ETV Bharat / city

ਪੰਜਾਬ ਭਾਜਪਾ ਵਫ਼ਦ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ - Harjeet Grewal

ਪੰਜਾਬ ਭਾਜਪਾ ਵਫ਼ਦ ਵੱਲੋਂ ਪੰਜਾਬ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ। ਰਾਜਪਾਲ ਨਾਲ ਮਿਲ ਕੇ ਉਨ੍ਹਾਂ ਨੂੰ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੈ।

ਪੰਜਾਬ ਭਾਜਪਾ ਵਫ਼ਦ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ

author img

By

Published : Jul 6, 2021, 7:27 PM IST

ਚੰਡੀਗੜ੍ਹ : ਪੰਜਾਬ 'ਚ ਭਾਜਪਾ ਲੀਡਰਾਂ 'ਤੇ ਹੋ ਰਹੇ ਹਮਲੇ ਅਤੇ ਵਿਗੜਦੀ ਕਾਨੂੰਨ ਵਿਵਸਥਾ ਦੇ ਮੁੱਦੇ ਤੇ ਪੰਜਾਬ ਭਾਜਪਾ ਵਫ਼ਦ ਵੱਲੋਂ ਪੰਜਾਬ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਤੋਂ ਬਾਅਦ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਹਾਲਾਂਕਿ ਇਸ ਤੋਂ ਪਹਿਲਾਂ ਵੀ ਅਸੀਂ ਪੰਜਾਬ ਰਾਜਪਾਲ ਨਾਲ ਮੁਲਾਕਾਤ ਕੀਤੀ ਸੀ ਪਰ ਅਜੇ ਤਕ ਹਾਲਾਤ ਨਹੀਂ ਸੁਧਰੇ ਹਨ।

ਪੰਜਾਬ ਭਾਜਪਾ ਵਫ਼ਦ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ

ਭਾਜਪਾ ਪ੍ਰਧਾਨ ਨੇ ਪੱਤਰਕਾਰਾ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਹਰਜੀਤ ਗਰੇਵਾਲ ਦੀ ਫਸਲ ਨੂੰ ਵੱਢ ਦਿੱਤਾ ਜਾਂਦਾ ਹੈ। ਭਾਜਪਾ ਦੇ ਲੀਡਰਾਂ ਉੱਤੇ ਹਮਲੇ ਹੋ ਰਹੇ ਹਨ ਪਰ ਪੁਲੀਸ ਮੂਕ ਦਰਸ਼ਕ ਬਣੀ ਹੋਈ ਹੈ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਅਸੀਂ ਰਾਜਪਾਲ ਨਾਲ ਮਿਲ ਕੇ ਉਨ੍ਹਾਂ ਨੂੰ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਲੋਕਤੰਤਰ ਸਾਨੂੰ ਅਧਿਕਾਰ ਦਿੰਦਾ ਹੈ ਕਿ ਅਸੀਂ ਰਾਜਨੀਤਿਕ ਪਾਰਟੀ ਹੋਣ ਦੇ ਨਾਤੇ ਆਪਣੀ ਗੱਲ ਲੋਕਾਂ ਸਾਹਮਣੇ ਜਾ ਕੇ ਰੱਖ ਸਕੀਏ।

ਉਨ੍ਹਾਂ ਕਿਹਾ ਕਿ ਰਾਜਪਾਲ ਨੇ ਸਾਨੂੰ ਵਿਸ਼ਵਾਸ ਦਿੱਤਾ ਕਿ ਅਸੀਂ ਇਸ ਮੁੱਦੇ ਤੇ ਸਰਕਾਰ ਨਾਲ ਗੱਲਬਾਤ ਕਰਾਂਗੇ ਅਤੇ ਤੁਹਾਡੀ ਸੁਰੱਖਿਆ ਸੁਨਿਸ਼ਚਿਤ ਬਣਾਈ ਜਾਵੇਗੀ।

ਭਾਜਪਾ ਪ੍ਰਧਾਨ ਇਹ ਵੀ ਕਿਹਾ ਹੈ ਕਿ ਇਸ ਮੁੱਦੇ 'ਤੇ ਅਸੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਪੱਤਰ ਲਿਖਿਆ ਹੈ। ਕੈਪਟਨ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਹੱਲੇ ਰੁਝੇ ਹੋਏ ਹਨ ਉਹ ਜਲਦ ਸਾਡੇ ਨਾਲ ਇਸ ਮਸਲੇ 'ਤੇ ਗੱਲਬਾਤ ਕਰਨਗੇ।

ਇਹ ਵੀ ਪੜ੍ਹੋਂ : Live Update: ਕੈਪਟਨ ਬੋਲੇ ਸੋਨੀਆ ਦਾ ਹੁਕਮ ਸਿਰ ਮੱਥੇ, ਸਿੱਧੂ 'ਤੇ ਕਿਹਾ: ਕੁਝ ਨਹੀਂ ਪਤਾ

ETV Bharat Logo

Copyright © 2025 Ushodaya Enterprises Pvt. Ltd., All Rights Reserved.