਵਾਲ ਦੇ ਪਹਿਲੇ ਐਲਾਨ ਤੇ ਗਰੰਟੀਆਂ

  • ਪਹਿਲੀ ਗਰੰਟੀ ਮੁਫਤ ਬਿਜਲੀ
  • ਦੂਜੀ ਗਰੰਟੀ ਮੁਫਤ ਸਿਹਤ ਸਹੂਲਤ
  • ਤੀਜੀ ਗਰੰਟੀ ਮਹਿਲਾਵਾਂ ਲਈ 1000 ਰੁਪਏ ਪ੍ਰਤੀ ਮਹੀਨਾ ਪੈਨਸ਼ਨ
  • ਚੌਥੀ ਗਰੰਟੀ ’ਚ ਕੇਜਰੀਵਾਲ ਨੇ ਐਲਾਨ ਕੀਤਾ ਸੀ ਕਿ ਪੰਜਾਬ ਦੇ 24 ਲੱਖ ਗਰੀਬ ਬੱਚਿਆਂ ਨੂੰ ਸਰਕਾਰੀ ਸਕੂਲ ‘ਚ ਬਿਹਤਰ ਸਿੱਖਿਆ ਦਿੱਤੀ ਜਾਵੇਗੀ। ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ। ਪੰਜਾਬ ‘ਚ ਨਵੇਂ ਸਕੂਲਾਂ ਦਾ ਨਿਰਮਾਣ ਕੀਤਾ ਜਾਵੇਗਾ।
  • ਪੰਜਵੀਂ ਗਰੰਟੀ ਬਾਰਡਰ ’ਤੇ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਸਨਮਾਨ ਰਾਸ਼ੀ

ਦੱਸ ਦਈਏ ਕਿ ਐਲਾਨਾਂ ਅਤੇ ਵਾਅਦਿਆਂ ਦੇ ਦੌਰ ਵਿੱਚ ਹਰੇਕ ਪਾਰਟੀ ਇੱਕ ਦੂਜੇ ਤੋਂ ਅੱਗੇ ਨਿਕਲਣ ਦੀ ਕੋਸ਼ਿਸ਼ ਕਰ ਰਹੀ ਹੈ। ਇਥੋਂ ਤੱਕ ਕਿ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਕਲੀ ਕੇਜਰੀਵਾਲ ਕਹਿਣ ਲੱਗ ਪਏ ਹਨ ਤੇ ਕਹਿ ਰਹੇ ਹਨ ਕਿ ਉਹ ਸਿਰਫ ਐਲਾਨ ਕਰਦੇ ਹਨ ਨਾ ਕਿ ਕੰਮ। ਭਾਵੇਂ ਆਮ ਆਦਮੀ ਪਾਰਟੀ ਵੱਡੇ ਐਲਾਨ ਕੀਤੇ ਜਾ ਰਹੇ ਹਨ ਪਰ ਸੱਤਾ ਧਿਰ ਵੀ ਦੁਬਾਰਾ ਸਰਕਾਰ ਬਣਾਉਣ ਲਈ ਪੰਜਾਬ ਦੀ ਜਨਤਾ ਲਈ ਵੱਡੇ ਫੈਸਲੇ ਲੈ ਰਹੀ ਹੈ। ਇਹੋ ਨਹੀਂ ਆਮ ਆਦਮੀ ਪਾਰਟੀ ਦੇ ਕੁਝ ਵਿਧਾਇਕ ਕਾਂਗਰਸ ਵਿੱਚ ਸ਼ਾਮਲ ਹੋ ਚੁੱਕੇ ਹਨ। ਅਜਿਹੇ ਵਿੱਚ ਵੇਖਣਾ ਇਹ ਹੈ ਕਿ ਸੱਤਾ ਕਿਸ ਦੇ ਹੱਥ ਆਉਂਦੀ ਹੈ।

ਇਹ ਵੀ ਪੜੋ: 1 ਸਾਲ ਦੇ ਬੱਚੇ ਨੇ ਭਾਰਤ 'ਚ ਗੱਡੇ ਝੰਡੇ, ਇੰਡੀਆ ਬੁੱਕ ਆਫ਼ ਰਿਕਾਰਡ 'ਚ ਦਰਜ ਹੋਇਆ ਨਾਮ

Last Updated : Dec 7, 2021, 9:41 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.