ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਆ ਰਹੇ ਹਨ। ਜਿਸ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇਜ਼ੀ ਨਾਲ ਜਿੱਤ ਹਾਸਲ ਕਰ ਰਹੇ ਹਨ। ਇਸ ਦੇ ਨਾਲ ਹੀ ਵੱਡੇ ਪੱਧਰ 'ਤੇ ਕਈ ਆਪ ਉਮੀਦਵਾਰ ਅੱਗੇ ਚੱਲ ਰਹੇ ਹਨ।
ਜਿੱਤਣ ਵਾਲੇ ਲੀਡਰ
ਇਸ 'ਚ ਜੇਕਰ ਜੇਤੂ ਉਮੀਦਵਾਰਾਂ ਦੀ ਗੱਲ ਕੀਤੀ ਜਾਵੇ ਤਾਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਵੱਡੀ ਜਿੱਤ ਦਰਜ ਕੀਤੀ ਹੈ। ਇਸ ਦੇ ਨਾਲ ਹੀ ਲੰਬੀ ਤੋਂ ਗੁਰਮੀਤ ਸਿੰਘ ਖੁੱਡੀਆਂ, ਭਦੌੜ ਤੋਂ ਲਾਭ ਸਿੰਘ ਉਗੋਕੇ, ਚਮਕੌਰ ਸਾਹਿਬ ਤੋਂ ਡਾ.ਚਰਨਜੀਤ ਸਿੰਘ, ਭੋਆ ਤੋਂ ਲਾਲ ਚੰਦ, ਖਰੜ ਤੋਂ ਅਨਮੋਲ ਗਗਨ ਮਾਨ, ਕੋਟਕਪੂਰਾ ਤੋਂ ਕੁਲਤਾਰ ਸਿੰਘ ਸੰਧਵਾਂ, ਸੁਨਾਮ ਤੋਂ ਅਮਨ ਅਰੋੜਾ, ਜਗਰਾਓਂ ਤੋਂ ਸਰਬਜੀਤ ਮਾਣੂਕੇ, ਪਟਿਆਲਾ ਤੋਂ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਤੌਰ 'ਤੇ ਜਿੱਤ ਦਰਜ ਕੀਤੀ ਹੈ।
ਇਸ ਤੋਂ ਇਲਾਵਾ ਮੋਹਾਲੀ ਤੋਂ ਕੁਲਵੰਤ ਸਿੰਘ, ਫਿਰੋਜ਼ਪੁਰ ਤੋਂ ਰਜਨੀਸ਼ ਦਹੀਆ, ਬਟਾਲਾ ਤੋਂ ਅਮਨ ਸ਼ੇਰ ਸਿੰਘ ਕਲਸੀ, ਦਿੜ੍ਹਬਾ ਤੋਂ ਹਰਪਾਲ ਸਿੰਘ ਚੀਮਾ, ਰਾਏਕੋਟ ਤੋਂ ਹਾਕਮ ਸਿੰਘ ਠੇਕੇਦਾਰ, ਖੰਨਾ ਤੋਂ ਤਰੁਨਪ੍ਰੀਤ ਸਿੰਘ ਸੋਂਦ, ਮੁਕਤਸਰ ਸਾਹਿਬ ਤੋਂ ਜਗਦੀਪ ਸਿੰਘ ਕਾਕਾ ਬਰਾੜ,ਜੈਤੋ ਤੋਂ ਅਮੋਲਕ ਸਿੰਘ, ਅਮਲੋਹ ਤੋਂ ਗੁਰਿੰਦਰ ਸਿੰਘ ਗੈਰੀ ਵੜਿੰਗ, ਮਲੋਟ ਤੋਂ ਡਾ. ਬਲਜੀਤ ਕੌਰ, ਲਹਿਰਾਗਾਗਾ ਤੋਂ ਬਰਿੰਦਰ ਗੋਇਲ, ਸੰਗਰੂਰ ਤੋਂ ਨਰਿੰਦਰ ਕੌਰ ਭਰਾਜ, ਲੁਧਿਆਣਾ ਉਤਰੀ ਤੋਂ ਮਦਨ ਲਾਲ ਬੱਗਾ ਨੇ ਜਿੱਤ ਦਰਜ ਕੀਤੀ ਹੈ।
ਇਸ ਦੇ ਨਾਲ ਹੀ ਲੁਧਿਆਣਾ ਵੈਸਟ ਤੋਂ ਗੁਰਪ੍ਰੀਤ ਗੋਗੀ, ਹਲਕਾ ਗਿੱਲ ਤੋਂ ਜੀਵਨ ਸੰਗੋਵਾਲ, ਲੁਧਿਆਣਾ ਦੱਖਣ ਤੋਂ ਰਜਿੰਦਰਪਾਲ, ਸਮਰਾਲਾ ਤੋਂ ਜਗਤਾਰ ਸਿੰਘ, ਅੰਮ੍ਰਿਤਸਰ ਪੂਰਬੀ ਤੋਂ ਜੀਵਨਜੋਤ ਕੌਰ, ਸ੍ਰੀ ਅਨੰਦਪੁਰ ਸਾਹਿਬ ਤੋਂ ਹਰਜੋਤ ਬੈਂਸ, ਰਾਜਪੁਰਾ ਤੋਂ ਨੀਨਾ ਮਿੱਤਲ, ਬੁਢਲਾਡਾ ਤੋਂ ਬੁੱਧ ਰਾਮ, ਮੋਗਾ ਤੋਂ ਡਾ. ਅਮਨਦੀਪ ਕੌਰ ਅਰੋੜਾ, ਰੂਪਨਗਰ ਤੋਂ ਦਿਨੇਸ਼ ਚੱਢਾ ਨੇ ਜਿੱਤ ਦਰਜ ਕੀਤੀ ਹੈ।
ਇਸ ਦੇ ਨਾਲ ਹੀ ਕਾਂਗਰਸ ਤੋਂ ਰਾਣਾ ਗੁਰਜੀਤ ਸਿੰਘ ਸੋਢੀ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਗਿੱਦੜਬਾਹਾ ਤੋਂ ਰਾਜਾ ਵੜਿੰਗ, ਸ਼ਾਹਕੋਟ ਤੋਂ ਲਾਡੀ ਸ਼ੇਰੋਵਾਲਾ, ਅਬੋਹਰ ਤੋਂ ਸੰਦੀਪ ਜਾਖੜ, ਜਲੰਧਰ ਕੈਂਟ ਤੋਂ ਪਰਗਟ ਸਿੰਘ, ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਹਲਕਾ ਦਾਖਾ ਤੋਂ ਮਨਪ੍ਰੀਤ ਇਯਾਲੀ ਨੇ ਵੀ ਜਿੱਤ ਦਰਜ ਕੀਤੀ ਹੈ।
ਹਾਰਨ ਵਾਲੇ ਦਿੱਗਜ
ਇੰਨਾਂ ਚੋਣ ਨਤੀਜਿਆਂ 'ਚ ਪੰਜਾਬ ਦੇ ਕਈ ਦਿੱਗਜਾਂ ਨੂੰ ਮੂੰਹ ਦੀ ਖਾਣੀ ਪਈ ਹੈ। ਇਸ 'ਚ ਕਈ ਲੀਡਰਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਇੰਨਾਂ 'ਚ ਸੁਖਵਬੀਰ ਬਾਦਲ ਜਲਾਲਾਬਾਦ ਤੋਂ ਹਾਰੇ, ਪ੍ਰਕਾਸ਼ ਸਿੰਘ ਬਾਦਲ ਲੰਬੀ ਹਲਕੇ ਤੋਂ ਹਾਰੇ। ਇਸ ਦੇ ਨਾਲ ਹੀ ਪੰਜਾਬ ਦੇ 111 ਦਿਨਾਂ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਆਪਣੀਆਂ ਦੋਵੇਂ ਸੀਟਾਂ ਤੋਂ ਹਾਰ ਗਏ। ਚਰਨਜੀਤ ਚੰਨੀ ਨੂੰ ਭਦੌੜ ਅਤੇ ਚਮਕੌਰ ਸਾਹਿਬ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਹਾਰ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਅਜੀਤਪਾਲ ਸਿੰਘ ਕੋਹਲੀ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ।
ਇਸ ਦੇ ਨਾਲ ਹੀ ਅੰਮ੍ਰਿਤਸਰ ਪੂਰਬੀ ਸੀਟ ਤੋਂ ਵੀ ਵੱਡਾ ਉਲਟਫੇਰ ਦੇਖਣ ਨੂੰ ਮਿਲਿਆ ਹੈ। ਜਿਥੇ ਆਮ ਆਦਮੀ ਪਾਰਟੀ ਦੀ ਜੀਵਨਜੋਤ ਕੌਰ ਨੇ ਕਾਂਗਰਸ ਦੇ ਨਵਜੋਤ ਸਿੱਧੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਨੂੰ ਮਾਤ ਦਿੱਤੀ ਹੈ। ਇਸ ਦੇ ਨਾਲ ਹੀ ਸ੍ਰੀ ਅਨੰਦਪੁਰ ਸਾਹਿਬ ਤੋਂਂ ਰਾਣ ਕੇ.ਪੀ ਸਿੰਘ ਨੂੰ ਵੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੇ ਨਾਲ ਹੀ ਵਿੱਤ ਮੰਤਰੀ ਰਹੇ ਮਨਪ੍ਰੀਤ ਬਾਦਲ ਨੂੰ ਵੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
ਇਸ ਦੇ ਨਾਲ ਹੀ ਬੀਬੀ ਜਗੀਰ ਕੌਰ, ਰਜ਼ੀਆ ਸੁਲਤਾਨਾ, ਮਾਲਵਿਕਾ ਸੂਦ ਨੂੰ ਵੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਵੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੂੰ ਵੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
ਜੇਕਰ ਭਾਜਪਾ ਦੇ ਵੱਡੇ ਚਿਹਰਿਆਂ ਦੀ ਗੱਲ ਕੀਤੀ ਜਾਵੇ ਤਾਂ ਵਿਜੇ ਸਾਂਪਲਾ, ਮਨੋਰੰਜਨ ਕਾਲੀਆ ਨੂੰ ਵੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੇ ਨਾਲ ਹੀ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਬੈਂਸ ਨੂੰ ਵੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
ਇਹ ਵੀ ਪੜ੍ਹੋ: ਆਪ ਉਮੀਦਵਾਰ ਜੀਵਨਜੋਤ ਨੇ ਮਜੀਠੀਆ-ਨਵਜੋਤ ਸਿੱਧੂ ਲਾਏ ਖੂੰਝੇ !