ਚੰਡੀਗੜ੍ਹ: ਪੰਜਾਬ ਦੇ ਚੋਣ ਨਤੀਜੇ ਜਾਂ ਕਹਿ ਲਿਆ ਜਾਵੇ ਪੰਜਾਬ ਦੇ ਲੋਕਾਂ ਨੇ ਪੰਜਾਬ ਦੀ ਸਿਆਸਤ ਵਿੱਚ ਇੱਕ ਨਵਾਂ ਇਤਿਹਾਸ ਸਿਰਜ ਦਿੱਤਾ ਹੈ। ਆਮ ਆਦਮੀ ਪਾਰਟੀ ਪੰਜਾਬ ਵਿੱਚੋਂ ਝਾਝੂ ਫੇਰ ਜਿੱਤ ਹਾਸਿਲ ਕਰਦੀ ਵਿਖਾਈ ਦੇ ਰਹੀ ਹੈ। ਜਿੱਤ ਵੱਲ ਵਧ ਰਹੀ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਸੂਬੇ ਦੇ ਵੱਖ ਵੱਖ ਥਾਵਾਂ ਤੋਂ ਆਪ ਦੇ ਜਿੱਤ ਦੇ ਜਸ਼ਨ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਭਗਵੰਤ ਮਾਨ ਆਪ ਦੀ ਸੀਐਮ ਚਿਹਰਾ ਬਣਨਾ ਲਗਭਗ ਤੈਅ ਹੋ ਗਿਆ ਹੈ। ਚੋਣ ਕਮਿਸ਼ਨ ਵੱਲੋਂ ਅਧਿਕਾਰਿਤ ਐਲਾਨਾਂ ਕਰਨਾ ਬਾਕੀ ਹੈ।
ਇਸ ਦੌਰਾਨ ਨਵਜੋਤ ਸਿੱਧੂ ਵੱਲੋਂ ਆਮ ਆਦਮੀ ਪਾਰਟੀ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ। ਸਿੱਧੂ ਨੇ ਟਵੀਟ ਕਰ ਕਿਹਾ ਕਿ ਲੋਕਾਂ ਦੀ ਅਵਾਜ਼ ਰੱਬ ਦੀ ਅਵਾਜ਼ ਹੈ ਪੰਜਾਬ ਦੇ ਲੋਕਾਂ ਦੇ ਫਤਵੇ ਨੂੰ ਨਿਮਰਤਾ ਸਹਿਤ ਪ੍ਰਵਾਨ ਕਰੋ, ਆਪ ਨੂੰ ਮੁਬਾਰਕਾਂ।
-
The voice of the people is the voice of God …. Humbly accept the mandate of the people of Punjab …. Congratulations to Aap !!!
— Navjot Singh Sidhu (@sherryontopp) March 10, 2022 " class="align-text-top noRightClick twitterSection" data="
">The voice of the people is the voice of God …. Humbly accept the mandate of the people of Punjab …. Congratulations to Aap !!!
— Navjot Singh Sidhu (@sherryontopp) March 10, 2022The voice of the people is the voice of God …. Humbly accept the mandate of the people of Punjab …. Congratulations to Aap !!!
— Navjot Singh Sidhu (@sherryontopp) March 10, 2022
ਜਿਕਰਯੋਗ ਹੈ ਕਿ ਨਵਜੋਤ ਸਿੱਧੂ ਅੰਮ੍ਰਿਤਸਰ ਪੱਛਮੀ ਵਿਧਾਨਸਭਾ ਹਲਕੇ ਤੋਂ ਵੋਟਾਂ ਦੀ ਗਿਣਤੀ ਵਿੱਚ ਪਿੱਛੇ ਚੱਲ ਰਹੇ ਹਨ। ਸਿੱਧੂ ਖਿਲਾਫ਼ ਚੋਣ ਮੈਦਾਨ ਵਿੱਚ ਡਟੇ ਮਜੀਠੀਆ ਵੀ ਹਾਰ ਵੱਲ ਵਧ ਰਹੇ ਹਨ। ਇਸ ਹਲਕੇ ਤੋਂ ਆਪ ਦੀ ਮਹਿਲਾ ਉਮੀਦਵਾਰ ਜੀ ਜੀਵਨਜੋਤ ਕੌਰ ਜਿੱਤ ਵੱਧ ਵਧਦੇ ਵਿਖਾਈ ਦੇ ਰਹੇ ਹਨ।
ਇੰਨ੍ਹਾਂ ਚੋਣ ਨਤੀਜਿਆਂ ਵਿੱਚ ਪੰਜਾਬ ਦੇ ਕਈ ਵੱਡੇ ਦਿੱਗਜ ਹਾਰ ਚੁੱਕੇ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਸ਼ਹਿਰੇ ਹਲਕੇ ਤੋਂ ਹਾਰ ਗਏ ਹਨ। ਉਨ੍ਹਾਂ ਨੂੰ ਆਪ ਦੇ ਉਮੀਦਵਾਰ ਅਜੀਤਪਾਲ ਕੋਹਲੀ ਨੇ ਹਰਾਇਆ ਹੈ।
ਪਟਿਆਲਾ ਤੋਂ ਕੈਪਟਨ ਅਮਰਿੰਦਰ ਸਿੰਘ ਹਾਰੇ ਅਤੇ ਆਮ ਆਦਮੀ ਪਾਰਟੀ ਤੋਂ ਉਮੀਦਵਾਰ ਅਜੀਤਪਾਲ ਕੋਹਲੀ ਨੇ ਜਿੱਤ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ: Punjab Election 2022 Results: ਪੰਜਾਬ 'ਚ ਹੂੰਝਾ ਫੇਰ ਜਿੱਤ ਵੱਲ 'ਆਪ'