ਚੰਡੀਗੜ੍ਹ: ਪੰਜਾਬ ਭਾਜਪਾ ਦੇ ਜਨਰਲ ਸਕੱਤਰ ਮਾਲਵਿੰਦਰ ਸਿੰਘ ਕੰਗ ਨੇ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਕੰਗ ਨੇ ਕਿਹਾ ਕਿ ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ ਉਨ੍ਹਾਂ ਨੇ ਅਸਤੀਫਾ ਦਿੱਤਾ ਹੈ।
ਮਾਲਵਿੰਦਰ ਕੰਗ ਨੇ ਕੇਂਦਰ ਅਤੇ ਰਾਜ ਲੀਡਰਸ਼ਿਪ 'ਤੇ ਦੋਸ਼ ਲਗਾਇਆ ਕਿ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਸ਼ਿਕਾਇਤਾਂ ਨੂੰ ਹੱਲ ਕਰਨ ਲਈ ਕੋਈ ਸਕਾਰਤਮਕ ਕਦਮ ਨਹੀਂ ਚੁੱਕਿਆ, ਜਿਸ ਦੇ ਰੋਸ ਵਿੱਚ ਉਨ੍ਹਾਂ ਨੇ ਅਸਤੀਫਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਤੇ ਕੋਰ ਕਮੇਟੀ ਦਾ ਮੈਂਬਰ ਹੋਣ ਦੇ ਨਾਤੇ ਕਿਸਾਨ, ਆੜ੍ਹਤੀਆਂ ਦੇ ਹੱਕ ਵਿੱਚ ਆਵਾਜ਼ ਚੁੱਕੀ ਹੈ। ਮਾਲਵਿੰਦਰ ਕੰਗ ਨੇ ਲਿਖਿਆ ਕਿ ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ ਉਨ੍ਹਾਂ ਨੇ ਭਾਜਪਾ ਦੀ ਮੈਂਬਰਸ਼ਿੱਪ ਅਤੇ ਪਾਰਟੀ ਦੇ ਜਨਰਲ ਸਕੱਤਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਇਸ ਤੋਂ ਪਹਿਲਾਂ ਵੀ ਪੰਜਾਬ ਵਿੱਚ ਭਾਜਪਾ ਦੇ ਕਈ ਆਗੂ ਇਨ੍ਹਾਂ ਖੇਤੀ ਕਾਨੂੰਨਾਂ ਦੇ ਮਾਮਲੇ 'ਤੇ ਪਾਰਟੀ ਛੱਡ ਚੁੱਕੇ ਹਨ।