ਚੰਡੀਗੜ੍ਹ: ਪੰਜਾਬ ਦਾ ਬਜਟ ਸੈਸ਼ਨ 24 ਜੂਨ ਤੋਂ 30 ਜੂਨ ਤੱਕ ਚੱਲੇਗਾ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਇਸ ਸਬੰਧੀ ਸੀਐੱਮ ਮਾਨ ਨੇ ਟਵੀਟ ਕੀਤਾ ਹੈ।
27 ਜੂਨ ਨੂੰ ਪੇਸ਼ ਹੋਵੇਗਾ ਬਜਟ: ਸੀਐੱਮ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਸਾਰੇ ਪੰਜਾਬੀਆਂ ਨੂੰ ਵਧਾਈਆਂ! ਪੰਜਾਬ ਦੇ ਇਤਿਹਾਸ 'ਚ ਪਹਿਲੀ ਵਾਰ..ਆਮ ਲੋਕਾਂ ਦੀ ਰਾਏ ਨਾਲ ਬਣਿਆ ਆਮ ਲੋਕਾਂ ਦਾ ਬਜਟ ਪੇਸ਼ ਹੋਵੇਗਾ। ਅੱਜ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਕਿ ਬਜਟ ਸੈਸ਼ਨ 24 ਜੂਨ ਤੋਂ 30 ਜੂਨ ਤੱਕ ਚੱਲੇਗਾ ਅਤੇ 27 ਜੂਨ ਨੂੰ ਆਮ ਲੋਕਾਂ ਦਾ ਬਜਟ ਪੇਸ਼ ਕੀਤਾ ਜਾਵੇਗਾ।
-
ਸਾਰੇ ਪੰਜਾਬੀਆਂ ਨੂੰ ਵਧਾਈਆਂ!
— Bhagwant Mann (@BhagwantMann) June 7, 2022 " class="align-text-top noRightClick twitterSection" data="
ਪੰਜਾਬ ਦੇ ਇਤਿਹਾਸ 'ਚ ਪਹਿਲੀ ਵਾਰ..ਆਮ ਲੋਕਾਂ ਦੀ ਰਾਏ ਨਾਲ ਬਣਿਆ ਆਮ ਲੋਕਾਂ ਦਾ ਬਜਟ ਪੇਸ਼ ਹੋਵੇਗਾ..ਅੱਜ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਕਿ ਬਜਟ ਸੈਸ਼ਨ 24 ਜੂਨ ਤੋਂ 30 ਜੂਨ ਤੱਕ ਚੱਲੇਗਾ ਅਤੇ 27 ਜੂਨ ਨੂੰ ਆਮ ਲੋਕਾਂ ਦਾ ਬਜਟ ਪੇਸ਼ ਕੀਤਾ ਜਾਵੇਗਾ pic.twitter.com/3Ywc69FhAb
">ਸਾਰੇ ਪੰਜਾਬੀਆਂ ਨੂੰ ਵਧਾਈਆਂ!
— Bhagwant Mann (@BhagwantMann) June 7, 2022
ਪੰਜਾਬ ਦੇ ਇਤਿਹਾਸ 'ਚ ਪਹਿਲੀ ਵਾਰ..ਆਮ ਲੋਕਾਂ ਦੀ ਰਾਏ ਨਾਲ ਬਣਿਆ ਆਮ ਲੋਕਾਂ ਦਾ ਬਜਟ ਪੇਸ਼ ਹੋਵੇਗਾ..ਅੱਜ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਕਿ ਬਜਟ ਸੈਸ਼ਨ 24 ਜੂਨ ਤੋਂ 30 ਜੂਨ ਤੱਕ ਚੱਲੇਗਾ ਅਤੇ 27 ਜੂਨ ਨੂੰ ਆਮ ਲੋਕਾਂ ਦਾ ਬਜਟ ਪੇਸ਼ ਕੀਤਾ ਜਾਵੇਗਾ pic.twitter.com/3Ywc69FhAbਸਾਰੇ ਪੰਜਾਬੀਆਂ ਨੂੰ ਵਧਾਈਆਂ!
— Bhagwant Mann (@BhagwantMann) June 7, 2022
ਪੰਜਾਬ ਦੇ ਇਤਿਹਾਸ 'ਚ ਪਹਿਲੀ ਵਾਰ..ਆਮ ਲੋਕਾਂ ਦੀ ਰਾਏ ਨਾਲ ਬਣਿਆ ਆਮ ਲੋਕਾਂ ਦਾ ਬਜਟ ਪੇਸ਼ ਹੋਵੇਗਾ..ਅੱਜ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਕਿ ਬਜਟ ਸੈਸ਼ਨ 24 ਜੂਨ ਤੋਂ 30 ਜੂਨ ਤੱਕ ਚੱਲੇਗਾ ਅਤੇ 27 ਜੂਨ ਨੂੰ ਆਮ ਲੋਕਾਂ ਦਾ ਬਜਟ ਪੇਸ਼ ਕੀਤਾ ਜਾਵੇਗਾ pic.twitter.com/3Ywc69FhAb
ਕਾਗਜ਼ ਰਹਿਤ ਹੋਵੇਗਾ ਪੰਜਾਬ ਦਾ ਬਜਟ: ਇਸ ਪਹਿਲਾਂ ਬਜਟ ਨੂੰ ਲੈ ਕੇ ਸੀਐੱਮ ਮਾਨ ਨੇ ਦੱਸਿਆ ਕਿ ਆਉਣ ਵਾਲਾ ਬਜਟ ਕਾਗਜ ਰਹਿਤ ਹੋਵੇਗਾ। ਇਸ ਮਾਨ ਨੇ ਕਿਹਾ ਸੀ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ ਕਾਗਜ਼ ਰਹਿਤ ਹੋਵੇਗਾ। ਜਿਸ ਨਾਲ ਖਜ਼ਾਨੇ ਦੇ ਲਗਭਗ 21 ਲੱਖ ਰੁਪਏ ਬਚਣਗੇ। ਨਾਲ ਹੀ 34 ਟਨ ਕਾਗਜ਼ ਦੀ ਵੀ ਬਚਤ ਹੋਵੇਗੀ। ਜਿਸ ਤੋਂ ਸਾਫ ਹੈ ਕਿ 814 ਤੋਂ 834 ਦੇ ਕਰੀਬ ਦਰਖਤ ਵੀ ਬਚਣਗੇ। ਨਾਲ ਹੀ ਉਨ੍ਹਾਂ ਕਿਹਾ ਕਿ ਇਹ ਸਰਕਾਰ ਦਾ ਈ ਗਵਰਨਸ ਵੱਲ ਇੱਕ ਹੋਰ ਵੱਡਾ ਕਦਮ ਹੈ।
ਲੋਕਾਂ ਤੋਂ ਮੰਗੇ ਸੀ ਸੁਝਾਅ: ਕਾਬਿਲੇਗੌਰ ਹੈ ਕਿ ਪੰਜਾਬ ਦੇ ਸੀਐੱਮ ਭਗਵੰਤ ਮਾਨ ਵੱਲੋਂ ਪੰਜਾਬ ਦੇ ਬਜਟ 2022 ਦੇ ਲਈ ਲੋਕਾਂ ਵੱਲੋਂ ਰਾਏ ਮੰਗੀ ਗਈ ਸੀ ਜਿਸ ਚ ਉਨ੍ਹਾਂ ਨੇ ਕਿਹਾ ਸੀ ਕਿ ਪੰਜਾਬ ਬਜਟ 2022 ਨੂੰ ਤਿਆਰ ਕਰਨ ਦੀ ਪ੍ਰੀਕ੍ਰਿਆ ਵਿੱਚ ਸੂਬੇ ਦੀ ਆਮ ਜਨਤਾ ਆਪਣਾ ਸੁਝਾਅ ਦੇਣ।
ਇਹ ਵੀ ਪੜੋ: ਜਥੇਦਾਰ ਨੇ ਮੂਸੇਵਾਲਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਮੀਡੀਆ ਤੋਂ ਬਣਾਈ ਦੂਰੀ