ETV Bharat / city

Punjab Assembly Elections 2022:ਹਰਸਿਮਰਤ ਬਾਦਲ ਦਾ ਵਿਰੋਧੀਆਂ ’ਤੇ ਵਾਰ - ਲਖੀਮਪੁਰ ਖੇੜੀ ਦੀ ਤਰ੍ਹਾਂ ਪ੍ਰਦਰਸ਼ਨਕਾਰੀਆਂ ਉੱਪਰ ਗੱਡੀ ਚੜ੍ਹਾਉਣ ਦੀ ਕੋਸ਼ਿਸ਼

ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਤੋਂ ਪਹਿਲਾਂ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਹਰਸਿਮਰਤ ਬਾਦਲ ਵੱਲੋਂ ਪੰਜਾਬ ਕਾਂਗਰਸ ਅਤੇ ਬੀਜੇਪੀ ਉੱਤੇ ਤਿੱਖੇ ਸ਼ਬਦੀ ਹਮਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਵਿਕਾਸ ਕਰਨ ਦੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਜਦਕਿ ਇਹ ਸਭ ਝੂਠ ਹੈ।

ਹਰਸਿਮਰਤ ਨੇ ਕਾਂਗਰਸ ਤੇ ਬੀਜੇਪੀ ਤੇ ਸਾਧੇ ਨਿਸ਼ਾਨੇ

author img

By

Published : Jan 3, 2022, 6:58 AM IST

ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਪੰਜਾਬ ਦਾ ਸਿਆਸੀ ਮਾਹੌਲ ਗਰਮਾਉਂਦਾ ਜਾ ਰਿਹਾ ਹੈ। ਸਿਆਸੀ ਪਾਰਟੀਆਂ ਵੱਲੋਂ ਵੱਡੇ ਪੱਧਰ ਉੱਪਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਤਾਂ ਕਿ ਸੱਤਾ ਹਾਸਿਲ ਕੀਤੀ ਜਾ ਸਕੇ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਲਗਾਤਾਰ ਚੋਣ ਪ੍ਰਚਾਰ ਕਰ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਤਰਨਤਾਰਨ ਦੇ ਖੇਮਕਰਨ ਪਹੁੰਚੇ ਹਰਸਿਮਰਤ ਬਾਦਲ ਵੱਲੋਂ ਵਿਰੋਧੀ ਪਾਰਟੀਆਂ ਉੱਤੇ ਜੰਮਕੇ ਨਿਸ਼ਾਨੇ ਸਾਧੇ ਗਏ ਹਨ।

  • Be it Congress, BJP or AAP, their common agenda is to weaken @Akali_Dal_ - the voice of Punjab and Punjabis worldwide. The community is watching BJP's nefarious attempts to capture the DSGMC chief post, and deny Sikhs their right to run their religious institutions. 3/4

    — Harsimrat Kaur Badal (@HarsimratBadal_) January 2, 2022 " class="align-text-top noRightClick twitterSection" data=" ">

ਹਰਸਿਮਰਤ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਜੰਮਕੇ ਭੜਾਸ ਕੱਢੀ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕੈਪਟਨ ਵੱਲੋਂ ਮੁੱਖ ਮੰਤਰੀ ਰਹਿੰਦਿਆਂ ਕੁਝ ਨਹੀਂ ਕੀਤਾ ਗਿਆ ਅਤੇ ਹੁਣ ਚਰਨਜੀਤ ਚੰਨੀ ਵੱਲੋਂ ਐਲਾਨ ਹੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਾ ਹੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਗਿਆ ਹੈ ਅਤੇ ਨਾ ਹੀ ਕਿਸੇ ਗਰੀਬ ਨੂੰ ਪਲਾਟ ਦਿੱਤਾ ਗਿਆ ਹੈ। ਹਰਸਿਮਰਤ ਨੇ ਕਿਹਾ ਕਿ ਸਰਕਾਰ ਹਰ ਕੰਮ ਵਿੱਚ ਫੇਲ੍ਹ ਸਾਬਿਤ ਹੋਈ ਹੈ।

  • Highly condemnable how in the #Lakhimpur Kheri style, @sherryontopp almost mows down the NHM nurses demanding their rights in front of his residence, brutally injuring one nurse who barely managed to save her life! 2/4

ਇਸਦੇ ਨਾਲ ਹੀ ਹਰਸਿਮਰਤ ਬਾਦਲ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਘਰ ਬਾਹਰ ਆਪਣੇ ਹੱਕ ਮੰਗ ਰਹੀਆਂ ਐਨਐਚਐਮ ਮੁਲਾਜ਼ਮਾਂ ਉੱਪਰ ਤਸ਼ੱਦਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲਖੀਮਪੁਰ ਖੇੜੀ ਦੀ ਤਰ੍ਹਾਂ ਪ੍ਰਦਰਸ਼ਨਕਾਰੀਆਂ ਉੱਪਰ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਜੋ ਕਿ ਨਿੰਦਣਯੋਗ ਘਟਨਾ ਹੈ। ਹਰਸਿਮਰਤ ਨੇ ਬੀਜੇਪੀ ਅਤੇ ਕਾਂਗਰਸ ’ਤੇ ਵਰ੍ਹਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਇੱਕੋ ਹੀ ਏਜੰਡਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਜੋ ਕਿ 100 ਸਾਲ ਪੁਰਾਣੀ ਖੇਤਰੀ ਪਾਰਟੀ ਹੈ ਉਸਨੂੰ ਹਰਾਇਆ ਜਾਵੇ।

ਇਸ ਮੌਕੇ ਉਨ੍ਹਾਂ ਕਿਹਾ ਦਿੱਲੀ ਕਮੇਟੀ ਉੱਪਰ ਬੀਜੇਪੀ ਵੱਲੋਂ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਧੱਕੇ ਨਾਲ ਪ੍ਰਧਾਨ ਥਾਪਿਆ ਜਾ ਰਿਹਾ ਸੀ। ਉਨ੍ਹਾਂ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਅਜਿਹਾ ਖਤਰਾ ਪੰਜਾਬ ਉੱਪਰ ਵੀ ਮੰਡਰਾ ਰਿਹਾ ਹੈ।ਉਨ੍ਹਾਂ ਪੰਜਾਬ ਦੇ ਆਵਾਮ ਨੂੰ ਅਪੀਲ ਕੀਤੀ ਕਿ ਉਹ ਗਲਤ ਚਾਲਾਂ ਚੱਲਣ ਵਾਲੀਆਂ ਪਾਰਟੀਆਂ ਸਬੰਧੀ ਜਾਗਰੂਕ ਹੋਣ ਅਤੇ ਅਕਾਲੀ ਦਲ ਬਸਪਾ ਗੱਠਜੋੜ ਦਾ ਸਮਰਥਨ ਕਰਨ ਤਾਂ ਕਿ ਪੰਜਾਬ ਦੇ ਭਲੇ ਲਈ ਕੁਝ ਕੀਤਾ ਜਾ ਸਕੇ।

ਇਹ ਵੀ ਪੜ੍ਹੋ:ਚਰਨਜੀਤ ਚੰਨੀ ਨੇ ਸੋਨੀਆ ਗਾਂਧੀ ਨੂੰ ਕੋਵਿਡ ਸਬੰਧੀ ਤਿਆਰੀਆਂ ਬਾਰੇ ਜਾਣੂ ਕਰਵਾਇਆ

ETV Bharat Logo

Copyright © 2024 Ushodaya Enterprises Pvt. Ltd., All Rights Reserved.