ਚੰਡੀਗੜ੍ਹ: ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਪਹਿਲਾ ਬਜਟ ਪੇਸ਼ ਕਰ ਦਿੱਤਾ ਗਿਆ ਹੈ। ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਵਿਧਾਨ ਸਭਾ ਵਿੱਚ 2022-23 ਲਈ ਇੱਕ ਲੱਖ 55 ਹਜ਼ਾਰ 860 ਕਰੋੜ ਰੁਪਏ ਦੇ ਬਜਟ ਖਰਚੇ ਦਾ ਅਨੁਮਾਨ ਲਗਾਇਆ ਹੈ। ਗੱਲ ਕੀਤੀ ਜਾਵੇ ਸਿਹਤ ਖੇਤਰ ਦੀ ਤਾਂ ਸਿੱਖਿਆ ਖੇਤਰ ਦੇ ਲਈ ਖਜ਼ਾਨਾ ਮੰਤਰੀ ਵੱਲੋਂ ਵੱਡੇ-ਵੱਡੇ ਐਲਾਨ ਕੀਤੇ ਗਏ ਹਨ।
ਸੰਗਰੂਰ ’ਚ ਮੈਡੀਕਲ ਕਾਲਜ: ਉੱਚ ਸਿੱਖਿਆ ਲਈ ਸਾਰੇ ਸਰਕਾਰੀ ਕਾਲਜਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਅਤੇ ਨਵੇਂ ਕਾਲਜਾਂ ਲਈ 95 ਕਰੋੜ ਰੁਪਏ ਰੱਖੇ ਗਏ ਹਨ। ਨਾਲ ਹੀ ਰਾਜ ਵਿੱਚ ਐਨਸੀਸੀ ਕੇਂਦਰਾਂ ਅਤੇ ਸਿਖਲਾਈ ਕੇਂਦਰਾਂ ਲਈ 5 ਕਰੋੜ ਰੁਪਏ ਰੱਖੇ ਗਏ ਸਨ। ਖਜ਼ਾਨਾ ਮੰਤਰੀ ਨੇ ਦੱਸਿਆ ਕਿ ਸੰਗਰੂਰ ਵਿੱਚ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਕਾਲਜ ਬਣਾਇਆ ਜਾਵੇਗਾ। ਜਿਸ ਵਿੱਚ ਐਮਬੀਬੀਐਸ ਦੀਆਂ 100 ਸੀਟਾਂ ਹੋਣਗੀਆਂ। ਇਸ ਲਈ 50 ਕਰੋੜ ਰੁਪਏ ਰੱਖੇ ਗਏ ਹਨ।
16 ਨਵੇਂ ਮੈਡੀਕਲ ਕਾਲਜ ਸਥਾਪਤ ਕੀਤੇ ਜਾਣਗੇ: ਖਜ਼ਾਨਾ ਮੰਤਰੀ ਨੇ ਦੱਸਿਆ ਕਿ ਅਗਲੇ 5 ਸਾਲਾਂ ਵਿੱਚ ਸੂਬੇ ਨੂੰ ਮੈਡੀਕਲ ਸਿੱਖਿਆ ਲਈ ਕਵਰ ਕਰਨ ਲਈ 16 ਨਵੇਂ ਮੈਡੀਕਲ ਕਾਲਜ ਸਥਾਪਤ ਕੀਤੇ ਜਾਣਗੇ। ਜਿਸ ਤੋਂ ਬਾਅਦ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਗਿਣਤੀ 25 ਹੋ ਜਾਵੇਗੀ। ਇਸ ਸਾਲ ਮੈਡੀਕਲ ਸਿੱਖਿਆ ਲਈ 1033 ਕਰੋੜ ਰੁਪਏ ਰੱਖੇ ਗਏ ਸਨ।
15 ਅਗਸਤ ਤੋਂ ਮੁਹੱਲਾ ਕਲੀਨਿਕ ਦੀ ਸ਼ੁਰੂਆਤ: ਸਿਹਤ ਸੁਵਿਧਾਵਾਂ ਨੂੰ ਲੈ ਕੇ ਖਜ਼ਾਨਾ ਮੰਤਰੀ ਨੇ ਦੱਸਿਆ ਕਿ ਇਸ ਸਾਲ 117 ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ, ਪਰ 75 ਮੁਹੱਲਾ ਕਲੀਨਿਕ 15 ਅਗਸਤ ਤੋਂ ਕੰਮ ਕਰਨਾ ਸ਼ੁਰੂ ਕਰ ਦੇਣਗੇ। ਸਿਹਤ ਲਈ 4731 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਜੋ ਕਿ ਪਿਛਲੇ ਸਾਲ ਨਾਲੋਂ 24% ਵੱਧ ਹੈ। ਸੜਕ ਹਾਦਸੇ ਵਿੱਚ ਜ਼ਖਮੀਆਂ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਉਣ ਵਾਲੀ ਦਿੱਲੀ ਸਰਕਾਰ ਦੇ ਵਾਂਗ ਫਰੀਸ਼ਤਾ ਯੋਜਨਾ ਪੰਜਾਬ ਵਿੱਚ ਲਾਗੂ ਕੀਤੀ ਜਾਵੇਗੀ। ਪੀੜਤਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਇਸ ਦਾ ਖਰਚਾ ਸਰਕਾਰ ਚੁੱਕੇਗੀ। ਜੋ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣਗੇ। ਸਰਕਾਰ ਉਸ ਦਾ ਸਨਮਾਨ ਕਰੇਗੀ।
ਇਹ ਵੀ ਪੜੋ: ਪੰਜਾਬ ਬਜਟ 2022: ਬਜਟ 'ਚ ਸਿੱਖਿਆ ਖੇਤਰ ਲਈ ਕੀਤੇ ਗਏ ਇਹ ਵੱਡੇ ਐਲਾਨ !