ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਨੇ ਪਟਿਆਲਾ ਦੇ ਰੱਖੜਾ ਵਿੱਚ ਬੰਦ ਪਈ ਸਹਿਕਾਰੀ ਖੰਡ ਮਿੱਲ ਵਿਖੇ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (ਆਈ.ਓ.ਸੀ.ਐਲ.) ਦੁਆਰਾ ਇੱਕ ਕੰਪਰੈਸਡ ਬਾਇਓ ਗੈਸ (ਸੀ.ਬੀ.ਜੀ.) ਪਲਾਂਟ ਸਥਾਪਤ ਕਰਨ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ।
ਸ਼ੂਗਰਫੈੱਡ ਦੇ ਸਹਿਯੋਗ ਨਾਲ ਤਿਆਰ ਕੀਤੇ ਜਾ ਰਹੇ ਇਸ ਪਲਾਂਟ ਵਿੱਚ ਬਾਇਓ ਗੈਸ ਦੇ ਉਤਪਾਦਨ ਲਈ ਝੋਨੇ ਦੀ ਪਰਾਲੀ ਦੀ ਵਰਤੋਂ ਕੀਤੀ ਜਾਵੇਗੀ ਜਿਸ ਨਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਆਵੇਗੀ ਅਤੇ ਇਹ ਜੈਵਿਕ ਖ਼ਾਦ ਦੇ ਉਤਪਾਦਨ ਦੁਆਰਾ ਮਿੱਟੀ ਦੀ ਉਪਜ ਸ਼ਕਤੀ ਨੂੰ ਵੀ ਵਧਾਏਗਾ।
-
#PunjabCabinet led by Chief Minister @capt_amarinder Singh gave in-principle approval for setting up of a Compressed Bio Gas (CBG) Plant by Indian Oil Corporation Ltd. (IOCL) at the now closed Cooperative Sugar Mills at Rakhra in Patiala. https://t.co/475siQkKTD
— Government of Punjab (@PunjabGovtIndia) December 17, 2020 " class="align-text-top noRightClick twitterSection" data="
">#PunjabCabinet led by Chief Minister @capt_amarinder Singh gave in-principle approval for setting up of a Compressed Bio Gas (CBG) Plant by Indian Oil Corporation Ltd. (IOCL) at the now closed Cooperative Sugar Mills at Rakhra in Patiala. https://t.co/475siQkKTD
— Government of Punjab (@PunjabGovtIndia) December 17, 2020#PunjabCabinet led by Chief Minister @capt_amarinder Singh gave in-principle approval for setting up of a Compressed Bio Gas (CBG) Plant by Indian Oil Corporation Ltd. (IOCL) at the now closed Cooperative Sugar Mills at Rakhra in Patiala. https://t.co/475siQkKTD
— Government of Punjab (@PunjabGovtIndia) December 17, 2020
ਮੰਤਰੀ ਮੰਡਲ ਨੇ ਕੰਪਰੈਸਡ ਬਾਇਓ ਗੈਸ ਪਲਾਂਟ ਦੀ ਸਥਾਪਨਾ ਲਈ ਆਈ.ਓ.ਸੀ.ਐਲ. ਨੂੰ ਮੁਹੱਈਆ ਕਰਵਾਈ ਜਾਣ ਵਾਲੀ ਬੰਦ ਖੰਡ ਮਿੱਲ ਦੀ 25 ਏਕੜ ਜਾਂ ਇਸ ਤੋਂ ਵੱਧ ਜ਼ਮੀਨ ਦੇ ਸਬੰਧ ਵਿੱਚ ਲੈਂਡ ਲੀਜ਼ ਸਮਝੌਤੇ ਸਮੇਤ ਸਾਰੇ ਨਿਯਮਾਂ ਅਤੇ ਸ਼ਰਤਾਂ ਦਾ ਨਿਪਟਾਰਾ ਕਰਨ ਦੇ ਅਧਿਕਾਰ ਵੀ ਸਹਿਕਾਰਤਾ ਮੰਤਰੀ ਨੂੰ ਸੌਂਪੇ ਦਿੱਤੇ ਹਨ।
ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਅਨੁਸਾਰ ਸਥਾਪਤ ਕੀਤੇ ਜਾਣ ਵਾਲੇ ਇਸ ਸੀ.ਬੀ.ਜੀ. ਪਲਾਂਟ, ਜਿਸ ਨਾਲ ਸਿੱਧੇ ਅਤੇ ਅਸਿੱਧੇ ਤੌਰ 'ਤੇ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ, ਵਿੱਚ 30 ਟਨ ਸੀ.ਬੀ.ਜੀ. (ਕੰਪਰੈਸਡ ਬਾਇਓ ਗੈਸ) ਉਤਪਾਦਨ ਦੀ ਸਮਰੱਥਾ ਹੋਵੇਗੀ ਅਤੇ ਇਸ ਦੀ ਪ੍ਰਤੀ ਦਿਨ ਫੀਡ ਸਟਾਕ ਸਮਰੱਥਾ ਕਰੀਬ 300 ਟਨ ਪਰਾਲੀ ਦੀ ਹੋਵੇਗੀ। ਇਹ ਪਲਾਂਟ ਲਗਭਗ 75,000 ਟਨ ਸਾਲਾਨਾ ਜੈਵਿਕ ਖਾਦ ਵੀ ਪੈਦਾ ਕਰੇਗਾ।
ਇਸ ਤੋਂ ਇਲਾਵਾ ਸੀ.ਬੀ.ਜੀ. ਦੇ ਇੱਕ ਵਾਤਾਵਰਨ-ਪੱਖੀ ਬਾਲਣ ਹੋਣ ਦੇ ਨਾਲ ਇਸ ਨਾਲ ਗਰੀਨ ਹਾਊਸ ਗੈਸ (ਜੀ.ਐਚ.ਜੀ.) ਦਾ ਨਿਕਾਸ 98 ਫੀਸਦੀ ਘੱਟਣ ਦੀ ਸੰਭਾਵਨਾ ਹੈ। ਇਹ ਪਲਾਂਟ ਜੈਵਿਕ ਬਾਲਣਾਂ 'ਤੇ ਨਿਰਭਰਤਾ ਨੂੰ ਘਟਾਉਣ ਵਿਚ ਸਹਾਇਤਾ ਕਰੇਗਾ ਅਤੇ ਇਸ ਤਰ੍ਹਾਂ ਸਰਕੁਲਰ ਆਰਥਿਕਤਾ ਨੂੰ ਉਤਸ਼ਾਹਿਤ ਕਰਨ ਵਿੱਚ ਵੱਡਾ ਯੋਗਦਾਨ ਪਾਵੇਗਾ।
ਕੰਪਰੈਸਡ ਬਾਇਓ ਗੈਸ ਪਲਾਂਟ ਖੇਤਾਂ ਵਿਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘਟਾਉਣ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਏਗਾ ਜਿਸ ਨਾਲ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟੇਗਾ ਅਤੇ ਇਸ ਦੇ ਨਾਲ ਹੀ ਆਮ ਜਨ-ਜੀਵਨ ਦੇ ਹਾਲਾਤਾਂ ਵਿੱਚ ਵੀ ਸੁਧਾਰ ਹੋਵੇਗਾ। ਇਸ ਨਾਲ ਕਿਸਾਨਾਂ ਦੀ ਬਚਤ ਵਿੱਚ ਇਜ਼ਾਫ਼ਾ ਹੋਣ ਦੇ ਨਾਲ ਹੀ ਕਾਰਬਨ ਤੱਤਾਂ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਵਿੱਚ ਵੀ ਸਹਾਇਤਾ ਮਿਲੇਗੀ।
ਇਸ ਤੋਂ ਇਲਾਵਾ ਇਸ ਪ੍ਰਸਤਾਵਿਤ ਪਲਾਂਟ ਤੋਂ ਪੈਦਾ ਹੋਈ ਕੰਪਰੈਸਡ ਬਾਇਓ ਗੈਸ ਦੀ ਵਿਕਰੀ 'ਤੇ ਜੀ.ਐਸ.ਟੀ. ਜ਼ਰੀਏ ਸੂਬਾ ਸਰਕਾਰ ਨੂੰ ਵਾਧੂ ਮਾਲੀਆ ਹਾਸਲ ਹੋਵੇਗਾ।
ਸਹਿਕਾਰਤਾ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਦੀ ਬੈਠਕ ਵਿਚ ਆਈ.ਓ.ਸੀ.ਐਲ. ਨੇ ਦੱਸਿਆ ਸੀ ਕਿ ਪਹਿਲੇ ਪੜਾਅ ਅਧੀਨ ਇਸ ਪ੍ਰਾਜੈਕਟ ਵਿਚ 180 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਝੋਨੇ ਦੀ ਪਰਾਲੀ ਅਤੇ ਹੋਰ ਬਾਇਓਮਾਸ ਤੋਂ ਬਾਇਓ ਗੈਸ ਦਾ ਉਤਪਾਦਨ ਕਰਨਾ ਸ਼ਾਮਲ ਹੋਵੇਗਾ। ਆਈ.ਓ.ਸੀ.ਐਲ. ਸਹਿਕਾਰੀ ਸੁਸਾਇਟੀਆਂ ਰਾਹੀਂ ਕਿਸਾਨਾਂ ਤੋਂ ਝੋਨੇ ਦੀ ਪਰਾਲੀ ਦੀ ਖਰੀਦ ਕਰੇਗੀ। ਝੋਨੇ ਦੀ ਪਰਾਲੀ ਦੀ ਖਰੀਦ, ਸਪਲਾਈ ਦੀਆਂ ਕੀਮਤਾਂ ਆਪਸੀ ਗੱਲਬਾਤ ਤੋਂ ਬਾਅਦ ਤੈਅ ਕੀਤੀਆਂ ਜਾਣਗੀਆਂ।
ਕੈਬਨਿਟ ਸਬ ਕਮੇਟੀ ਨੇ ਬੰਦ ਪਈ ਸਹਿਕਾਰੀ ਮਿੱਲ ਵਾਲੀ ਥਾਂ 'ਤੇ ਕਣਕ, ਝੋਨੇ ਦੀ ਪਰਾਲੀ ਨੂੰ ਨਵਿਆਉਣਯੋਗ ਊਰਜਾ ਵਿੱਚ ਤਬਦੀਲ ਕਰਨ ਲਈ ਬੀ.ਓ.ਟੀ. ਅਧਾਰ 'ਤੇ ਜਨਤਕ ਨਿੱਜੀ ਭਾਈਵਾਲੀ (ਪੀ.ਪੀ.ਪੀ.) ਤਹਿਤ ਨਵੇਂ ਪ੍ਰਾਜੈਕਟ ਜਾਂ ਕੋਈ ਹੋਰ ਪ੍ਰਾਜੈਕਟ ਜੋ ਸੂਬੇ ਦੇ ਹਿੱਤ ਵਿੱਚ ਹੋਵੇ, ਸਥਾਪਿਤ ਕਰਨ ਦੀ ਸਿਫਾਰਸ਼ ਕੀਤੀ ਸੀ ਅਤੇ ਸ਼ੂਗਰਫੈਡ ਨੂੰ ਆਈ.ਓ.ਸੀ.ਐਲ. ਦੇ ਸਹਿਯੋਗ ਨਾਲ ਪਟਿਆਲਾ ਵਿਖੇ ਬਾਇਓ ਗੈਸ ਪ੍ਰਾਜੈਕਟ ਸਥਾਪਤ ਕਰਨ ਲਈ ਅੱਗੇ ਦੀ ਕਾਰਵਾਈ ਕਰਨ ਲਈ ਕਿਹਾ ਗਿਆ ਸੀ।