ETV Bharat / city

ਪੰਜਾਬ ਦੀ ਜਨਤਾ ’ਤੇ 2022-23 ’ਚ ਕੋਈ ਨਵਾਂ ਟੈਕਸ ਨਹੀਂ, ਜਾਣੋ ਪੰਜਾਬ ਬਜਟ ਦੀਆਂ ਖ਼ਾਸ ਗੱਲਾਂ - ਜਾਣੋ ਪੰਜਾਬ ਬਜਟ ਦੀਆਂ ਖ਼ਾਸ ਗੱਲਾਂ

ਖਜ਼ਾਨਾ ਮੰਤਰੀ ਹਰਪਾਲ ਚੀਮਾ ਵੱਲੋਂ ਬਜਟ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਹ ਬਜਟ ਆਮ ਲੋਕਾਂ ਦਾ ਬਜਟ ਹੈ। ਬਜਟ ਨੂੰ ਲੈ ਕੇ ਆਮ ਲੋਕਾਂ ਤੋਂ ਸੁਝਾਅ ਮੰਗਿਆ ਗਿਆ ਸੀ ਜਿਸ ’ਤੇ 20 ਹਜ਼ਾਰ 384 ਸੁਝਾਅ ਮਿਲੇ। ਜਿਸ ’ਚ ਮਹਿਲਾਵਾਂ ਨੇ 27.3 ਫੀਸਦੀ ਸੁਝਾਅ ਮਿਲੇ।

ਮਾਨ ਸਰਕਾਰ ਦਾ ਬਜਟ
ਮਾਨ ਸਰਕਾਰ ਦਾ ਬਜਟ
author img

By

Published : Jun 27, 2022, 11:36 AM IST

Updated : Jun 27, 2022, 1:46 PM IST

ਚੰਡੀਗੜ੍ਹ: ਪੰਜਾਬ ਦੀ 16ਵੀਂ ਵਿਧਾਨ ਸਭਾ ਦਾ ਬਜਟ ਸੈਸ਼ਨ ਚੱਲ ਰਿਹਾ ਹੈ। ਖਜ਼ਾਨਾ ਮੰਤਰੀ ਹਰਪਾਲ ਚੀਮਾ ਵੱਲੋਂ ਸਦਨ ’ਚ ਬਜਟ ਪੇਸ਼ ਕੀਤਾ। ਖਜ਼ਾਨਾ ਮੰਤਰੀ ਨੇ ਬਜਟ ਸ਼ਹੀਦਾਂ ਦੇ ਨਾਂ ਸਮਰਪਿਤ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਬਣਾਉਣਾ ਸਾਡਾ ਸਭ ਤੋਂ ਪਹਿਲੀ ਤਰਜੀਹ ਹੈ।

'ਇਹ ਆਮ ਲੋਕਾਂ ਦਾ ਬਜਟ ਹੈ': ਖਜ਼ਾਨਾ ਮੰਤਰੀ ਨੇ ਕਿਹਾ ਕਿ ਇਹ ਬਜਟ ਆਮ ਲੋਕਾਂ ਦਾ ਬਜਟ ਹੈ। ਬਜਟ ਨੂੰ ਲੈ ਕੇ ਆਮ ਲੋਕਾਂ ਤੋਂ ਸੁਝਾਅ ਮੰਗਿਆ ਗਿਆ ਸੀ ਜਿਸ ’ਤੇ 20 ਹਜ਼ਾਰ 384 ਸੁਝਾਅ ਮਿਲੇ। ਜਿਸ ’ਚ ਮਹਿਲਾਵਾਂ ਨੇ 27.3 ਫੀਸਦੀ ਸੁਝਾਅ ਮਿਲੇ।

ਖਜ਼ਾਨਾ ਮੰਤਰੀ ਕਰ ਰਹੇ ਬਜਟ ਪੇਸ਼ : ਇਸ ਦੌਰਾਨ ਖਜ਼ਾਨਾ ਮੰਤਰੀ ਨੇ ਕਿਹਾ ਕਿ ਇਕ ਜੁਲਾਈ ਤੋਂ ਪੰਜਾਬ ਦੇ ਹਰੇਕ ਪਰਿਵਾਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇਗੀ। ਭ੍ਰਿਸ਼ਾਟਾਚਾਰ ਦੇ ਮਾਫ਼ੀਆ ਨੂੰ ਖ਼ਤਮ ਕੀਤਾ ਜਾਵੇਗਾ। 36 ਹਜ਼ਾਰ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ ਲਿਆ। ਇਕ ਵਿਧਾਇਕ ਇਕ ਪੈਨਸ਼ਨ ਦਾ ਫ਼ੈਸਲਾ ਲਿਆ

1,55,860 ਕਰੋੜ ਰੁਪਏ ਦਾ ਕੁੱਲ ਬਜਟ: ਖਜ਼ਾਨਾ ਮੰਤਰੀ ਨੇ ਦੱਸਿਆ ਕਿ ਇਸ ਸਾਲ ਸਰਕਾਰ ਸਰਕਾਰ ਨੂੰ 14 ਤੋਂ 15 ਹਜ਼ਾਰ ਕਰੋੜ ਦਾ ਘਾਟਾ ਹੋਇਆ ਹੈ। ਬੀਤੇ ਪੰਜ ਸਾਲਾਂ ’ਚ ਪੰਜਾਬ ਦਾ ਕਰਜ਼ਾ 44.23ਫੀਸਦ ਵਧਿਆ ਹੈ। ਪੰਜਾਬ ਦਾ 1,55,860 ਕਰੋੜ ਰੁਪਏ ਦਾ ਕੁੱਲ ਬਜਟ ਹੈ।

ਬਜਟ ’ਚ ਸਕੂਲਾਂ ਦੀ ਸਾਂਭ ਸੰਭਾਲ ਦੇ ਲਈ 123 ਕਰੋੜ ਰੁਪਏ: ਖਜ਼ਾਨਾ ਮੰਤਰੀ ਨੇ ਦੱਸਿਆ ਕਿ ਟੈਕਸ ਦੀ ਚੋਰੀ ਨੂੰ ਰੋਕਣ ਦੇ ਲਈ ਟੈਕਸ ਇੰਟੈਲੀਜੈਂਸ ਯੂਨਿਟ ਬਣਾਉਣ ਦਾ ਐਲਾਨ ਕੀਤਾ। ਪੰਜਾਬ ਦੇ ਬਜਟ ’ਚ ਪਿਛਲੇ ਸਾਲ ਨਾਲੋਂ 14.20 ਫੀਸਦ ਦਾ ਵਾਧਾ ਹੋਇਆ ਹੈ। ਸਕੂਲ ਅਤੇ ਉੱਚ ਸਿੱਖਿਆ ਦੇ ਲਈ ਕੁੱਲ ਬਜਟ 16.27 ਫੀਸਦ ਹੈ। ਸਕੂਲਾਂ ਦੀ ਸਾਂਭ ਸੰਭਾਲ ਦੇ ਲਈ 123 ਕਰੋੜ ਰੁਪਏ ਹਨ। ਅਧਿਆਪਕਾਂ ਦੀ ਟ੍ਰੇਨਿੰਗ ਦੇ ਲਈ 30 ਕਰੋੜ ਰੁਪਏ ਜਾਰੀ ਕੀਤੇ ਜਾਣਗੇ।

100 ਸਕੂਲਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ: ਸਕੂਲ ਆਫ ਐਮੀਨੈਂਸ ਲਈ 100 ਸਕੂਲਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ। ਜਿਸ ਦੇ ਲਈ 200 ਕਰੋੜ ਰਾਖਵੇਂ ਰੱਖੇ ਗਏ ਹਨ। ਤਕਨੀਕੀ ਸਿੱਖਿਆ ਦੇ ਬਜਟ ’ਚ 47.84 ਫੀਸਦ ਦਾ ਵਾਧਾ ਹੋਇਆ ਹੈ। ਮੈਡੀਕਲ ਸਿੱਖਿਆ ’ਚ 56.60 ਫੀਸਦ ਬਜਟ ਦਾ ਵਾਧਾ ਹੋਇਆ ਹੈ। ਨਾਲ ਹੀ ਮਾਲੀਆ ਘਾਟੇ ਦੇ ਲਈ 1.99 ਫੀਸਦ ਰੱਖਿਆ ਗਿਆ ਹੈ।

ਡਿਜੀਟਲ ਕਲਾਸਰੂਮ ਲਈ 40 ਕਰੋੜ ਦਾ ਬਜਟ: ਵਿਦਿਆਰਥੀਆਂ ਦੇ ਭਵਿੱਖ ਨੂੰ ਦੇਖਦੇ ਹੋਏ ਡਿਜੀਟਲ ਕਲਾਸਰੂਮ ਲਈ 40 ਕਰੋੜ ਦਾ ਬਜਟ ਰੱਖਿਆ ਗਿਆ ਹੈ। 500 ਸਕੂਲਾਂ ’ਚ ਡਿਜੀਟਲ ਕਲਾਸਰੂਪ ਸਥਾਪਤ ਹੋਣਗੇ। ਸਕੂਲਾਂ ਚ ਰੂਫ ਟਾਪ ਸੋਲਰ ਪੈਨਲਰ ਸਿਸਟਮ ਲਗਾਏ ਜਾਣਗੇ। 11ਵੀਂ, 12ਵੀਂ ਦੇ ਵਿਦਿਆਰਥੀਆਂ ਲਈ ਸਟਾਰਟ ਅਪ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ।

ਵੱਖ-ਵੱਖ ਸ਼੍ਰੇਣੀਆਂ ਲਈ ਸਕਾਲਰਸ਼ਿਪ: ਜਨਰਲ ਵਿਦਿਆਰਥੀਆਂ ਦੇ ਲਈ ਵਜੀਫੇ ਦਾ ਐਲਾਨ ਕੀਤਾ ਗਿਆ। ਖਜ਼ਾਨਾ ਮੰਤਰੀ ਨੇ ਕਿਹਾ ਕਿ ਜਨਰਲ ਕੈਟਾਗਰੀ ਦੇ ਬੱਚਿਆਂ ਲਈ ਸੀਐਮ ਸਕਾਲਰਸ਼ਿਪ ਸ਼ੁਰੂ ਕੀਤੀ ਗਈ ਹੈ। ਇਸ ਲਈ 30 ਕਰੋੜ ਰੁਪਏ ਰੱਖੇ ਗਏ ਹਨ। ਇਹ ਰਕਮ ਪ੍ਰਾਪਤ ਅੰਕਾਂ ਦੇ ਆਧਾਰ 'ਤੇ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਮਿਡ ਡੇ ਮੀਲ ਦੇ ਲਈ 473 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਸਮੱਗਰ ਸਿੱਖਿਆ ਅਭਿਆਨ ਲਈ 1232 ਕਰੋੜ ਦੇ ਮੁਕਾਬਲੇ 1351 ਕਰੋੜ ਰੁਪਏ ਰੱਖੇ ਗਏ ਹਨ। ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ 67 ਕਰੋੜ ਰੁਪਏ ਰੱਖੇ ਗਏ ਹਨ। ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਲਈ 79 ਕਰੋੜ ਰੁਪਏ ਰੱਖੇ ਗਏ ਹਨ।

9 ਸਰਕਾਰੀ ਕਾਲਜਾਂ ਵਿੱਚ ਨਵੀਆਂ ਲਾਇਬ੍ਰੇਰੀਆਂ: ਖਜ਼ਾਨਾ ਮੰਤਰੀ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਵਿੱਤੀ ਸੰਕਟ ਵਿੱਚੋਂ ਕੱਢਣ ਲਈ 200 ਕਰੋੜ ਦਾ ਬਜਟ ਰੱਖਿਆ ਗਿਆ ਹੈ। ਫਿਰੋਜ਼ਪੁਰ ਅਤੇ ਮਲੋਟ ਯੂਨੀਵਰਸਿਟੀ ਲਈ ਇਹ ਗ੍ਰਾਂਟ ਦੁੱਗਣੀ ਹੋਵੇਗੀ। ਨਾਲ ਹੀ ਉਨ੍ਹਾਂ ਦੱਸਿਆ ਕਿ ਪੰਜਾਬ ਦੇ 9 ਸਰਕਾਰੀ ਕਾਲਜਾਂ ਵਿੱਚ ਨਵੀਆਂ ਲਾਇਬ੍ਰੇਰੀਆਂ ਲਈ 30 ਕਰੋੜ ਰੁਪਏ ਰੱਖੇ ਗਏ ਹਨ।

ਸੰਗਰੂਰ ’ਚ ਮੈਡੀਕਲ ਕਾਲਜ: ਉੱਚ ਸਿੱਖਿਆ ਲਈ ਸਾਰੇ ਸਰਕਾਰੀ ਕਾਲਜਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਅਤੇ ਨਵੇਂ ਕਾਲਜਾਂ ਲਈ 95 ਕਰੋੜ ਰੁਪਏ ਰੱਖੇ ਗਏ ਹਨ। ਨਾਲ ਹੀ ਰਾਜ ਵਿੱਚ ਐਨਸੀਸੀ ਕੇਂਦਰਾਂ ਅਤੇ ਸਿਖਲਾਈ ਕੇਂਦਰਾਂ ਲਈ 5 ਕਰੋੜ ਰੁਪਏ ਰੱਖੇ ਗਏ ਸਨ। ਖਜ਼ਾਨਾ ਮੰਤਰੀ ਨੇ ਦੱਸਿਆ ਕਿ ਸੰਗਰੂਰ ਵਿੱਚ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਕਾਲਜ ਬਣਾਇਆ ਜਾਵੇਗਾ। ਜਿਸ ਵਿੱਚ ਐਮਬੀਬੀਐਸ ਦੀਆਂ 100 ਸੀਟਾਂ ਹੋਣਗੀਆਂ। ਇਸ ਲਈ 50 ਕਰੋੜ ਰੁਪਏ ਰੱਖੇ ਗਏ ਹਨ।

16 ਨਵੇਂ ਮੈਡੀਕਲ ਕਾਲਜ ਸਥਾਪਤ ਕੀਤੇ ਜਾਣਗੇ: ਖਜ਼ਾਨਾ ਮੰਤਰੀ ਨੇ ਦੱਸਿਆ ਕਿ ਅਗਲੇ 5 ਸਾਲਾਂ ਵਿੱਚ ਸੂਬੇ ਨੂੰ ਮੈਡੀਕਲ ਸਿੱਖਿਆ ਲਈ ਕਵਰ ਕਰਨ ਲਈ 16 ਨਵੇਂ ਮੈਡੀਕਲ ਕਾਲਜ ਸਥਾਪਤ ਕੀਤੇ ਜਾਣਗੇ। ਜਿਸ ਤੋਂ ਬਾਅਦ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਗਿਣਤੀ 25 ਹੋ ਜਾਵੇਗੀ। ਇਸ ਸਾਲ ਮੈਡੀਕਲ ਸਿੱਖਿਆ ਲਈ 1033 ਕਰੋੜ ਰੁਪਏ ਰੱਖੇ ਗਏ ਸਨ।

15 ਅਗਸਤ ਤੋਂ ਮੁਹੱਲਾ ਕਲੀਨਿਕ ਦੀ ਸ਼ੁਰੂਆਤ: ਸਿਹਤ ਸੁਵਿਧਾਵਾਂ ਨੂੰ ਲੈ ਕੇ ਖਜ਼ਾਨਾ ਮੰਤਰੀ ਨੇ ਦੱਸਿਆ ਕਿ ਇਸ ਸਾਲ 117 ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ, ਪਰ 75 ਮੁਹੱਲਾ ਕਲੀਨਿਕ 15 ਅਗਸਤ ਤੋਂ ਕੰਮ ਕਰਨਾ ਸ਼ੁਰੂ ਕਰ ਦੇਣਗੇ। ਸਿਹਤ ਲਈ 4731 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਜੋ ਕਿ ਪਿਛਲੇ ਸਾਲ ਨਾਲੋਂ 24% ਵੱਧ ਹੈ। ਸੜਕ ਹਾਦਸੇ ਵਿੱਚ ਜ਼ਖਮੀਆਂ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਉਣ ਵਾਲੀ ਦਿੱਲੀ ਸਰਕਾਰ ਦੇ ਵਾਂਗ ਫਰੀਸ਼ਤਾ ਯੋਜਨਾ ਪੰਜਾਬ ਵਿੱਚ ਲਾਗੂ ਕੀਤੀ ਜਾਵੇਗੀ। ਪੀੜਤਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਇਸ ਦਾ ਖਰਚਾ ਸਰਕਾਰ ਚੁੱਕੇਗੀ। ਜੋ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣਗੇ। ਸਰਕਾਰ ਉਸ ਦਾ ਸਨਮਾਨ ਕਰੇਗੀ।

ਖੇਤੀ ਸੈਕਟਰ ਦੇ ਲਈ 11560 ਕਰੋੜ ਰੁਪਏ: ਖੇਤੀ ਸੈਕਟਰ ਲਈ 2022-23 ਲਈ 11,560 ਕਰੋੜ ਰੁਪਏ ਰੱਖੇ ਗਏ ਹਨ। ਨਾਲ ਹੀ ਕਿਸਾਨਾਂ ਨੂੰ 6947 ਕਰੋੜ ਬਿਜਲੀ ਸਬਸਿਡੀ ਦਿੱਤੀ ਜਾਵੇਗੀ। ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਕੁਪਏ ਪ੍ਰਤੀ ਏਕੜ ਦਿੱਤੇ ਜਾਣਗੇ। ਨਾਲ ਹੀ ਉਨ੍ਹਾਂ ਕਿਹਾ ਕਿ ਮੂੰਗੀ ਦੀ ਖਰੀਦ ਦੇ ਲਈ ਮਾਰਕਫੈੱਡ ਨੂੰ 400 ਕਰੋੜ ਰੁਪਏ ਜਾਣਗੇ। ਸਹਿਕਾਰੀ ਬੈਂਕਾਂ ਲਈ 688 ਕਰੋੜ ਰੁਪਏ ਰਾਖਵੇਂ ਰੱਖੇ ਜਾਣਗੇ। ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰਨ ਲਈ 450 ਕਰੋੜ ਰੁਪਏ ਰੱਖੇ ਗਏ ਹਨ।

ਉਦਯੋਗਾਂ ਦੇ ਵਿਕਾਸ ਲਈ ਨਵੀਂ ਨੀਤੀ: ਖਜ਼ਾਨਾ ਮੰਤਰੀ ਨੇ ਕਿਹਾ ਕਿ ਵੈਟ ਰਿਫੰਡ ਦੇ ਮੁੱਦੇ 6 ਮਹੀਨਿਆਂ ਵਿੱਚ ਹੱਲ ਕੀਤੇ ਜਾਣਗੇ। ਉਦਯੋਗਿਕ ਬਿਜਲੀ ਨੂੰ ਛੋਟ ਜਾਰੀ ਰਹੇਗੀ। ਉਦਯੋਗਾਂ ਦੇ ਵਿਕਾਸ ਲਈ ਨਵੀਂ ਨੀਤੀ ਆਵੇਗੀ।

ਡੋਰ ਸਟੈਪ ਡਿਲੀਵਰੀ ਸ਼ੁਰੂ ਕੀਤੀ ਜਾਵੇਗੀ: ਖਜ਼ਾਨਾ ਮੰਤਰੀ ਨੇ ਕਿਹਾ ਕਿ ਜ਼ਰੂਰੀ ਸੇਵਾਵਾਂ ਦੇ ਲਈ ਡੋਰ ਸਟੈੱਪ ਡਿਲੀਵਰੀ ਸ਼ੁਰੂ ਕੀਤੀ ਜਾਵੇਗੀ। ਸਰਟੀਫਿਕੇਟ, ਰਾਸ਼ਨ ਕਾਰਡ ਅਤੇ ਲਾਇਸੈਂਸ ਦੀ ਡੋਰ ਸਟੇਪ ਡਿਲੀਵਰੀ ਅਤੇ ਆਟਾ ਡੋਰ ਸਟੇਪ ਡਿਲੀਵਰੀ ਦੇ ਲਈ 497 ਕਰੋੜ ਰੁਪਏ ਰੱਖੇ ਗੱੇ ਹਨ। ਪਨਸਪ ਦੇ ਐਨਪੀਏ ਨਿਪਟਾਰੇ ਦੇ ਲਈ 350 ਕਰੋੜ ਰੁਪਏ ਰੱਖੇ ਗਏ ਹਨ।

ਸੈਰ ਸਪਾਟੇ ਦੇ ਸਥਾਨਾਂ ਨੂੰ ਵਿਕਸਤ ਕੀਤਾ ਜਾਵੇਗਾ: ਖਜ਼ਾਨਾ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਸੈਰ ਸਪਾਟੇ ਦੇ ਸਥਾਨਾਂ ਨੂੰ ਵਿਕਸਤ ਕਰਨ ਲਈ ਇਹ ਈਕੋ, ਪੇਂਡੂ, ਸੱਭਿਆਚਾਰਕ ਅਤੇ ਧਾਰਮਿਕ ਸੈਰ-ਸਪਾਟੇ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਜੰਗਲਾਂ ਨੂੰ ਈਕੋ ਟੂਰਿਜ਼ਮ ਵਜੋਂ ਵਿਕਸਤ ਕੀਤਾ ਜਾਵੇਗਾ। ਸਾਬਕਾ ਸੈਨਿਕਾਂ ਦੀ ਭਲਾਈ ਅਤੇ ਮਦਦ ਲਈ ਮੁਹਾਲੀ ਵਿੱਚ ਓਲਡ ਏਜ ਹੋਮ ਬਣਾਇਆ ਜਾਵੇਗਾ।

ਸੀਐੱਮ ਦਫਤਰ ਹਰ ਜ਼ਿਲ੍ਹੇ ’ਚ: ਖਜ਼ਾਨਾ ਮੰਤਰੀ ਨੇ ਕਿਹਾ ਕਿ ਹਰ ਜ਼ਿਲ੍ਹੇ ’ਚ ਮੁੱਖ ਮੰਤਰੀ ਦਾ ਦਫਤਰ ਬਣਾਇਆ ਜਾਵੇਗਾ। ਪੰਜਾਬ ਦੇ ਸਾਰੇ ਜ਼ਿਲ੍ਹਿਆਂ 'ਚ ਸਾਈਬਰ ਕ੍ਰਾਈਮ ਕੰਟਰੋਲ ਰੂਮ ਸਥਾਪਿਤ ਕੀਤੇ ਜਾਣਗੇ। ਨਾਲ ਹੀ ਪੰਜਾਬ ਦੀਆਂ ਜੇਲ੍ਹਾਂ 'ਚ ਵੀ. ਆਈ. ਪੀ. ਸੈੱਲ ਬੰਦ ਕਰਨ ਦਾ ਐਲਾਨ ਕੀਤਾ ਗਿਆ।

ਘਰਾਂ ਦੀ ਉਸਾਰੀ ਦੇ ਲਈ 292 ਕਰੋੜ ਦੀ ਤਜਵੀਜ਼: ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਐਲਾਨ ਕੀਤਾ ਕਿ ਪੰਜਾਬ ਦੇ 17,117 ਘਰਾਂ ਦੀ ਉਸਾਰੀ ਨੂੰ ਪੂਰਾ ਕਰਨ ਲਈ 292 ਕਰੋੜ ਦੀ ਤਜਵੀਜ਼ ਕੀਤੀ ਗਈ ਹੈ। ਇਸ ਤੋਂ ਇਲਾਵਾ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਲਈ 33 ਕਰੋੜ ਰੁਪਏ ਰਾਖਵੇਂ ਰੱਖਣ ਦੀ ਤਜਵੀਜ਼ । ਬਠਿੰਡਾ, ਮਾਨਸਾ, ਸੰਗਰੂਰ ਅਤੇ ਬਰਨਾਲਾ 'ਚ ਸਿੰਚਾਈ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ।

ਬਣਾਈ ਜਾਣਗੀਆਂ ਨਵੀਂ ਜੇਲ੍ਹਾਂ: ਖਜ਼ਾਨਾ ਮੰਤਰੀ ਨੇ ਕਿਹਾ ਕਿ ਮੁਹਾਲੀ ਵਿੱਚ 17.5 ਏਕੜ ਵਿੱਚ ਨਵੀਂ ਜੇਲ੍ਹ ਬਣਾਈ ਜਾਵੇਗੀ। ਇਸ ਲਈ 10 ਕਰੋੜ ਦਾ ਬਜਟ ਰੱਖਿਆ ਗਿਆ ਹੈ। ਪੰਜਾਬ ਪੁਲਿਸ ਲਈ ਅੰਤਰਰਾਸ਼ਟਰੀ ਸਿਖਲਾਈ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਦਿੱਤੀ ਜਾਵੇਗੀ। ਪੰਜਾਬ ਪੁਲਿਸ ਦੇ ਆਧੁਨਿਕੀਕਰਨ ਲਈ 108 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਹਰ ਪੁਲਿਸ ਜ਼ਿਲ੍ਹੇ ਵਿੱਚ 30 ਕਰੋੜ ਰੁਪਏ ਦੀ ਲਾਗਤ ਨਾਲ ਸਾਈਬਰ ਕਰਾਈਮ ਕੰਟਰੋਲ ਰੂਮ ਸਥਾਪਤ ਕੀਤੇ ਜਾਣਗੇ।

ਟਰਾਂਸਪੋਰਟ ਮਾਫੀਆ ਖਤਮ ਕੀਤਾ ਜਾਵੇਗਾ: ਖਜ਼ਾਨਾ ਮੰਤਰੀ ਨੇ ਦੱਸਿਆ ਕਿ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਸਰਫੇਸ ਵਾਟਰ ਸਪਲਾਈ ਕੀਤਾ ਜਾਵੇਗਾ ।ਪੰਜਾਬ ਵਿੱਚ ਟਰਾਂਸਪੋਰਟ ਮਾਫੀਆ ਖਤਮ ਹੋਵੇਗਾ। ਸੂਬੇ ਵਿੱਚ ਇਲੈਕਟ੍ਰਿਕ ਅਤੇ ਸੀਐਨਜੀ ਵਾਹਨਾਂ ਨੂੰ ਉਤਸ਼ਾਹਿਤ ਕਰੇਗਾ। ਪੰਜਾਬ ਵਿੱਚ 45 ਨਵੇਂ ਬੱਸ ਸਟੈਂਡ ਬਣਾਏ ਜਾਣਗੇ ਅਤੇ ਮੌਜੂਦਾ 61 ਬੱਸ ਸਟੈਂਡਾਂ ਦਾ ਨਵੀਨੀਕਰਨ ਕੀਤਾ ਜਾਵੇਗਾ। ਬਠਿੰਡਾ ਦੇ ਜਨਤਾ ਨਗਰ ਅਤੇ ਮੁਲਤਾਨੀਆ ਰੋਡ 'ਤੇ ਪੁਲ ਬਣਾਇਆ ਜਾਵੇਗਾ।

ਇਹ ਵੀ ਪੜੋ: 23 ਸਾਲਾਂ ਦੇ ਲੰਬੇ ਵਕਫ਼ੇ ਤੋਂ ਬਾਅਦ ਤੀਜੀ ਵਾਰ ਸੰਗਰੂਰ ਸੀਟ ਤੋਂ ਜਿੱਤੇ ਮਾਨ, ਜਾਣੋ ਕਿਉਂ ਛੱਡੀ ਸੀ IPS ਦੀ ਨੌਕਰੀ...

Last Updated : Jun 27, 2022, 1:46 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.