ETV Bharat / city

Punjab Assembly Election 2022: ਰੂਪਨਗਰ 'ਚ ਕੀ 'ਆਪ' ਦਾ ਮੁੜ ਚੱਲੇਗਾ ਝਾੜੂ, ਜਾਣੋ ਇਥੋਂ ਦਾ ਸਿਆਸੀ ਹਾਲ... - 2022 Punjab Assembly Election

Assembly Election 2022: ਵਿਧਾਨ ਸਭਾ ਸੀਟ ਰੂਪਨਗਰ (Rupnagar Sahib assembly constituency) ’ਤੇ ਆਮ ਆਦਮੀ ਪਾਰਟੀ (Aam Aadmi Party) ਦੇ ਅਮਰਜੀਤ ਸਿੰਘ ਸੰਦੋਆ (AMARJIT SINGH SANDOA) ਮੌਜੂਦਾ ਵਿਧਾਇਕ ਹਨ। ਆਖਿਰਕਾਰ ਹੁਣ ਇਸ ਸੀਟ ’ਤੇ ਕਿਸ ਦਾ ਦਬਦਬਾ ਹੈ, ਜਾਣੋ ਇਸ ਸੀਟ ਦਾ ਸਿਆਸੀ ਹਾਲ...

ਰੂਪਨਗਰ 'ਚ ਕੀ 'ਆਪ' ਦਾ ਮੁੜ ਚੱਲੇਗਾ ਝਾੜੂ
ਰੂਪਨਗਰ 'ਚ ਕੀ 'ਆਪ' ਦਾ ਮੁੜ ਚੱਲੇਗਾ ਝਾੜੂ
author img

By

Published : Nov 28, 2021, 11:51 AM IST

Updated : Nov 28, 2021, 2:39 PM IST

ਚੰਡੀਗੜ੍ਹ: ਪੰਜਾਬ ਵਿੱਚ ਸਾਲ 2022 ਵਿੱਚ ਅਗਾਮੀ ਵਿਧਾਨ ਸਭਾ ਚੋਣਾਂ (Punjab Assembly Election 2022) ਹੋਣ ਜਾ ਰਹੀਆਂ ਹਨ, ਉਥੇ ਹੀ ਹਰ ਪਾਰਟੀ ਵੱਲੋਂ ਜਿੱਤ ਲਈ ਪੂਰਾ ਜੋਰ ਲਗਾਇਆ ਜਾ ਰਿਹਾ ਹੈ ਤਾਂ ਜੋ ਸੱਤਾ ਹਾਸਿਲ ਕੀਤੀ ਜਾ ਸਕੇ। ਉਥੇ ਹੀ ਪਾਰਟੀਆਂ ਵੱਲੋਂ ਇੱਕ ਦੂਜੇ 'ਤੇ ਵਾਰ ਪਲਟਵਾਰ ਦਾ ਦੌਰ ਵੀ ਲਗਾਤਾਰ ਜਾਰੀ ਹੈ। ਪੰਜਾਬ ਵਿੱਚ 117 ਹਲਕੇ ਹਨ, ਤੇ ਅੱਜ ਅਸੀਂ ਰੂਪਨਗਰ ਵਿਧਾਨ ਸਭਾ ਸੀਟ (Rupnagar assembly constituency) ਦੀ ਗੱਲ ਕਰਾਂਗੇ ਕਿ ਉਥੋਂ ਦੇ ਸਿਆਸੀ ਹਾਲ ਕੀ ਹਨ, ਮੌਜੂਦਾ ਵਿਧਾਇਕ ਲੋਕਾਂ ਦੀਆਂ ਮੰਗਾਂ ’ਤੇ ਖਰੇ ਉੱਤਰੇ ਜਾਂ ਨਹੀਂ ? ਅੱਜ ਅਸੀਂ ਇਸ ਸੀਟ ਬਾਰੇ ਵਿਸਥਾਨਪੂਰਵਕ ਜਾਣਕਾਰੀ ਲਵਾਂਗੇ।

ਰੂਪਨਗਰ ਵਿਧਾਨ ਸਭਾ ਸੀਟ (Rupnagar assembly constituency)

ਜੇਕਰ ਰੂਪਨਗਰ ਵਿਧਾਨ ਸਭਾ ਸੀਟ (Rupnagar Assembly Constituency) ਦੀ ਗੱਲ ਕੀਤੀ ਜਾਵੇ ਤਾਂ ਹੁਣ ਇਸ ਸਮੇਂ ਆਮ ਆਦਮੀ ਪਾਰਟੀ (Aam Aadmi Party) ਦੇ ਅਮਰਜੀਤ ਸਿੰਘ ਸੰਦੋਆ (AMARJIT SINGH SANDOA) ਮੌਜੂਦਾ ਵਿਧਾਇਕ ਹਨ। ਇਸ ਸੀਟ 'ਤੇ ਮੁਕਾਬਲਾ ਦਿਲਚਸਪ ਹੋਵੇਗਾ, ਕਿਉਂਕਿ ਅਕਾਲੀ ਦਲ ਅਤੇ ਕਾਂਗਰਸ ਆਮ ਆਦਮੀ ਪਾਰਟੀ ਨੂੰ ਵੱਡੀ ਟੱਕਰ ਦੇ ਸਕਦੀਆਂ ਹਨ।

ਇਹ ਵੀ ਪੜ੍ਹੋ : Punjab Assembly Election 2022: ਕੀ ਮੁੜ ਚੱਲੇਗਾ 'ਆਪ' ਦਾ ਯਾਦੂ, ਜਾਣੋਂ ਕਿਸ-ਕਿਸ 'ਚ ਹੋਵੇਗਾ ਮੁਕਾਬਲਾ

2017 ਵਿਧਾਨ ਸਭਾ ਦੇ ਚੋਣ ਨਤੀਜੇ

ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਰੂਪਨਗਰ ਵਿਧਾਨ ਸਭਾ ਸੀਟ (Rupnagar Assembly Constituency) ’ਤੇ 76.89 ਫੀਸਦ ਵੋਟਿੰਗ ਹੋਈ ਸੀ ਤੇ ਆਮ ਆਦਮੀ ਪਾਰਟੀ (Aam Aadmi Party) ਦੇ ਅਮਰਜੀਤ ਸਿੰਘ ਸੰਦੋਆ (AMARJIT SINGH SANDOA) ਵਿਧਾਇਕ ਚੁਣੇ ਗਏ ਸਨ।

ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ (AMARJIT SINGH SANDOA) ਨੇ ਕਾਂਗਰਸ (Congress) ਦੇ ਉਮੀਦਵਾਰ ਬਰਿੰਦਰ ਸਿੰਘ ਢਿੱਲੋਂ (BRINDER SINGH DHILLON) ਨੂੰ ਹਰਾਇਆ ਸੀ। ਇਸ ਦੌਰਾਨ ਆਮ ਆਦਮੀ ਪਾਰਟੀ (Aam Aadmi Party) ਦੇ ਉਮੀਦਵਾਰ ਨੂੰ 58,994 ਵੋਟਾਂ ਪਈਆਂ ਸਨ, ਜਦੋਂਕਿ ਦੂਜੇ ਨੰਬਰ ’ਤੇ ਰਹੇ ਕਾਂਗਰਸ (Congress) ਦੇ ਉਮੀਦਵਾਰ ਬਰਿੰਦਰ ਸਿੰਘ ਢਿੱਲੋਂ (BRINDER SINGH DHILLON) ਨੂੰ 35,287 ਵੋਟਾਂ ਤੇ ਤੀਜੇ ਨੰਬਰ ’ਤੇ ਰਹੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ (Dr. Daljit Singh Cheema) ਨੂੰ 31,903 ਵੋਟਾਂ ਪਈਆਂ ਸਨ।

2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਆਮ ਆਦਮੀ ਪਾਰਟੀ (Aam Aadmi Party) ਨੂੰ ਸਭ ਤੋਂ ਵੱਧ 45.67 ਫੀਸਦ ਵੋਟ ਸ਼ੇਅਰ ਰਿਹਾ, ਜਦਕਿ ਕਾਂਗਰਸ (Congress) ਨੂੰ 27.32 ਫੀਸਦ ਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ(Shiromani Akali Dal-BJP) ਨੂੰ 24.70 ਫੀਸਦ ਵੋਟ ਸ਼ੇਅਰ ਰਿਹਾ ਸੀ।

ਇਹ ਵੀ ਪੜ੍ਹੋ : Punjab Assembly Election 2022: AAP ਦੇ ਕਬਜੇ ’ਚ ਹੈ ਗੜ੍ਹਸ਼ੰਕਰ ਸੀਟ, ਜਾਣੋ ਇੱਥੋਂ ਦਾ ਸਿਆਸੀ ਹਾਲ...

2012 ਵਿਧਾਨ ਸਭਾ ਦੇ ਚੋਣ ਨਤੀਜੇ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਰੂਪਨਗਰ ਵਿਧਾਨ ਸਭਾ ਸੀਟ (Rupnagar Assembly Constituency) ’ਤੇ 76.61 ਫੀਸਦ ਵੋਟਿੰਗ ਹੋਈ ਸੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ (Dr. Daljit Singh Cheema) ਦੀ ਜਿੱਤ ਹੋਈ ਸੀ, ਜਿਹਨਾਂ ਨੂੰ 41,595 ਵੋਟਾਂ ਪਈਆਂ ਸਨ। ਉਥੇ ਹੀ ਦੂਜੇ ਨੰਬਰ ਦੇ ਰਹੇ ਕਾਂਗਰਸ ਦੇ ਉਮੀਦਵਾਰ ਰਮੇਸ਼ ਦੱਤ ਸ਼ਰਮਾ (ROMESH DUTT SHARMA) ਨੂੰ 32,713 ਵੋਟਾਂ ਪਈਆਂ ਸਨ ਤੇ ਇਸ ਦੇ ਨਾਲ ਹੀ ਤੀਜੇ ਨੰਬਰ ’ਤੇ ਪੀਪੀਆਫਪੀ(PPOP) ਦੇ ਉਮੀਦਵਾਰ ਅਮਰਦੀਪ ਸਿੰਘ ਬਰਾੜ (AMARDEEP SINGH BRAR) ਨੂੰ 25,024 ਵੋਟਾਂ ਪਈਆਂ ਸਨ।

2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਰੂਪਨਗਰ ਵਿਧਾਨ ਸਭਾ ਸੀਟ (Rupnagar Assembly Constituency) ’ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ ਵੋਟ ਸ਼ੇਅਰ 36.25 ਫੀਸਦ ਸੀ, ਜਦਕਿ ਕਾਂਗਰਸ ਦਾ 28.51 ਫੀਸਦ ਸੀ ਅਤੇ ਪੀਪੀਆਫਪੀ(PPOP) ਦਾ 21.81 ਵੋਟ ਸ਼ੇਅਰ ਸੀ।

ਵਿਧਾਨ ਸਭਾ ਹਲਕਾ ਰੂਪਨਗਰ ਸੀਟ (Rupnagar Assembly Constituency) ਦਾ ਸਿਆਸੀ ਸਮੀਕਰਨ

ਇਸ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਲੋਂ ਡਾ. ਦਲਜੀਤ ਸਿੰਘ ਚੀਮਾ (Dr. Daljit Singh Cheema) ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ। ਇਸ ਦੇ ਨਾਲ ਹੀ ਜਿਥੇ ਅਕਾਲੀ ਦਲ ਨੂੰ ਇਸ ਵਾਰ ਭਾਜਪਾ ਵੋਟ ਦਾ ਸਹਾਰਾ ਨਹੀਂ ਮਿਲੇਗਾ ਤਾਂ ਵੱਡੀ ਚੁਣੌਤੀ ਹੋਵੇਗੀ ਕਿ ਬਸਪਾ (BSP) ਦੀਆਂ ਕਿੰਨੀਆਂ ਵੋਟਾਂ ਅਕਾਲੀ ਦਲ ਹਾਸਲ ਕਰ ਸਕੇਗਾ।

ਇਸ ਵਾਰ ਕਾਂਗਰਸ ਵਲੋਂ ਫਿਰ ਨੌਜਵਾਨ ਆਗੂ ਅਤੇ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ (BRINDER SINGH DHILLON) ਨੂੰ ਚੋਣ ਮੈਦਾਨ 'ਚ ਉਤਾਰਿਆ ਜਾਵੇਗਾ। ਇਸ ਦੇ ਨਾਲ ਹੀ ਕਈ ਟਕਸਾਲੀ ਕਾਂਗਰਸੀਆਂ ਵਲੋਂ ਬਰਿੰਦਰ ਢਿੱਲੋਂ (BRINDER SINGH DHILLON) ਨੂੰ ਬਾਹਰੀ ਉਮੀਦਵਾਰ ਦੱਸਦਿਆਂ ਲੋਕਲ ਉਮੀਦਵਾਰ ਚੋਣ ਮੈਦਾਨ 'ਚ ਉਤਾਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਲਈ ਸਭ ਨੂੰ ਨਾਲ ਲੈਕੇ ਚੱਲਣ ਦੀ ਕਾਂਗਰਸ ਲਈ ਵੱਡੀ ਚੁਣੌਤੀ ਹੋਵੇਗੀ।

ਉਥੇ ਹੀ ਜੇਕਰ ਗੱਲ ਆਮ ਆਦਮੀ ਪਾਰਟੀ (Aam Aadmi Party) ਦੀ ਕੀਤੀ ਜਾਵੇ ਤਾਂ ਮੌਜੂਦਾ ਸਮੇਂ ਅਮਰਜੀਤ ਸੰਦੋਆ (AMARJIT SINGH SANDOA) ਵਿਧਾਇਕ ਹਨ, ਪਰ ਵਿਧਾਇਕ ਸੰਦੋਆ 2017 ਦੀਆਂ ਚੋਣਾਂ ਤੋਂ ਬਾਅਦ ਕਾਂਗਰਸ 'ਚ ਸ਼ਾਮਲ ਹੋ ਗਏ ਸੀ ਅਤੇ ਮੁੜ ਕੁਝ ਸਮੇਂ ਬਾਅਦ 'ਆਪ' 'ਚ ਵਾਪਸ ਆ ਗਏ ਸੀ। ਜਿਸ ਕਾਰਨ ਆਮ ਆਦਮੀ ਪਾਰਟੀ (Aam Aadmi Party) ਰੂਪਨਗਰ ਤੋਂ ਕਿਸੇ ਨਵੇਂ ਚਿਹਰੇ ਨੂੰ ਮੌਕਾ ਦੇ ਸਕਦੀ ਹੈ, ਕਿਉਂਕਿ ਆਮ ਆਦਮੀ ਪਾਰਟੀ ਵਲੋਂ ਆਪਣੇ ਦਸ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ, ਜਿਸ 'ਚ ਅਮਰਜੀਤ ਸੰਦੋਆ ਦਾ ਨਾਮ ਨਹੀਂ ਸੀ। ਇਸ ਲਈ ਨਵੇਂ ਚਿਹਰਿਆਂ 'ਚ 'ਆਪ' ਆਰਟੀਆਈ ਕਾਰਕੁੰਨ ਦਿਨੇਸ਼ ਚੱਢਾ (RTI Activist Dinesh Chadha) ਅਤੇ ਹਰਪ੍ਰੀਤ ਸਿੰਘ ਕਾਹਲੋਂ (Harpreet Singh Kahlon) ਵਿਚੋਂ ਕਿਸੇ ਇੱਕ ਨੂੰ ਮੌਕਾ ਵੀ ਦੇ ਸਕਦੀ ਹੈ।

ਇਹ ਵੀ ਪੜ੍ਹੋ : Punjab Assembly Election 2022: ਕਾਂਗਰਸ ਦੇ ਕਬਜ਼ੇ 'ਚ ਗੁਰੂ ਨਗਰੀ ਦੀ ਸੀਟ, ਜਾਣੋ ਇਥੋਂ ਦਾ ਸਿਆਸੀ ਹਾਲ...

Last Updated : Nov 28, 2021, 2:39 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.