ETV Bharat / city

ਪੰਜਾਬ ਬਜਟ 2022: ਬਜਟ 'ਚ ਸਿੱਖਿਆ ਖੇਤਰ ਲਈ ਕੀਤੇ ਗਏ ਇਹ ਵੱਡੇ ਐਲਾਨ ! - 100 ਸਕੂਲਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ

ਖਜ਼ਾਨਾ ਮੰਤਰੀ ਹਰਪਾਲ ਚੀਮਾ ਵੱਲੋਂ ਬਜਟ ਪੇਸ਼ ਕੀਤਾ। ਇਸ ਬਜਟ ’ਚ ਸਿੱਖਿਆ ਖੇਤਰ ਦੇ ਲਈ ਕੱ ਵੱਡੇ ਵੱਡੇ ਐਲਾਨ ਕੀਤੇ ਗਏ। ਸਕੂਲ ਅਤੇ ਉੱਚ ਸਿੱਖਿਆ ਦੇ ਲਈ ਕੁੱਲ ਬਜਟ 16.27 ਫੀਸਦ ਹੈ। ਸਕੂਲਾਂ ਦੀ ਸਾਂਭ ਸੰਭਾਲ ਦੇ ਲਈ 123 ਕਰੋੜ ਰੁਪਏ ਹਨ। ਅਧਿਆਪਕਾਂ ਦੀ ਟ੍ਰੇਨਿੰਗ ਦੇ ਲਈ 30 ਕਰੋੜ ਰੁਪਏ ਜਾਰੀ ਕੀਤੇ ਜਾਣਗੇ

ਪੰਜਾਬ ਬਜਟ 2022
ਪੰਜਾਬ ਬਜਟ 2022
author img

By

Published : Jun 27, 2022, 2:20 PM IST

Updated : Jun 27, 2022, 2:25 PM IST

ਚੰਡੀਗੜ੍ਹ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦਾ ਪਹਿਲਾ ਬਜਟ ਪੇਸ਼ ਕਰ ਦਿੱਤਾ ਗਿਆ। ਖਜ਼ਾਨਾ ਮੰਤਰੀ ਹਰਪਾਲ ਚੀਮਾ ਵੱਲੋਂ ਪੇਪਰਲੱਸ ਬਜਟ ਪੇਸ਼ ਕੀਤਾ ਗਿਆ। ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਵਿਧਾਨ ਸਭਾ ਵਿੱਚ 2022-23 ਲਈ ਇੱਕ ਲੱਖ 55 ਹਜ਼ਾਰ 860 ਕਰੋੜ ਰੁਪਏ ਦਾ ਬਜਟ ਖਰਚੇ ਦਾ ਅਨੁਮਾਨ ਲਗਾਇਆ ਹੈ। ਗੱਲ ਕੀਤੀ ਜਾਵੇ ਸਿੱਖਿਆ ਖੇਤਰ ਦੀ ਤਾਂ ਸਿੱਖਿਆ ਖੇਤਰ ਦੇ ਲਈ ਖਜ਼ਾਨਾ ਮੰਤਰੀ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਗਏ ਹਨ।

ਸਿੱਖਿਆ ਖੇਤਰ
ਸਿੱਖਿਆ ਖੇਤਰ

ਬਜਟ ’ਚ ਸਕੂਲਾਂ ਦੀ ਸਾਂਭ ਸੰਭਾਲ ਦੇ ਲਈ 123 ਕਰੋੜ ਰੁਪਏ: ਖਜ਼ਾਨਾ ਮੰਤਰੀ ਨੇ ਦੱਸਿਆ ਕਿ ਟੈਕਸ ਦੀ ਚੋਰੀ ਨੂੰ ਰੋਕਣ ਦੇ ਲਈ ਟੈਕਸ ਇੰਟੈਲੀਜੈਂਸ ਯੂਨਿਟ ਬਣਾਉਣ ਦਾ ਐਲਾਨ ਕੀਤਾ। ਪੰਜਾਬ ਦੇ ਬਜਟ ’ਚ ਪਿਛਲੇ ਸਾਲ ਨਾਲੋਂ 14.20 ਫੀਸਦ ਦਾ ਵਾਧਾ ਹੋਇਆ ਹੈ। ਸਕੂਲ ਅਤੇ ਉੱਚ ਸਿੱਖਿਆ ਦੇ ਲਈ ਕੁੱਲ ਬਜਟ 16.27 ਫੀਸਦ ਹੈ। ਸਕੂਲਾਂ ਦੀ ਸਾਂਭ ਸੰਭਾਲ ਦੇ ਲਈ 123 ਕਰੋੜ ਰੁਪਏ ਹਨ। ਅਧਿਆਪਕਾਂ ਦੀ ਟ੍ਰੇਨਿੰਗ ਦੇ ਲਈ 30 ਕਰੋੜ ਰੁਪਏ ਜਾਰੀ ਕੀਤੇ ਜਾਣਗੇ

100 ਸਕੂਲਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ: ਸਕੂਲ ਆਫ ਐਮੀਨੈਂਸ ਲਈ 100 ਸਕੂਲਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ। ਜਿਸ ਦੇ ਲਈ 200 ਕਰੋੜ ਰਾਖਵੇਂ ਰੱਖੇ ਗਏ ਹਨ। ਤਕਨੀਕੀ ਸਿੱਖਿਆ ਦੇ ਬਜਟ ’ਚ 47.84 ਫੀਸਦ ਦਾ ਵਾਧਾ ਹੋਇਆ ਹੈ। ਮੈਡੀਕਲ ਸਿੱਖਿਆ ’ਚ 56.60 ਫੀਸਦ ਬਜਟ ਦਾ ਵਾਧਾ ਹੋਇਆ ਹੈ। ਨਾਲ ਹੀ ਮਾਲੀਆ ਘਾਟੇ ਦੇ ਲਈ 1.99 ਫੀਸਦ ਰੱਖਿਆ ਗਿਆ ਹੈ।

ਡਿਜੀਟਲ ਕਲਾਸਰੂਮ ਲਈ 40 ਕਰੋੜ ਦਾ ਬਜਟ: ਵਿਦਿਆਰਥੀਆਂ ਦੇ ਭਵਿੱਖ ਨੂੰ ਦੇਖਦੇ ਹੋਏ ਡਿਜੀਟਲ ਕਲਾਸਰੂਮ ਲਈ 40 ਕਰੋੜ ਦਾ ਬਜਟ ਰੱਖਿਆ ਗਿਆ ਹੈ। 500 ਸਕੂਲਾਂ ’ਚ ਡਿਜੀਟਲ ਕਲਾਸਰੂਪ ਸਥਾਪਤ ਹੋਣਗੇ। ਸਕੂਲਾਂ ਚ ਰੂਫ ਟਾਪ ਸੋਲਰ ਪੈਨਲਰ ਸਿਸਟਮ ਲਗਾਏ ਜਾਣਗੇ। 11ਵੀਂ, 12ਵੀਂ ਦੇ ਵਿਦਿਆਰਥੀਆਂ ਲਈ ਸਟਾਰਟ ਅਪ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ।

ਵੱਖ-ਵੱਖ ਸ਼੍ਰੇਣੀਆਂ ਲਈ ਸਕਾਲਰਸ਼ਿਪ: ਜਨਰਲ ਵਿਦਿਆਰਥੀਆਂ ਦੇ ਲਈ ਵਜੀਫੇ ਦਾ ਐਲਾਨ ਕੀਤਾ ਗਿਆ। ਖਜ਼ਾਨਾ ਮੰਤਰੀ ਨੇ ਕਿਹਾ ਕਿ ਜਨਰਲ ਕੈਟਾਗਰੀ ਦੇ ਬੱਚਿਆਂ ਲਈ ਸੀਐਮ ਸਕਾਲਰਸ਼ਿਪ ਸ਼ੁਰੂ ਕੀਤੀ ਗਈ ਹੈ। ਇਸ ਲਈ 30 ਕਰੋੜ ਰੁਪਏ ਰੱਖੇ ਗਏ ਹਨ। ਇਹ ਰਕਮ ਪ੍ਰਾਪਤ ਅੰਕਾਂ ਦੇ ਆਧਾਰ 'ਤੇ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਮਿਡ ਡੇ ਮੀਲ ਦੇ ਲਈ 473 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਸਮੱਗਰ ਸਿੱਖਿਆ ਅਭਿਆਨ ਲਈ 1232 ਕਰੋੜ ਦੇ ਮੁਕਾਬਲੇ 1351 ਕਰੋੜ ਰੁਪਏ ਰੱਖੇ ਗਏ ਹਨ। ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ 67 ਕਰੋੜ ਰੁਪਏ ਰੱਖੇ ਗਏ ਹਨ। ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਲਈ 79 ਕਰੋੜ ਰੁਪਏ ਰੱਖੇ ਗਏ ਹਨ।

9 ਸਰਕਾਰੀ ਕਾਲਜਾਂ ਵਿੱਚ ਨਵੀਆਂ ਲਾਇਬ੍ਰੇਰੀਆਂ: ਖਜ਼ਾਨਾ ਮੰਤਰੀ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਵਿੱਤੀ ਸੰਕਟ ਵਿੱਚੋਂ ਕੱਢਣ ਲਈ 200 ਕਰੋੜ ਦਾ ਬਜਟ ਰੱਖਿਆ ਗਿਆ ਹੈ। ਫਿਰੋਜ਼ਪੁਰ ਅਤੇ ਮਲੋਟ ਯੂਨੀਵਰਸਿਟੀ ਲਈ ਇਹ ਗ੍ਰਾਂਟ ਦੁੱਗਣੀ ਹੋਵੇਗੀ। ਨਾਲ ਹੀ ਉਨ੍ਹਾਂ ਦੱਸਿਆ ਕਿ ਪੰਜਾਬ ਦੇ 9 ਸਰਕਾਰੀ ਕਾਲਜਾਂ ਵਿੱਚ ਨਵੀਆਂ ਲਾਇਬ੍ਰੇਰੀਆਂ ਲਈ 30 ਕਰੋੜ ਰੁਪਏ ਰੱਖੇ ਗਏ ਹਨ।

ਵਿਦਿਆਰਥੀਆਂ ਨੂੰ ਵਰਦੀਆਂ ਦਿੱਤੀਆਂ ਜਾਣਗੀਆਂ: ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਨੂੰ ਵਰਦੀ ਮਿਲੇਗੀ। ਇਸ ਲਈ 23 ਕਰੋੜ ਰੁਪਏ ਰੱਖੇ ਗਏ ਹਨ।

ਇਹ ਵੀ ਪੜੋ: ਪੰਜਾਬ ਦੀ ਜਨਤਾ ’ਤੇ 2022-23 ’ਚ ਕੋਈ ਨਵਾਂ ਟੈਕਸ ਨਹੀਂ, ਜਾਣੋ ਪੰਜਾਬ ਬਜਟ ਦੀਆਂ ਖ਼ਾਸ ਗੱਲਾਂ

Last Updated : Jun 27, 2022, 2:25 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.