ਚੰਡੀਗੜ੍ਹ: ਅਗਲੇ ਸਾਲ ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਹੋਣ ਜਾ ਰਹੀਆਂ ਹਨ, ਉਥੇ ਹੀ ਹਰ ਪਾਰਟੀ ਵੱਲੋਂ ਜਿੱਤ ਲਈ ਪੂਰਾ ਜੋਰ ਲਗਾਇਆ ਜਾ ਰਿਹਾ ਹੈ ਤਾਂ ਜੋ ਸੱਤਾ ਹਾਸਿਲ ਕੀਤੀ ਜਾ ਸਕੇ ਤੇ ਹਰ ਪਾਰਟੀ ਵੱਲੋਂ ਚੋਣ ਪ੍ਰਚਾਰ ਵੀ ਧੜੱਲੇ ਨਾਲ ਕੀਤਾ ਜਾ ਰਿਹਾ ਹੈ। ਅੱਜ ਅਸੀਂ ਵਿਧਾਨ ਸਭਾ ਹਲਕੇ ਭੋਆ (Bhoa Assembly Constituency) ਦੀ ਗੱਲ ਕਰਾਂਗੇ, ਕਿ ਆਖਿਰਕਾਰ ਇਸ ਸੀਟ ਦਾ ਸਿਆਸੀ ਸਮੀਕਰਨ ਕੀ ਹੈ।
ਇਹ ਵੀ ਪੜੋ: Punjab Assembly Election 2022: ਮਹਿਲ ਕਲਾਂ ਸੀਟ ’ਤੇ ਕਿਸਦਾ ਚੱਲੇਗਾ ਜਾਦੂ, ਜਾਣੋ ਇੱਥੋਂ ਦਾ ਸਿਆਸੀ ਹਾਲ...
ਭੋਆ ਸੀਟ (Bhoa Assembly Constituency)
ਵਿਧਾਨ ਸਭਾ ਹਲਕੇ ਭੋਆ ਸੀਟ (Bhoa Assembly Constituency) ਵਿੱਚ ਇਸ ਸਮੇਂ ਕਾਂਗਰਸ ਦੇ ਜੋਗਿੰਦਰ ਪਾਲ ਵਿਧਾਇਕ ਮੌਜੂਦਾ ਵਿਧਾਇਕ ਹਨ। ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਵਿੱਚ ਇਸ ਸੀਟ 'ਤੇ ਮੁਕਾਬਲਾ ਦਿਲਚਸਪ ਹੋਵੇਗਾ, ਕਿਉਂਕਿ ਇਸ ਵਾਰ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ ਭਾਜਪਾ ਨਾਲੋ ਨਾਤਾ ਟੁੱਟ ਗਿਆ ਹੈ ਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਨੇ ਖੁਦ ਆਪਣੇ ਉਮੀਦਵਾਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ, ਪਹਿਲਾਂ ਅਕਾਲੀ-ਭਾਜਪਾ ਗਠਜੋੜ ਸਮੇਂ ਇਹ ਸੀਟ ਭਾਜਪਾ ਕੋਲ ਹੁੰਦੀ ਸੀ।
2017 ਵਿਧਾਨ ਸਭਾ ਦੇ ਚੋਣ ਨਤੀਜੇ
2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਭੋਆ ਸੀਟ (Bhoa Assembly Constituency) ’ਤੇ 75.20 ਫੀਸਦ ਵੋਟਿੰਗ ਹੋਈ ਸੀ, ਇਸ ਦੌਰਾਨ ਕਾਂਗਰਸ ਦੇ ਉਮੀਦਵਾਰ ਜੋਗਿੰਦਰ ਪਾਲ ਵਿਧਾਇਕ ਚੁਣੇ ਗਏ ਸਨ, ਜਿਹਨਾਂ ਨੂੰ 67865 ਵੋਟਾਂ ਪਈਆਂ ਸਨ। ਉਥੇ ਹੀ ਦੂਜੇ ਨੰਬਰ ’ਤੇ ਭਾਜਪਾ ਦੀ ਉਮੀਦਵਾਰ ਸੀਮਾ ਕੁਮਾਰੀ ਨੂੰ 40369 ਵੋਟਾਂ ਤੇ ਤੀਜੇ ਨੰਬਰ ‘ਤੇ ਰਹੇ RMPOI ਦੇ ਉਮੀਦਵਾਰ ਲਾਲ ਚੰਦ ਕਟਾਰੂਚੱਕ ਨੂੰ 13353 ਵੋਟਾਂ ਪਈਆਂ ਸਨ।
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ
2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਕਾਂਗਰਸ ਦਾ ਸਭ ਤੋਂ ਵੱਧ 51.95 ਫੀਸਦ ਵੋਟ ਸ਼ੇਅਰ ਸੀ, ਜਦਕਿ ਦੂਜੇ ਨੰਬਰ ’ਤੇ ਭਾਜਪਾ ਦਾ 30.90 ਫੀਸਦ ਤੇ ਤੀਜੇ ਨੰਬਰ ’ਤੇ RMPOI ਦਾ 10.22 ਫੀਸਦ ਵੋਟ ਸ਼ੇਅਰ ਸੀ।
2012 ਵਿਧਾਨ ਸਭਾ ਦੇ ਚੋਣ ਨਤੀਜੇ
2012 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਭੋਆ ਸੀਟ (Bhoa Assembly Constituency) ’ਤੇ 71.32 ਫੀਸਦ ਵੋਟਿੰਗ ਹੋਈ ਸੀ, ਇਸ ਦੌਰਾਨ ਭਾਜਪਾ ਦੀ ਉਮੀਦਵਾਰ ਸੀਮਾ ਕੁਮਾਰੀ ਵਿਧਾਇਕਾ ਚੁਣੇ ਗਏ ਸਨ, ਜਿਹਨਾਂ ਨੂੰ 50503 ਵੋਟਾਂ ਪਈਆਂ ਸਨ, ਜਦਕਿ ਦੂਜੇ ਨੰਬਰ ’ਤੇ ਰਹੇ ਕਾਂਗਰਸ ਦੇ ਉਮੀਦਵਾਰ ਬਲਬੀਰ ਰਾਮ ਨੂੰ 38355 ਵੋਟਾਂ ਪਈਆਂ ਸਨ ਤੇ ਤੀਜੇ ਨੰਬਰ ’ਤੇ ਰਹੇ ਅਜਾਦ ਉਮੀਦਵਾਰ ਰਾਮ ਲਾਲ ਨੂੰ 7508 ਵੋਟਾਂ ਪਈਆਂ ਸਨ।
2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ
2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਭੋਆ ਸੀਟ (Bhoa Assembly Constituency) ਭਾਜਪਾ ਦਾ ਸਭ ਤੋਂ ਵੱਧ 46.54 ਫੀਸਦ ਵੋਟ ਸ਼ੇਅਰ ਰਿਹਾ ਸੀ, ਜਦਕਿ ਕਾਂਗਰਸ ਦਾ 35.35 ਫੀਸਦ ਵੋਟ ਸ਼ੇਅਰ ਰਿਹਾ ਸੀ।
ਇਹ ਵੀ ਪੜੋ: Punjab Assembly Election 2022: ਬਾਦਲਾਂ ਦਾ ਗੜ੍ਹ ਹੈ ਲੰਬੀ ਸੀਟ, ਜਾਣੋ ਇੱਥੇ ਦਾ ਸਿਆਸੀ ਹਾਲ...
ਵਿਧਾਨ ਸਭਾ ਹਲਕਾ ਭੋਆ (Bhoa Assembly Constituency) ਦਾ ਸਿਆਸੀ ਸਮੀਕਰਨ
ਵਿਧਾਨ ਸਭਾ ਹਲਕਾ ਭੋਆ (Bhoa Assembly Constituency) ਦਾ ਸਿਆਸੀ ਸਮੀਕਰਨ ਇਸ ਵਾਰ ਬਲਦਿਆ ਹੋਇਆ ਹੈ, ਕਿਉਂਕਿ ਇਸ ਵਾਰ ਅਕਾਲੀ ਦਲ ਤੇ ਭਾਜਪਾ ਦਾ ਗੱਠਜੋੜ ਟੁੱਟ ਗਿਆ ਹੈ ਤੇ ਅਕਾਲੀ ਦਲ ਨੇ ਬਸਪਾ ਨਾਲ ਗੱਠਜੋੜ ਕਰਨ ਇਹ ਸੀਟ ਬਸਪਾ ਨੂੰ ਦੇ ਦਿੱਤੀ ਹੈ। ਅਕਾਲੀ ਦਲ-ਬਸਪਾ ਗੱਠਜੋੜ ਨੇ ਇਸ ਵਾਰ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਨੂੰ ਉਮੀਦਵਾਰ ਐਲਾਨਿਆ ਹੈ ਤੇ ਆਮ ਆਦਮੀ ਪਾਰਟੀ ਨੇ ਲਾਲ ਚੰਦ ਕਟਾਰੂਚੱਕ ਨੂੰ ਉਮੀਦਵਾਰ ਐਲਾਨਿਆ ਹੈ, ਜਦਕਿ ਬਾਕਿ ਪਾਰਟੀਆਂ ਵੱਲੋਂ ਅਜੇ ਤਕ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ।
ਇਸ ਰਾਖਵੀਂ ਸੀਟ ਹੈ ਤੇ ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਵਿੱਚ ਇਸ ਸੀਟ ’ਤੇ ਫਸਵੀਂ ਟੱਕਰ ਹੋਣ ਦੀ ਸੰਭਾਵਨਾ ਹੈ।