ਚੰਡੀਗੜ੍ਹ: ਪੰਜਾਬ ਦੀਆਂ ਵਿਧਾਨ ਸਭਾ ਚੋਣਾਂ (Punjab Assembly Elections) ਦੇ ਨਤੀਜੇ 10 ਮਾਰਚ (ਭਾਵ) ਅੱਜ ਆ ਰਹੇ ਹਨ। ਇਨ੍ਹਾਂ ਨਤੀਜਿਆ ਵਿੱਚ ਆਮ ਆਦਮੀ ਪਾਰਟੀ (Aam Aadmi Party) ਨੂੰ ਬਹੁਮਤ ਮਿਲਦਾ ਨਜ਼ਰ ਆ ਰਿਹਾ ਹੈ। ਇਸ ਮੌਕੇ ਪਠਾਨਕੋਟ ਤੋਂ ਪੰਜਾਬ ਬੀਜੇਪੀ ਦੇ ਪ੍ਰਧਾਨ (Punjab BJP President) ਅਸ਼ਵਨੀ ਸ਼ਰਮਾ ਦੀ ਜਿੱਤ ਹੋਈ ਹੈ। ਇਸ ਮੌਕੇ ਅਸ਼ਵਨੀ ਸ਼ਰਮਾ ਵੱਲੋਂ ਇਸ ਜਿੱਤ ਦੇ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ ਗਿਆ ਹੈ। ਹਾਲਾਂਕਿ ਕੇਂਦਰ ਸਰਕਾਰ ਵੱਲੋਂ ਨਵੇਂ ਬਣਾਏ ਖੇਤੀ ਕਾਨੂੰਨਾਂ ਨੂੰ ਲੈਕੇ ਪੰਜਾਬ ਅੰਦਰ ਬੀਜੇਪੀ ਦਾ ਵੱਡੇ ਪੱਧਰ ‘ਤੇ ਵਿਰੋਧ ਕੀਤਾ ਗਿਆ ਹੈ।
ਅਸ਼ਵਨੀ ਸ਼ਰਮਾ ਇੱਕ ਫੌਜੀ ਪਰਿਵਾਰ ਵਿੱਚੋਂ ਹਨ ਤੇ ਪੇਸ਼ੇ ਤੋਂ ਕਾਰੋਬਾਰੀ ਹਨ। ਉਨ੍ਹਾਂ ਦੀ ਪਿਛਲੀਆਂ ਸੇਵਾਵਾਂ ਦੇ ਅਧਾਰ ’ਤੇ ਪੰਜਾਬ ਭਾਜਪਾ ਦਾ ਪ੍ਰਧਾਨ ਥਾਪਿਆ ਗਿਆ। ਭਾਰਤੀ ਜਨਤਾ ਪਾਰਟੀ ਪਿਛਲੇ 25 ਸਾਲਾਂ ਤੋਂ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਮਿਲ ਕੇ ਚੋਣ ਲੜਦੀ ਆ ਰਹੀ ਸੀ, ਪਰ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਅਕਾਲੀ ਦਲ ਨੇ ਭਾਜਪਾ ਨਾਲੋਂ ਆਪਣਾ ਨਾਤਾ ਤੋੜ ਲਿਆ ਸੀ ਤੇ ਇਸ ਉਪਰੰਤ ਸੂਬੇ ਵਿੱਚ ਭਾਜਪਾ ਲਈ ਪੰਜਾਬ ਵਿਧਾਨ ਸਭਾ ਚੋਣਾਂ 2022 (Punjab assembly election 2022) ਪਹਿਲੀ ਚੋਣ ਬਗੈਰ ਅਕਾਲੀ ਦਲ ਤੋਂ ਹੋਵੇਗੀ (First time BJP will be without Akali Dal) ਤੇ ਅਜਿਹੇ ਵਿੱਚ ਅਸ਼ਵਨੀ ਸ਼ਰਮਾ ਲਈ ਇਹ ਚੁਣੌਤੀ ਭਰਪੂਰ ਸਮਾਂ ਹੋਵੇਗਾ (Challenging time for Ashwani Sharma)।
ਸ਼ਰਮਾ ਪੰਜਾਬ ਭਾਜਪਾ ਇਕਾਈ ਦੇ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ ਅਤੇ ਭਾਜਪਾ ਦੇ ਯੂਥ ਵਿੰਗ ਨਾਲ ਵੀ ਜੁੜੇ ਰਹੇ ਹਨ। ਉਨ੍ਹਾਂ ਨੇ 2012 ਦੀ ਪੰਜਾਬ ਵਿਧਾਨ ਸਭਾ ਚੋਣ ਪਠਾਨਕੋਟ ਤੋਂ ਕਾਂਗਰਸੀ ਉਮੀਦਵਾਰ ਰਮਨ ਭੱਲਾ ਨੂੰ 17,856 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤੀ ਸੀ। ਹਾਲਾਂਕਿ, ਉਹ 2017 ਦੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਉਮੀਦਵਾਰ ਅਮਿਤ ਵਿਜ ਤੋਂ 11,170 ਵੋਟਾਂ ਦੇ ਫਰਕ ਨਾਲ ਹਾਰ ਗਏ ਸਨ। ਬਾਅਦ ਵਿੱਚ ਉਨ੍ਹਾਂ ਨੂੰ ਸ਼ਵੇਤ ਮਲਿਕ ਤੋਂ ਉਪਰੰਤ ਸੂਬਾ ਪ੍ਰਧਾਨ ਥਾਪਿਆ ਗਿਆ।
ਇਹ ਵੀ ਪੜ੍ਹੋ:ਪੰਜਾਬ ਦੇ ਇਤਿਹਾਸਕ ਤੱਥਾਂ ਨਾਲ ਛੇੜਛਾੜ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਏਗਾ:ਪਰਗਟ ਸਿੰਘ