ਚੰਡੀਗੜ੍ਹ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦਾ ਪਹਿਲਾ ਬਜਟ ਪੇਸ਼ ਕਰ ਦਿੱਤਾ ਗਿਆ ਹੈ। ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਵਿਧਾਨ ਸਭਾ ਵਿੱਚ 2022-23 ਲਈ ਇੱਕ ਲੱਖ 55 ਹਜ਼ਾਰ 860 ਕਰੋੜ ਰੁਪਏ ਦੇ ਬਜਟ ਖਰਚੇ ਦਾ ਅਨੁਮਾਨ ਲਗਾਇਆ ਹੈ। ਗੱਲ ਕੀਤੀ ਜਾਵੇ ਆਵਾਜਾਈ, ਸੜਕਾਂ-ਪੁਲ ਤੇ ਸੈਰ ਸਪਾਟਾ-ਸੱਭਿਆਚਾਰਕ ਮਾਮਲੇ ਦੀ ਤਾਂ ਇਨ੍ਹਾਂ ਦੇ ਲਈ ਖਜ਼ਾਨਾ ਮੰਤਰੀ ਵੱਲੋਂ ਵੱਡੇ-ਵੱਡੇ ਐਲਾਨ ਕੀਤੇ ਗਏ ਹਨ।
ਸੈਰ ਸਪਾਟੇ ਦੇ ਸਥਾਨਾਂ ਨੂੰ ਵਿਕਸਤ ਕੀਤਾ ਜਾਵੇਗਾ: ਖਜ਼ਾਨਾ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਸੈਰ ਸਪਾਟੇ ਦੇ ਸਥਾਨਾਂ ਨੂੰ ਵਿਕਸਤ ਕਰਨ ਲਈ ਇਹ ਈਕੋ, ਪੇਂਡੂ, ਸੱਭਿਆਚਾਰਕ ਅਤੇ ਧਾਰਮਿਕ ਸੈਰ-ਸਪਾਟੇ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਜੰਗਲਾਂ ਨੂੰ ਈਕੋ ਟੂਰਿਜ਼ਮ ਵਜੋਂ ਵਿਕਸਤ ਕੀਤਾ ਜਾਵੇਗਾ। ਸਾਬਕਾ ਸੈਨਿਕਾਂ ਦੀ ਭਲਾਈ ਅਤੇ ਮਦਦ ਲਈ ਮੁਹਾਲੀ ਵਿੱਚ ਓਲਡ ਏਜ ਹੋਮ ਬਣਾਇਆ ਜਾਵੇਗਾ। ਆਜਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਵੱਖ ਵੱਖ ਸਮਾਗਮਾਂ ਦਾ ਆਯੋਜਨ ਕੀਤਾ ਜਾਵੇਗਾ।
ਟਰਾਂਸਪੋਰਟ ਮਾਫੀਆ ਖ਼ਤਮ ਕੀਤਾ ਜਾਵੇਗਾ: ਖਜ਼ਾਨਾ ਮੰਤਰੀ ਨੇ ਦੱਸਿਆ ਕਿ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਸਰਫੇਸ ਵਾਟਰ ਸਪਲਾਈ ਕੀਤਾ ਜਾਵੇਗਾ ।ਪੰਜਾਬ ਵਿੱਚ ਟਰਾਂਸਪੋਰਟ ਮਾਫੀਆ ਖਤਮ ਕੀਤਾ ਜਾਵੇਗਾ। ਸੂਬੇ ਵਿੱਚ ਇਲੈਕਟ੍ਰਿਕ ਅਤੇ ਸੀਐਨਜੀ ਵਾਹਨਾਂ ਨੂੰ ਉਤਸ਼ਾਹਿਤ ਕਰੇਗਾ। ਪੰਜਾਬ ਵਿੱਚ 45 ਨਵੇਂ ਬੱਸ ਸਟੈਂਡ ਬਣਾਏ ਜਾਣਗੇ ਅਤੇ ਮੌਜੂਦਾ 61 ਬੱਸ ਸਟੈਂਡਾਂ ਦਾ ਨਵੀਨੀਕਰਨ ਕੀਤਾ ਜਾਵੇਗਾ। ਬਠਿੰਡਾ ਦੇ ਜਨਤਾ ਨਗਰ ਅਤੇ ਮੁਲਤਾਨੀਆ ਰੋਡ 'ਤੇ ਪੁਲ ਬਣਾਇਆ ਜਾਵੇਗਾ।
ਬੱਸ ਅੱਡਿਆਂ ਦੀ ਉਸਾਰੀ: ਖਜ਼ਾਨਾ ਮੰਤਰੀ ਨੇ ਕਿਹਾ ਕਿ 45 ਨਵੇਂ ਬੱਸ ਅਡਿਆਂ ਦੀ ਉਸਾਰੀ ਅਤੇ ਪਨਬਸ ਅਤੇ ਪੀਆਰਟੀਸੀ ਦੇ 61 ਬੱਸ ਅੱਡਿਆਂ ਦਾ ਨਵੀਨੀਕਰਨ ਕੀਤਾ ਜਾਵੇਗਾ।
ਇਹ ਵੀ ਪੜੋ: ਪੰਜਾਬ ਦੀ ਜਨਤਾ ’ਤੇ 2022-23 ’ਚ ਕੋਈ ਨਵਾਂ ਟੈਕਸ ਨਹੀਂ, ਜਾਣੋ ਪੰਜਾਬ ਬਜਟ ਦੀਆਂ ਖ਼ਾਸ ਗੱਲਾਂ