ETV Bharat / city

Punjab Assembly Election 2022: ਬਾਦਲਾਂ ਦਾ ਗੜ੍ਹ ਹੈ ਲੰਬੀ ਸੀਟ, ਜਾਣੋ ਇੱਥੇ ਦਾ ਸਿਆਸੀ ਹਾਲ...

Assembly Election 2022: 2017 ਵਿੱਚ ਲੰਬੀ ਸੀਟ (Lambi assembly constituency) ’ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੇ ਜਿੱਤ ਹਾਸਲ ਕੀਤੀ ਸੀ ਤੇ ਉਹ ਹਰ ਵਾਰ ਇਸ ਸੀਟ ’ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਹੀ ਕਾਬਜ ਹੁੰਦਾ ਹੈ। ਜਾਣੋ ਇਸ ਸੀਟ ਦਾ ਸਿਆਸੀ ਹਾਲ...

ਲੰਬੀ ਸੀਟ
ਲੰਬੀ ਸੀਟ
author img

By

Published : Nov 25, 2021, 10:00 AM IST

Updated : Nov 25, 2021, 1:31 PM IST

ਚੰਡੀਗੜ੍ਹ: ਪੰਜਾਬ ਵਿੱਚ ਅਗਲੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਹੋਣ ਜਾ ਰਹੀਆਂ ਹਨ ਤੇ ਹਰ ਪਾਰਟੀ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਉਥੇ ਹੀ ਜੇਕਰ ਅਜਿਹੇ 'ਚ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਲੰਬੀ ਸੀਟ (Lambi assembly constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਨਪੂਰਵਕ ਜਾਣਕਾਰੀ ਲਵਾਂਗੇ।

ਇਹ ਵੀ ਪੜੋ: 2022 ਵਿਧਾਨ ਸਭਾ ਚੋਣਾਂ 'ਚ ਨਵੀਆਂ ਸਿਆਸੀ ਪਾਰਟੀਆਂ ਕੀ ਕਰਨਗੀਆਂ ਰੋਲ ਅਦਾ ?

ਲੰਬੀ ਸੀਟ (Lambi assembly constituency)

ਜੇਕਰ ਲੰਬੀ ਸੀਟ (Lambi assembly constituency) ਦੀ ਗੱਲ ਕੀਤੀ ਜਾਵੇ ਤਾਂ ਇਥੇ ਸ਼ੁਰੂ ਤੋਂ ਲੈ ਕੇ ਹੁਣ ਤਕ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ ਹੀ ਕਬਜਾ ਰਿਹਾ ਹੈ, ਕਿਉਂਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦਾ ਲੰਬੀ ਪਿੰਡ ਹੈ।

2017 ਵਿਧਾਨ ਸਭਾ ਦੇ ਚੋਣ ਨਤੀਜੇ

ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਲੰਬੀ ਸੀਟ (Lambi assembly constituency) ’ਤੇ 85.77 ਫੀਸਦ ਵੋਟਿੰਗ ਹੋਈ ਸੀ। ਉਥੇ ਹੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਪ੍ਰਕਾਸ਼ ਸਿੰਘ ਬਾਦਲ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੰਬੀ ਵਿਧਾਨ ਸਭਾ ਸੀਟ (Lambi assembly constituency) ਤੋਂ ਵਿਧਾਇਕ ਚੁਣੇ ਗਏ ਸਨ। ਉਨ੍ਹਾਂ ਨੇ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਰਾਇਆ ਸੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਨੂੰ 66,375 ਵੋਟਾਂ ਮਿਲੀਆਂ ਸਨ, ਜਦੋਂਕਿ ਦੂਜੇ ਨੰਬਰ ’ਤੇ ਰਹੇ ਕਾਂਗਰਸ ਦੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੂੰ 43,605 ਵੋਟਾਂ ਪਈਆਂ ਸਨ। ਉਥੇ ਹੀ ਤੀਜੇ ਨੰਬਰ ’ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਰਨੈਲ ਸਿੰਘ ਰਹੇ ਸਨ, ਜਿਹਨਾਂ ਨੂੰ 21,254 ਵੋਟਾਂ ਪਈਆਂ ਸਨ।

2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੂੰ ਸਭ ਤੋਂ ਵੱਧ 49.95 ਫੀਸਦ ਵੋਟ ਸ਼ੇਅਰ ਮਿਲੇ ਸਨ, ਜਦਕਿ ਕਾਂਗਰਸ ਨੂੰ 32.81 ਫੀਸਦ ਤੇ ਆਮ ਆਦਮੀ ਪਾਰਟੀ ਨੂੰ 15.99 ਫੀਸਦ ਵੋਟ ਸ਼ੇਅਰ ਮਿਲੇ ਸਨ।

2012 ਵਿਧਾਨ ਸਭਾ ਦੇ ਚੋਣ ਨਤੀਜੇ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਲੰਬੀ ਸੀਟ (Lambi assembly constituency) 'ਤੇ 87.23 ਫੀਸਦ ਵੋਟਿੰਗ ਹੋਈ ਸੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦੀ ਜਿੱਤ ਹੋਈ ਸੀ ਜਿਹਨਾਂ ਨੂੰ 67,999 ਵੋਟਾਂ ਪਈਆਂ ਸਨ। ਉਥੇ ਹੀ ਦੂਜੇ ਨੰਬਰ ਦੇ ਰਹੇ ਕਾਂਗਰਸ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਨੂੰ 43,260 ਵੋਟਾਂ ਪਈਆਂ ਸਨ ਤੇ ਇਸ ਦੇ ਨਾਲ ਹੀ ਤੀਜੇ ਨੰਬਰ ’ਤੇ ਪੀਪਲਜ਼ ਪਾਰਟੀ ਆਫ ਪੰਜਾਬ ਦੇ ਉਮੀਦਵਾਰ ਗੁਰਦਾਸ ਸਿੰਘ ਬਾਦਲ ਨੂੰ 5352 ਵੋਟਾਂ ਪਈਆਂ ਸਨ।

2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਲੰਬੀ ਸੀਟ (Lambi assembly constituency) 'ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ ਵੋਟ ਸ਼ੇਅਰ 55.71 ਫੀਸਦ ਸੀ, ਜਦਕਿ ਕਾਂਗਰਸ ਦਾ 35.44 ਫੀਸਦ ਤੇ ਪੀਪਲਜ਼ ਪਾਰਟੀ ਆਫ ਪੰਜਾਬ ਦਾ 4.38 ਫੀਸਦੀ ਸੀ।

ਇਹ ਵੀ ਪੜੋ: Assembly Elections 2022:SYL ਦੇ ਸਮਰਥਨ ਵਾਲੀ ਪਾਰਟੀ ਦਾ ਹਿੱਸਾ ਨਹੀਂ ਹੋਣਗੇ, ਕੁਲਤਾਰ ਸੰਧਵਾਂ

ਫਿਲਹਾਲ ਲੰਬੀ ਸੀਟ (Lambi assembly constituency) ’ਤੇ ਅਜੇ ਕਿਸੇ ਵੀ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਸੋ ਜਿੱਥੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ (Parkash Singh Badal) ਹਰ ਵਾਰ ਇੱਥੋਂ ਚੋਣ ਲੜਦੇ ਆ ਰਹੇ ਹਨ, ਹੁਣ ਦੇਖਣਾ ਹੋਵੇਗਾ ਕਿ ਇਥੇ ਪਾਰਟੀਆਂ ਵੱਲੋਂ ਆਪਣੇ ਕਿਹੜੇ-ਕਿਹੜੇ ਉਮੀਦਵਾਰ ਐਲਾਣੇ ਜਾਣਗੇ।

Last Updated : Nov 25, 2021, 1:31 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.