ETV Bharat / city

ਨਤੀਜਿਆਂ ਤੋਂ ਪਹਿਲਾਂ ਭਗਵੰਤ ਮਾਨ ਦਾ ਵੱਡਾ ਬਿਆਨ, ਕੀਤੇ ਸਾਰੇ ਹੈਰਾਨ

ਚੋਣ ਨਤੀਜਿਆਂ ਤੋਂ ਪਹਿਲਾਂ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮਾਨ ਨੇ ਕਿਹਾ ਕਿ ਆਪ 80 ਤੋਂ 100 ਸੀਟਾਂ ’ਤੇ ਜਿੱਤ ਹਾਸਿਲ ਕਰੇਗੀ। ਇਸਦੇ ਨਾਲ ਹੀ ਮਾਨ ਨੇ ਕਿਹਾ ਕਿ ਉਹ ਕੋਈ ਜੋਤਸ਼ੀ ਤਾਂ ਨਹੀਂ ਹਨ ਪਰ ਇਹ ਗੱਲ ਪੱਕੀ ਹੈ ਕਿ ਪੰਜਾਬ ਦੇ ਲੋਕ ਬਦਲਾਅ ਜ਼ਰੂਰ ਚਾਹੁੰਦੇ ਹਨ।

ਭਗਵੰਤ ਮਾਨ ਨੇ ਦਾਅਵਾ ਕਰਦਿਆਂ 100 ਵੱਧ ਸੀਟਾਂ ਹਾਸਿਲ ਕਰਨ ਦੀ ਕਹੀ ਗੱਲ

author img

By

Published : Mar 9, 2022, 6:05 PM IST

ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਦੇ ਚੋਣ ਨਤੀਜਿਆਂ ਦਾ ਐਲਾਨ ਭਲਕੇ ਹੋਵੇਗਾ। ਪਿਛਲੇ ਦਿਨ੍ਹਾਂ ਵਿੱਚ ਆਏ ਐਗਜ਼ਿਟ ਪੋਲ ਤੋਂ ਬਾਅਦ ਆਮ ਆਦਮੀ ਪਾਰਟੀ ਕਾਫੀ ਉਤਸ਼ਾਹਿਤ ਵਿਖਾਈ ਦੇ ਰਹੀ ਹੈ। ਐਗਜ਼ਿਟ ਪੋਲ ਵਿੱਚ ਲਗਭਗ ਸਾਰੀਆਂ ਹੀ ਏਜੰਸੀਆਂ ਅਤੇ ਨਿਊਜ਼ ਚੈੱਨਲਾਂ ਵੱਲੋਂ ਪੰਜਾਬ ਵਿੱਚ ਆਪ ਦੀ ਸਰਕਾਰ ਬਣਨ ਦਾ ਦਾਅਵਾ ਕੀਤਾ ਗਿਆ ਹੈ। ਇਸ ਦੌਰਾਨ ਜਿੱਥੇ ਪੰਜਾਬੀ ਦੀਆਂ ਸਿਆਸੀ ਪਾਰਟੀਆਂ ਵੱਲੋਂ ਸਰਵੇਖਣਾਂ ਵਿੱਚ ਕੀਤੇ ਗਏ ਦਾਅਵਿਆਂ ਨੂੰ ਨਕਾਰਿਆ ਗਿਆ ਹੈ ਉੱਥੇ ਹੀ ਆਪਣੀ ਸਰਕਾਰ ਬਣਨ ਦਾ ਦਾਅਵਾ ਵੀ ਕੀਤਾ ਗਿਆ ਹੈ।

  • We talked about hospitals, schools, electricity. People have rejected other parties and hence good results will come tomorrow. I'm not an astrologer but I know people of Punjab wanted a change. The no. of seats can cross 80, even 100: Aam Aadmi Party CM candidate Bhagwant Mann pic.twitter.com/Cn3DHipooR

    — ANI (@ANI) March 9, 2022 " class="align-text-top noRightClick twitterSection" data=" ">

ਇਸ ਦੌਰਾਨ ਹੁਣ ਭਲਕੇ ਨਤੀਜਿਆਂ ਦੇ ਆਉਣ ਤੋਂ ਪਹਿਲਾਂ ਆਪ ਦੇ ਮੁੱਖ ਮੰਤਰੀ ਅਹੁਦੇ ਲਈ ਦਾਅਵੇਦਾਰ ਭਗਵੰਤ ਮਾਨ ਦਾ ਵੱਡਾ ਬਿਆਨ ਆਇਆ ਹੈ। ਭਗਵੰਤ ਮਾਨ ਨੇ ਦਾਅਵਾ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦੀ 80 ਤੋਂ 100 ਸੀਟਾਂ ’ਤੇ ਜਿੱਤ ਹਾਸਿਲ ਕਰਕੇ ਸੂਬੇ ਵਿੱਚ ਆਪਣੀ ਸਰਕਾਰ ਬਣਾਵੇਗੀ। ਇਸਦੇ ਨਾਲ ਹੀ ਮਾਨ ਨੇ ਕਿਹਾ ਕਿ ਉਹ ਕੋਈ ਜੋਤਸ਼ੀ ਤਾਂ ਨਹੀਂ ਹਨ ਪਰ ਇਹ ਗੱਲ ਪੱਕੀ ਹੈ ਕਿ ਪੰਜਾਬ ਦੇ ਲੋਕ ਬਦਲਾਅ ਜ਼ਰੂਰ ਚਾਹੁੰਦੇ ਹਨ। ਭਗਵੰਤ ਮਾਨ ਨੇ ਕਿਹਾ ਜੋ ਲੋਕ ਬਦਲਾਅ ਚਾਹੁੰਦੇ ਹਨ ਉਹ ਵੋਟਿੰਗ ਮਸ਼ੀਨਾਂ ਵਿੱਚ ਬੰਦ ਕਰ ਦਿੱਤਾ ਹੈ।

ਇਸ ਮੌਕੇ ਭਗੰਵਤ ਮਾਨ ਨੇ ਪਾਰਟੀ ਵਰਕਰਾਂ ਦੀ ਖੂਬ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਚੋਣਾਂ ਵਿੱਚ ਪਾਰਟੀ ਦਿਨ ਰਾਤ ਇੱਕ ਕਰਕੇ ਮਿਹਨਤ ਕੀਤੀ ਹੈ ਇਸ ਲਈ ਨਤੀਜੇ ਵੀ ਚੰਗੇ ਆਉਣਗੇ।

ਇਹ ਵੀ ਪੜ੍ਹੋ: 'ਚੋਣ ਕਮਿਸ਼ਨ ਨੇ ਚੋਣਾਂ ਜਿੱਤਣ ਤੋਂ ਬਾਅਦ ਜੇਤੂ ਜਲੂਸ ’ਤੇ ਲਗਾਈ ਰੋਕ'

ETV Bharat Logo

Copyright © 2024 Ushodaya Enterprises Pvt. Ltd., All Rights Reserved.