ਚੰਡੀਗੜ੍ਹ: ਪੰਜਾਬ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ 2022 (Punjab Assembly Election 2022) ਹੋਣ ਜਾ ਰਹੀਆਂ ਹਨ ਤੇ ਹਰ ਪਾਰਟੀ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਉਥੇ ਹੀ ਜੇਕਰ ਅਜਿਹੇ 'ਚ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਕੁਰਸੀ ਹਾਸਲ ਕੀਤੀ ਜਾ ਸਕੇ। ਜੇਕਰ ਜਲਾਲਾਬਾਦ ਸੀਟ (Jalalabad assembly constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਦੇ ਸਿਆਸੀਸਮੀਕਰਨ ਬਾਰੇ ਚਰਚਾ ਕਰਾਂਗੇ।
ਇਹ ਵੀ ਪੜੋ: Punjab Assembly Election 2022: ਬਾਦਲਾਂ ਦਾ ਗੜ੍ਹ ਹੈ ਲੰਬੀ ਸੀਟ, ਜਾਣੋ ਇੱਥੇ ਦਾ ਸਿਆਸੀ ਹਾਲ...
ਜਲਾਲਾਬਾਦ ਸੀਟ (Jalalabad assembly constituency)
ਵਿਧਾਨ ਸਭਾ ਹਲਕੇ ਜਲਾਲਾਬਾਦ (Jalalabad assembly constituency) ਦੀ ਗੱਲ ਕੀਤੀ ਜਾਵੇ ਤਾਂ ਇਥੇ ਲੰਬੇ ਸਮੇਂ ਤੋਂ ਲੈ ਕੇ ਹੁਣ ਤਕ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ ਹੀ ਕਬਜਾ ਰਿਹਾ ਹੈ, ਕਿਉਂਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਇਸ ਹਲਕੇ ’ਚੋਂ ਚੋਣ ਲੜਦੇ ਆ ਰਹੇ ਹਨ।
2017 ਵਿਧਾਨ ਸਭਾ ਦੇ ਚੋਣ ਨਤੀਜੇ
ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਜਲਾਲਾਬਾਦ ਸੀਟ (Jalalabad assembly constituency) ’ਤੇ 86.91 ਫੀਸਦ ਵੋਟਿੰਗ ਹੋਈ ਸੀ, ਉਥੇ ਹੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਵਿਧਾਇਕ ਚੁਣੇ ਗਏ ਸਨ। ਉਨ੍ਹਾਂ ਨੇ ਆਮ ਆਦਮੀ ਪਾਰਟੀ (Aam Aadmi Party) ਦੇ ਪੰਜਾਬ ਪ੍ਰਧਾਨ ਭਗਵੰਤ ਮਾਨ (Bhagwant Mann) ਨੂੰ ਹਰਾਇਆ ਸੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਨੂੰ 75271 ਵੋਟਾਂ ਪਈਆਂ ਸਨ ਜਦਕਿ ਦੂਜੇ ਨੰਬਰ ’ਤੇ ਰਹੇ ਆਮ ਆਦਮੀ ਪਾਰਟੀ (Aam Aadmi Party) ਦੇ ਉਮੀਦਵਾਰ ਭਗਵੰਤ ਮਾਨ (Bhagwant Mann) ਨੂੰ 56771 ਵੋਟਾਂ ਪਈਆਂ ਸਨ ਤੇ ਤੀਜੇ ਨੰਬਰ ਰਹੇ ਕਾਂਗਰਸ ਦੇ ਉਮੀਦਵਾਰ ਰਵਨੀਤ ਬਿੱਟੂ (RAVNEET SINGH BITTU) ਨੂੰ 31539 ਵੋਟਾਂ ਪਈਆਂ ਸਨ।
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ
2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੂੰ ਸਭ ਤੋਂ ਵੱਧ 44.82 ਫੀਸਦ ਵੋਟ ਸ਼ੇਅਰ ਮਿਲੇ ਸਨ, ਜਦਕਿ ਆਮ ਆਦਮੀ ਪਾਰਟੀ (Aam Aadmi Party) ਦਾ 33.80 ਫੀਸਦ ਤੇ ਕਾਂਗਰਸ ਦਾ 18.78 ਫੀਸਦ ਵੋਟ ਸ਼ੇਅਰ ਰਿਹਾ ਸੀ।
2012 ਵਿਧਾਨ ਸਭਾ ਦੇ ਚੋਣ ਨਤੀਜੇ
2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਜਲਾਲਾਬਾਦ ਸੀਟ (Jalalabad assembly constituency) ’ਤੇ 86.82 ਫੀਸਦ ਵੋਟਿੰਗ ਹੋਈ ਸੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਦੀ ਜਿੱਤ ਹੋਈ ਸੀ, ਜਿਹਨਾਂ ਨੂੰ 80647 ਵੋਟਾਂ ਪਈਆਂ ਸਨ। ਉਥੇ ਹੀ ਦੂਜੇ ਨੰਬਰ ਦੇ ਰਹੇ ਆਜਾਦ ਉਮੀਦਵਾਰ ਹੰਸ ਰਾਜ ਜੋਸਨ (HANS RAJ JOSAN) ਨੂੰ 30401 ਵੋਟਾਂ ਤੇ ਤੀਜੇ ਨੰਬਰ ’ਤੇ ਰਹੇ ਕਾਂਗਰਸ ਦੇ ਉਮੀਦਵਾਰ ਮਲਕੀਤ ਸਿੰਘ (MALKIT SINGH) ਨੂੰ 17970 ਵੋਟਾਂ ਪਈਆਂ ਸਨ।
2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ
2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਜਲਾਲਾਬਾਦ ਸੀਟ (Jalalabad assembly constituency) 'ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ ਵੋਟ ਸ਼ੇਅਰ 53.98 ਫੀਸਦ ਸੀ, ਜਦਕਿ ਕਾਂਗਰਸ ਦਾ 12.03 ਫੀਸਦ ਰਿਹਾ ਸੀ।
ਵਿਧਾਨ ਸਭਾ ਹਲਕੇ ਜਲਾਲਾਬਾਦ ਦਾ ਸਿਆਸੀ ਸਮੀਕਰਨ
ਫਿਲਹਾਲ ਜਲਾਲਾਬਾਦ ਸੀਟ (Jalalabad assembly constituency) ’ਤੇ ਅਜੇ ਤਕ ਸਿਰਫ਼ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਆਪਣੇ ਉਮੀਦਵਾਰ ਦਾ ਐਲਾਨ ਕੀਤਾ, ਜਦਕਿ ਬਾਕਿ ਪਾਰਟੀਆਂ ਵੱਲੋਂ ਅਜੇ ਐਲਾਨ ਕਰਨਾ ਬਾਕੀ ਹੈ। ਹੁਣ ਦੇਖਣਾ ਹੋਵੇਗਾ ਕਿ ਇਥੇ ਪਾਰਟੀਆਂ ਵੱਲੋਂ ਆਪਣੇ ਕਿਹੜੇ-ਕਿਹੜੇ ਉਮੀਦਵਾਰ ਐਲਾਣੇ ਜਾਣਗੇ, ਦੇਖਿਆ ਜਾਂਦਾ ਹੈ ਕਿ ਜਿਆਦਾ ਤਰ ਪਾਰਟੀਆਂ ਵੱਲੋਂ ਵੱਡੇ ਚਿਹਰੇ ਹੀ ਬਾਦਲਾਂ ਨੂੰ ਟੱਕਰ ਦੇਣ ਲਈ ਉਤਾਰੇ ਜਾਂਦੇ ਹਨ।