ਚੰਡੀਗੜ੍ਹ: ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਪਹਿਲਾ ਬਜਟ ਪੇਸ਼ ਕਰ ਦਿੱਤਾ ਗਿਆ ਹੈ। ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਵਿਧਾਨ ਸਭਾ ਵਿੱਚ 2022-23 ਲਈ ਇੱਕ ਲੱਖ 55 ਹਜ਼ਾਰ 860 ਕਰੋੜ ਰੁਪਏ ਦੇ ਬਜਟ ਖਰਚੇ ਦਾ ਅਨੁਮਾਨ ਲਗਾਇਆ ਹੈ। ਗੱਲ ਕੀਤੀ ਜਾਵੇ ਖੇਡਾਂ ਅਤੇ ਨੌਜਵਾਨਾਂ ਦੇ ਲਈ ਲਈ ਖਜ਼ਾਨਾ ਮੰਤਰੀ ਵੱਲੋਂ ਵੱਡੇ-ਵੱਡੇ ਐਲਾਨ ਕੀਤੇ ਗਏ ਹਨ।
ਨਵੀਆਂ ਸਕੀਮਾਂ ਦਾ ਐਲਾਨ: ਉਭਰਦੇ ਅਤੇ ਉੱਤਮ ਖਿਡਾਰੀਆਂ ਲਈ ਨਵੀਆਂ ਸਕੀਮਾਂ ਬਣਾਈਆਂ ਜਾਣਗੀਆਂ ਜਿਸਦੇ ਲਈ 25 ਕਰੋੜ ਰੱਖੇ ਗਏ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਸੰਗਰੂਰ ਦੇ ਲੋਂਗੋਵਾਲ ਅਤੇ ਸੁਨਾਮ ਹਲਕੇ ’ਚ ਖੇਡਾਂ ਵੱਲੋਂ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਦੇ ਲਈ ਸਟੇਡੀਅਮ ਦੀ ਸਥਾਪਨਾ ਕੀਤੀ ਜਾਵੇਗੀ।
ਨੌਜਵਾਨਾਂ ਲਈ ਕੱਢੀਆਂ ਜਾਣਗੀਆਂ ਨਵੀ ਭਰਤੀਆਂ: ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ 26,454 ਮੁਲਾਜਮਾਂ ਦੀ ਨਵੀਂ ਭਰਤੀ ਲਈ 714 ਕਰੋੜ ਰੁਪਏ ਰੱਖੇ ਜਾਣਗੇ। ਇਸ ਤੋਂ ਇਲਾਵਾ 36,000 ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਰੈਗੁਲਰ ਕਰਨ ਦੇ ਲਈ 540 ਕਰੋੜ ਰੁਪਏ ਰੱਖੇ ਜਾਣਗੇ। 250 ਕਾਲਜ ਅਤੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਹੁਨਰ ਵਿਗਿਆਨ ਕੇਂਦਰਾਂ ਰਾਹੀ ਹੁਨਰਮੰਦ ਬਣਾਇਆ ਜਾਵੇਗਾ।
1,55,860 ਕਰੋੜ ਰੁਪਏ ਦਾ ਕੁੱਲ ਬਜਟ: ਖਜ਼ਾਨਾ ਮੰਤਰੀ ਨੇ ਦੱਸਿਆ ਕਿ ਇਸ ਸਾਲ ਸਰਕਾਰ ਸਰਕਾਰ ਨੂੰ 14 ਤੋਂ 15 ਹਜ਼ਾਰ ਕਰੋੜ ਦਾ ਘਾਟਾ ਹੋਇਆ ਹੈ। ਬੀਤੇ ਪੰਜ ਸਾਲਾਂ ’ਚ ਪੰਜਾਬ ਦਾ ਕਰਜ਼ਾ 44.23 ਫੀਸਦੀ ਵੱਧਿਆ ਹੈ। ਪੰਜਾਬ ਦਾ 1,55,860 ਕਰੋੜ ਰੁਪਏ ਦਾ ਕੁੱਲ ਬਜਟ ਹੈ।
ਇਹ ਵੀ ਪੜੋ: ਪੰਜਾਬ ਬਜਟ 2022: ਖੇਤੀਬਾੜੀ ਸੈਕਟਰ ਲਈ 11,560 ਕਰੋੜ ਰੁਪਏ- ਖਜ਼ਾਨਾ ਮੰਤਰੀ