ETV Bharat / city

8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ - ਨਿਗਮ ਚੋਣਾਂ 2021

ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ 8 ਮਾਰਚ ਨੂੰ ਵਿੱਤੀ ਸਾਲ 2021-22 ਲਈ ਪੰਜਾਬ ਦਾ ਬਜਟ ਪੇਸ਼ ਕਰਨ ਦੀ ਯੋਜਨਾ ਉਲੀਕੀ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸ਼ੁੱਕਰਵਾਰ ਨੂੰ 15ਵੀਂ ਪੰਜਾਬ ਵਿਧਾਨ ਸਭਾ ਦਾ 14ਵਾਂ ਇਜਲਾਸ (ਬਜਟ ਇਜਲਾਸ) ਇਕ ਮਾਰਚ ਤੋਂ 10 ਮਾਰਚ, 2021 ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਪੰਜਾਬ ਕੈਬਿਨੇਟ ਦੀ ਬੈਠਕ ਹੋਈ ਸ਼ੁਰੂ
ਪੰਜਾਬ ਕੈਬਿਨੇਟ ਦੀ ਬੈਠਕ ਹੋਈ ਸ਼ੁਰੂ
author img

By

Published : Feb 19, 2021, 3:34 PM IST

Updated : Feb 19, 2021, 4:59 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਗ ਦੀ ਅਗਵਾਈ 'ਚ ਪੰਜਾਬ ਦੀ ਕੈਬਿਨੇਟ ਬੈਠਕ ਪੰਜਾਬ ਦੇ ਸਕੱਤਰੇਤ ਵਿਖੇ ਹੋਈ ਜ਼ਿਕਰਯੋਗ ਹੈ ਕਿ ਨਿਗਮ ਚੋਣਾਂ 'ਚ ਕਾਂਗਰਸ ਦੀ ਵੱਡੀ ਜਿੱਤ ਤੋਂ ਬਾਅਦ ਇਹ ਪਹਿਲੀ ਕੈਬਿਨੇਟ ਬੈਠਕ ਹੈ। ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ 8 ਮਾਰਚ ਨੂੰ ਵਿੱਤੀ ਸਾਲ 2021-22 ਲਈ ਪੰਜਾਬ ਦਾ ਬਜਟ ਪੇਸ਼ ਕਰਨ ਦੀ ਯੋਜਨਾ ਉਲੀਕੀ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸ਼ੁੱਕਰਵਾਰ ਨੂੰ 15ਵੀਂ ਪੰਜਾਬ ਵਿਧਾਨ ਸਭਾ ਦਾ 14ਵਾਂ ਇਜਲਾਸ (ਬਜਟ ਇਜਲਾਸ) ਇਕ ਮਾਰਚ ਤੋਂ 10 ਮਾਰਚ, 2021 ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਸ ਲਈ ਰਾਜਪਾਲ ਵੀ.ਪੀ ਸਿੰਘ ਬਦਨੌਰ ਨੂੰ ਸਿਫਾਰਸ਼ ਕਰ ਦਿੱਤੀ ਹੈ ਜੋ ਭਾਰਤੀ ਸੰਵਿਧਾਨ ਦੀ ਧਾਰਾ 174 (1) ਦੇ ਤਹਿਤ ਵਿਧਾਨ ਸਭਾ ਦਾ ਇਜਲਾਸ ਸਰਕਾਰੀ ਤੌਰ 'ਤੇ ਸੱਦਣ ਲਈ ਅਧਿਕਾਰਤ ਹਨ।

  • Punjab government plans to unveil its budget for 2021-22 on March 8. #PunjabCabinet meeting, chaired by Chief Minister @capt_amarinder Singh, approves summoning of the 14th Session (Budget Session) of the 15th Punjab Vidhan Sabha from 1st to 10th March, 2021. pic.twitter.com/ijejPRBElr

    — Government of Punjab (@PunjabGovtIndia) February 19, 2021 " class="align-text-top noRightClick twitterSection" data=" ">

8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਬਜਟ

ਪੰਜਾਬ ਬਜਟ 8 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਤੇ ਬਜਟ ਇਜ਼ਲਾਸ ਦੀ ਸ਼ੁਰੂਆਤ 1 ਮਾਰਚ ਨੂੰ ਹੋਵੇਗੀ ਤੇ ਉਹ 10 ਮਾਰਚ ਤੱਕ ਚੱਲੇਗੀ। ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ 15ਵੀਂ ਵਿਧਾਨ ਸਭਾ ਦੇ 14ਵੇਂ ਇਜਲਾਸ ਲਈ ਰਾਜਪਾਲ ਦੇ ਭਾਸ਼ਣ ਨੂੰ ਪ੍ਰਵਾਨਗੀ ਦੇਣ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਹੈ।

ਬਜਟ ਇਜਲਾਸ ਬਾਰੇ ਹੋ ਸਕਦੀ ਚਰਚਾ

ਕੈਪਟਨ ਦੀ ਅਗਵਾਈ 'ਚ ਹੋ ਰਹੀ ਬੈਠਕ 'ਚ ਬਜਟ ਦੇ ਇਜਲਾਸ 'ਤੇ ਚਰਚਾ ਹੋ ਸਕਦੀ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਬਜਟ ਇਜਲਾਸ ਪਹਿਲੀ ਮਾਰਚ ਤੋਂ ਸ਼ੁਰੂ ਹੋ ਸਕਦਾ ਹੈ। ਇਸ ਬੈਠਕ 'ਚ ਰਾਜਪਾਲ ਦੇ ਭਾਸ਼ਣ ਨੂੰ ਵੀ ਪਰਵਾਨਗੀ ਮਿਲ ਸਕਦੀ ਹੈ।

ਅਗਲੇ ਵਿੱਤੀ ਸਾਲ ਲਈ ਬਜਟ ਅਨੁਮਾਨ ਪੇਸ਼ ਕਰਨ ਤੋਂ ਇਲਾਵਾ ਸਾਲ 2018-19 ਦੀਆਂ ਭਾਰਤ ਦੇ ਕੰਪਟਰੋਲਰ ਅਤੇ ਅਡੀਟਰ ਜਨਰਲ ਦੀਆਂ ਰਿਪੋਰਟਾਂ (ਸਿਵਲ ਤੇ ਵਪਾਰਕ) ਅਤੇ ਸਾਲ 2019-20 ਲਈ ਪੰਜਾਬ ਸਰਕਾਰ ਦੇ ਵਿੱਤੀ ਲੇਖੇ ਦੇ ਨਾਲ-ਨਾਲ ਸਾਲ 2019-20 ਲਈ ਨਮਿੱਤਣ ਲੇਖੇ ਦੀਆਂ ਰਿਪੋਰਟਾਂ ਸਦਨ ਵਿੱਚ ਪੇਸ਼ ਕੀਤੀਆਂ ਜਾਣਗੀਆਂ। ਇਸੇ ਤਰ੍ਹਾਂ ਸਾਲ 2020-21 ਦੀਆਂ ਗਰਾਂਟਾਂ ਲਈ ਅਨੁਪੂਰਕ ਮੰਗਾਂ, ਸਾਲ 2020-21 ਦੀਆਂ ਗਰਾਂਟਾਂ ਲਈ ਅਨੁਪੂਰਕ ਮੰਗਾਂ ਤੇ ਨਮਿੱਤਣ ਬਿੱਲ ਸਦਨ ਵਿੱਚ ਪੇਸ਼ ਕੀਤੇ ਜਾਣਗੇ।

Last Updated : Feb 19, 2021, 4:59 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.