ਚੰਡੀਗੜ੍ਹ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦਾ ਪਹਿਲਾ ਬਜਟ ਪੇਸ਼ ਕਰ ਦਿੱਤਾ ਗਿਆ ਹੈ। ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਵਿਧਾਨ ਸਭਾ ਵਿੱਚ 2022-23 ਲਈ ਇੱਕ ਲੱਖ 55 ਹਜ਼ਾਰ 860 ਕਰੋੜ ਰੁਪਏ ਦੇ ਬਜਟ ਖਰਚੇ ਦਾ ਅਨੁਮਾਨ ਲਗਾਇਆ ਹੈ। ਗੱਲ ਕੀਤੀ ਜਾਵੇ ਪੇਂਡੂ ਵਿਕਾਸ ਦੇ ਲਈ ਲਈ ਖਜ਼ਾਨਾ ਮੰਤਰੀ ਵੱਲੋਂ ਵੱਡੇ-ਵੱਡੇ ਐਲਾਨ ਕੀਤੇ ਗਏ ਹਨ।
ਸੜਕਾਂ ਦੀ ਮੁਰੰਮਤ: ਖਜ਼ਾਨਾ ਮੰਤਰੀ ਨੇ ਕਿਹਾ ਕਿ ਵਿੱਤੀ ਸਾਲ 2022-23 ’ਚ 2217.35 ਕਿਲੋਮੀਟਰ ਲੰਬਾਈ ਵਾਲੀਆਂ ਲਿੰਕ ਸੜਕਾਂ ਦੀ ਮੁਰੰਮਤ ਪਹਿਲ ਦੇ ਆਧਾਰ ਤੇ ਕੀਤੀ ਜਾਵੇਗੀ। 4800.66 ਕਿਲੋਮੀਟਰ ਸੜਕ ਦੀ ਨਵੀਂ ਉਸਾਰੀ ਅਤੇ ਮੁਰੰਮਤ ਆਦਿ ਦਾ ਕੰਮ ਕਰਵਾਇਆ ਜਾਵੇਗਾ। ਸ਼ਿਆਮਾ ਪ੍ਰਸਾਦ ਮੁਖਰਜੀ ਹਰਬਨ ਸਕੀਮ ਦੇ ਲਈ 154 ਕਰੋੜ ਰੱਖਿਆ ਗਿਆ ਹੈ।
ਮਨਰੇਗਾ ਸਕੀਮ ਲਈ 600 ਕਰੋੜ ਰੁਪਏ: ਖਜ਼ਾਨਾ ਮੰਤਰੀ ਨੇ ਦੱਸਿਆ ਕਿ ਮਨਰੇਗਾ ਸਕੀਮ ਦੇ ਲਈ 600 ਕਰੋੜ ਰੁਪਏ ਰੱਖੇ ਗਏ ਹਨ। ਸਾਲ 2024 ਤੱਕ ਸਭ ਲਈ ਪ੍ਰੋਗਰਾਮ ਲਈ 292 ਕਰੋੜ ਰੱਖੇ ਗਏ ਹਨ। ਕੰਢੀ ਖੇਤਰਾਂ ਅਧੀਨ ਡੈਮਾਂ ਦੀ ਉਸਾਰੀ ਦੇ ਲਈ 20 ਕਰੋੜ ਰੱਖੇ ਗਏ ਹਨ। ਮਾਨਸੂਨ ਰੁੱਤ ਦੀ ਸ਼ੁਰੂਆਤ ਤੋਂ ਪਹਿਲਾਂ ਪਿੰਡਾਂ ਦੇ ਛੱਪੜਾਂ ਦੀ ਸਫਾਈ ਦੇ ਲਈ 33 ਕਰੋੜ ਰੁਪਏ ਰੱਖੇ ਗਏ ਹਨ।
1,55,860 ਕਰੋੜ ਰੁਪਏ ਦਾ ਕੁੱਲ ਬਜਟ: ਖਜ਼ਾਨਾ ਮੰਤਰੀ ਨੇ ਦੱਸਿਆ ਕਿ ਇਸ ਸਾਲ ਸਰਕਾਰ ਸਰਕਾਰ ਨੂੰ 14 ਤੋਂ 15 ਹਜ਼ਾਰ ਕਰੋੜ ਦਾ ਘਾਟਾ ਹੋਇਆ ਹੈ। ਬੀਤੇ ਪੰਜ ਸਾਲਾਂ ’ਚ ਪੰਜਾਬ ਦਾ ਕਰਜ਼ਾ 44.23 ਫੀਸਦੀ ਵੱਧਿਆ ਹੈ। ਪੰਜਾਬ ਦਾ 1,55,860 ਕਰੋੜ ਰੁਪਏ ਦਾ ਕੁੱਲ ਬਜਟ ਹੈ।
ਇਹ ਵੀ ਪੜੋ: ਉਦਯੋਗ ਦੇ ਵਿਕਾਸ ਦੇ ਲਈ ਲਿਆਂਦੀ ਜਾਵੇਗੀ ਨਵੀਂ ਨੀਤੀ- ਖਜ਼ਾਨਾ ਮੰਤਰੀ