ਚੰਡੀਗੜ੍ਹ: ਪੰਜਾਬ ਵਿਧਾਨਸਭਾ ਦਾ ਵਿਸ਼ੇਸ਼ ਸੈਸ਼ਨ ਹੋ ਸਕਦਾ ਹੈ। ਮਿਲੀ ਜਾਣਕਾਰੀ ਮੁਤਾਬਿਕ ਕੇਂਦਰ ਸਰਕਾਰ ਵੱਲੋਂ ਕੇਂਦਰੀ ਸੇਵਾ ਨਿਯਮਾਂ ਨੂੰ ਚੰਡੀਗੜ੍ਹ ਦੇ ਕਰਮਚਾਰੀਆਂ ’ਤੇ ਲਾਗੂ ਕਰਨ ਨੂੰ ਲੈ ਕੇ ਇਹ ਸੈਸ਼ਨ ਸੱਦਿਆ ਜਾ ਸਕਦਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਕੈਬਨਿਟ ਦੀ ਅੱਜ ਸ਼ਾਮ 4 ਵਜੇ ਹੋਣ ਵਾਲੀ ਬੈਠਕ ਚ ਇੱਕ ਦਿਨੀਂ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ ਲਿਆ ਜਾ ਸਕਦਾ ਹੈ।
ਐਲਾਨ ਤੋਂ ਬਾਅਦ ਚੰਡੀਗੜ੍ਹ ਦੇ ਮੁਲਾਜ਼ਮ ਖੁਸ਼: ਕਾਬਿਲੇਗੌਰ ਹੈ ਕਿ ਆਪਣੇ ਚੰਡੀਗੜ੍ਹ ਦੌਰੇ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ ’ਚ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਦਾ ਐਲਾਨ ਕੀਤਾ ਸੀ। ਇਸ ਐਲਾਨ ਤੋਂ ਬਾਅਦ ਜਿੱਥੇ ਚੰਡੀਗੜ੍ਹ ਦੇ ਮੁਲਾਜ਼ਮ ਕਾਫੀ ਖੁਸ਼ ਹਨ ਉੱਥੇ ਹੀ ਉਨ੍ਹਾਂ ਨੂੰ ਉਮੀਦ ਹੈ ਕਿ ਹੁਣ ਉਨ੍ਹਾਂ ਨੂੰ ਅਜਿਹੇ ਕਈ ਲਾਭ ਮਿਲਣਗੇ ਜੋ ਹੁਣ ਤੱਕ ਨਹੀਂ ਮਿਲੇ ਸੀ।
1966 ਤੋਂ ਪਹਿਲਾਂ ਚੰਡੀਗੜ੍ਹ ਵਿੱਚ ਵੀ ਸੈਂਟਰ ਸਰਵਿਸ ਰੂਲ ਲਾਗੂ ਸੀ: ਸਵਰਨ ਸਿੰਘ ਕੰਬੋਜ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕਰਦੇ ਹਨ। ਜਿਸ ਨਾਲ ਉਨ੍ਹਾਂ ਚੰਡੀਗੜ੍ਹ ਦੇ ਸਰਕਾਰੀ ਮੁਲਾਜ਼ਮਾਂ ਦੀ ਇੰਨੀ ਵੱਡੀ ਅਤੇ ਪੁਰਾਣੀ ਮੰਗ ਪੂਰੀ ਕੀਤੀ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਦੇ ਇਸ ਐਲਾਨ ਤੋਂ ਬਾਅਦ ਚੰਡੀਗੜ੍ਹ ਦੇ ਸਰਕਾਰੀ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਹੱਕ ਮਿਲ ਜਾਣਗੇ। ਜੋ ਅਜੇ ਉਪਲਬਧ ਨਹੀਂ ਸਨ। ਉਨ੍ਹਾਂ ਕਿਹਾ ਕਿ 1966 ਤੋਂ ਪਹਿਲਾਂ ਚੰਡੀਗੜ੍ਹ ਵਿੱਚ ਵੀ ਸੈਂਟਰ ਸਰਵਿਸ ਰੂਲ ਲਾਗੂ ਸੀ ਪਰ 1966 ਤੋਂ ਬਾਅਦ ਇੱਥੇ ਪੰਜਾਬ ਸਰਵਿਸ ਰੂਲ ਲਾਗੂ ਕਰ ਦਿੱਤਾ ਗਿਆ।
ਹੁਣ ਤੱਕ ਇੱਥੇ ਪੰਜਾਬ ਸਰਵਿਸ ਰੂਲ ਲਾਗੂ ਰਿਹੈ: ਉਸ ਸਮੇਂ ਕਿਹਾ ਜਾਂਦਾ ਸੀ ਕਿ ਜਦੋਂ ਤੱਕ ਚੰਡੀਗੜ੍ਹ ਵਿੱਚ ਸਰਕਾਰੀ ਮੁਲਾਜ਼ਮ ਤਿਆਰ ਨਹੀਂ ਹੁੰਦੇ, ਉਦੋਂ ਤੱਕ 60 ਫੀਸਦੀ ਮੁਲਾਜ਼ਮ ਪੰਜਾਬ ਤੋਂ ਅਤੇ 40 ਫੀਸਦੀ ਹਰਿਆਣਾ ਤੋਂ ਇੱਥੇ ਆਉਣਗੇ, ਪਰ ਹੁਣ ਚੰਡੀਗੜ੍ਹ ਦੇ ਨੌਜਵਾਨ ਇੰਨੇ ਕਾਬਲ ਹੋ ਗਏ ਹਨ ਕਿ ਉਹ ਸਰਕਾਰੀ ਮੁਲਾਜ਼ਮ ਬਣ ਸਕਦੇ ਹਨ। ਬਿਹਤਰ ਅਹੁਦਿਆਂ 'ਤੇ ਕੰਮ ਕਰ ਸਕਦੇ ਹਨ। ਚੰਡੀਗੜ੍ਹ ਨੂੰ ਹਰਿਆਣਾ ਤੇ ਪੰਜਾਬ ਦੇ ਮੁਲਾਜ਼ਮਾਂ ਦੀ ਲੋੜ ਨਹੀਂ ਹੈ। ਹੁਣ ਤੱਕ ਇੱਥੇ ਪੰਜਾਬ ਸਰਵਿਸ ਰੂਲ ਲਾਗੂ ਸੀ। ਜਿਸ ਕਾਰਨ ਚੰਡੀਗੜ੍ਹ ਦੇ ਮੁਲਾਜ਼ਮਾਂ ਦੇ ਹੱਕਾਂ ਦਾ ਘਾਣ ਹੋ ਰਿਹਾ ਹੈ। ਨਿਯਮਾਂ ਮੁਤਾਬਕ ਨਾ ਤਾਂ ਉਸ ਦੀ ਤਨਖਾਹ ਵਧ ਰਹੀ ਸੀ ਅਤੇ ਨਾ ਹੀ ਉਸ ਨੂੰ ਤਰੱਕੀ ਮਿਲ ਰਹੀ ਸੀ।
ਇਹ ਵੀ ਪੜੋ: 1 ਅਪ੍ਰੈਲ ਤੋਂ ਹੋਣ ਜਾ ਰਹੇ ਇਹ ਬਦਲਾਅ, ਬੈਕਿੰਗ ਤੋਂ ਲੈ ਕੇ ਟੈਕਸ ਅਤੇ ਪੋਸਟ ਦਫਤਰ ਦੇ ਬਦਲਣਗੇ ਨਿਯਮ