ETV Bharat / city

ਪੰਜਾਬ ਕੈਬਿਨੇਟ ਵੱਲੋਂ ਸਰਕਾਰੀ ਕੈਟਲ ਪਾਊਂਡਜ਼ ਨੂੰ ਪੀ.ਪੀ.ਪੀ. ਢੰਗ ਨਾਲ ਚਲਾਉਣ ਦੀ ਮਨਜ਼ੂਰੀ - ਕੈਪਟਨ ਅਮਰਿੰਦਰ ਸਿੰਘ

ਸਰਕਾਰ ਵੱਲੋਂ ਜ਼ਿਲ੍ਹਿਆਂ 'ਚ ਚਲਾਏ ਜਾ ਰਹੇ ਪਸ਼ੂਆਂ ਦੇ ਵਾੜੇ (ਕੈਟਲ ਪਾਊਂਡਜ਼) ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਅਤੇ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਠੋਸ ਹੱਲ ਕਰਨ ਲਈ ਮੰਤਰੀ ਮੰਡਲ ਵੱਲੋਂ ਬੁੱਧਵਾਰ ਨੂੰ ਇਨ੍ਹਾਂ ਕੈਟਲ ਪਾਊਂਡਜ਼ ਨੂੰ ਜਨਤਕ-ਨਿੱਜੀ ਭਾਈਵਾਲੀ ਰਾਹੀਂ ਚਲਾਏ ਜਾਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।ਮੰਤਰੀ ਮੰਡਲ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਵੀਂ ਨੀਤੀ 'ਚ ਲੋੜ ਅਨੁਸਾਰ ਕੋਈ ਵੀ ਸੋਧ ਕਰਨ ਲਈ ਪੂਰੇ ਅਧਿਕਾਰ ਦੇ ਦਿੱਤੇ ਗਏ ਹਨ।

ਤਸਵੀਰ
ਤਸਵੀਰ
author img

By

Published : Mar 31, 2021, 6:27 PM IST

Updated : Mar 31, 2021, 7:55 PM IST

ਚੰਡੀਗੜ੍ਹ: ਸਰਕਾਰ ਵੱਲੋਂ ਜ਼ਿਲ੍ਹਿਆਂ 'ਚ ਚਲਾਏ ਜਾ ਰਹੇ ਪਸ਼ੂਆਂ ਦੇ ਵਾੜੇ (ਕੈਟਲ ਪਾਊਂਡਜ਼) ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਅਤੇ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਠੋਸ ਹੱਲ ਕਰਨ ਲਈ ਮੰਤਰੀ ਮੰਡਲ ਵੱਲੋਂ ਬੁੱਧਵਾਰ ਨੂੰ ਇਨ੍ਹਾਂ ਕੈਟਲ ਪਾਊਂਡਜ਼ ਨੂੰ ਜਨਤਕ-ਨਿੱਜੀ ਭਾਈਵਾਲੀ ਰਾਹੀਂ ਚਲਾਏ ਜਾਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।ਮੰਤਰੀ ਮੰਡਲ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਵੀਂ ਨੀਤੀ 'ਚ ਲੋੜ ਅਨੁਸਾਰ ਕੋਈ ਵੀ ਸੋਧ ਕਰਨ ਲਈ ਪੂਰੇ ਅਧਿਕਾਰ ਦੇ ਦਿੱਤੇ ਗਏ ਹਨ।

ਮੁੱਖ ਮੰਤਰੀ ਦਫਤਰ ਦੇ ਇੱਕ ਬੁਲਾਰੇ ਅਨੁਸਾਰ ਇਨ੍ਹਾਂ ਕੈਟਲ ਪਾਊਂਡਜ਼ (ਅੰਮ੍ਰਿਤਸਰ ਅਤੇ ਫਿਰੋਜ਼ਪੁਰ ਨੂੰ ਛੱਡ) ਨੂੰ ਪੀ.ਪੀ.ਪੀ. ਢੰਗ ਨਾਲ ਚਲਾਏ ਜਾਣ ਨਾਲ ਸੂਬੇ ’ਤੇ ਕੋਈ ਵਿੱਤੀ ਬੋਝ ਨਹੀਂ ਪਵੇਗਾ, ਕਿਉਂਕਿ ਵੱਖੋ-ਵੱਖਰੀਆਂ ਮਨਜ਼ੂਰਸ਼ੁਦਾ ਗਤੀਵਿਧੀਆਂ ਰਾਹੀਂ ਇਹ ਕੈਟਲ ਪਾਊਂਡਜ਼ ਲੋੜੀਂਦਾ ਮਾਲੀਆ ਇਕੱਠਾ ਕਰਕੇ ਸਵੈ-ਨਿਰਭਰ ਹੋ ਜਾਣਗੇ।

ਇਸ ਫੈਸਲੇ ਮੁਤਾਬਿਕ ਮੰਤਰੀ ਮੰਡਲ ਵੱਲੋਂ ਇਛੁੱਕ ਐਨ.ਜੀ.ਓਜ਼./ਸੁਸਾਈਟੀਆਂ/ ਸੰਗਠਨਾਂ/ ਨਿੱਜੀ ਵਿਅਕਤੀਆਂ/ਸਰਵਿਸ ਪ੍ਰੋਵਾਈਡਰਾਂ/ਕੰਪਨੀਆਂ/ਟਰੱਸਟਾਂ ਪਾਸੋਂ ਸ਼ਰਤਾਂ ਸਹਿਤ ਮੰਗੇ ਜਾਣ ਵਾਲੇ ‘ਐਕਸਪ੍ਰੈਸ਼ਨ ਆਫ਼ ਇੰਟਰਸਟ’ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ। ਪੀ.ਪੀ.ਪੀ. ਢੰਗ ਅਪਣਾਉਣ ਅਤੇ ‘ਐਕਸਪ੍ਰੈਸ਼ਨ ਆਫ਼ ਇੰਟਰਸਟ’ ਮੰਗੇ ਜਾਣ ਦਾ ਫੈਸਲਾ ਕੈਬਿਨੇਟ ਸਬ ਕਮੇਟੀ ਜੋ ਕਿ ਸਤੰਬਰ 2019 'ਚ ਗਠਿਤ ਕੀਤੀ ਗਈ ਸੀ, ਦੁਆਰਾ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਜੁਲਾਈ 2020 'ਚ ਲਿਆ ਗਿਆ ਸੀ।

ਜ਼ਿਕਰਯੋਗ ਹੈ ਕਿ ਪੰਜਾਬ 'ਚ 20 ਕੈਟਲ ਪਾਊਂਡਜ਼ (ਪਿੰਡਾਂ ਦੇ ਲੋਕਾਂ ਵੱਲੋਂ ਅਦਾਲਤਾਂ 'ਚ ਮਾਮਲੇ ਦਾਇਰ ਕੀਤੇ ਜਾਣ ਕਰਕੇ ਅੰਮ੍ਰਿਤਸਰ ਅਤੇ ਫਿਰੋਜ਼ਪੁਰ ਤੋਂ ਇਲਾਵਾ) ਸਥਾਪਿਤ ਕੀਤੇ ਗਏ ਹਨ, ਜਿਨਾਂ 'ਚ 10,024 ਅਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਕੀਤੀ ਜਾਂਦੀ ਹੈ। ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਇਨ੍ਹਾਂ ਕੈਟਲ ਪਾਊਂਡਜ਼ ਦੀ ਉਸਾਰੀ ਅਤੇ ਅਵਾਰਾ ਪਸ਼ੂਆਂ ਦੇ ਰੱਖ-ਰਖਾਅ ਲਈ 4385.35 ਲੱਖ ਰੁਪਏ ਜਾਰੀ ਕੀਤੇ ਗਏ ਹਨ। ਅਸਲ ਯੋਜਨਾ ਅਨੁਸਾਰ ਛੇ ਕੈਟਲ ਸ਼ੈੱਡ ਉਸਾਰੇ ਜਾਣੇ ਸਨ, ਜਿਨ੍ਹਾਂ ਨਾਲ ਇਨ੍ਹਾਂ ਦੀ ਗਿਣਤੀ 132 (22*6) ਹੋਣੀ ਸੀ ਪਰ ਹੁਣ ਤੱਕ 20 ਜ਼ਿਲ੍ਹਿਆਂ 'ਚ 76 ਸ਼ੈੱਡ ਹੀ ਉਸਾਰੇ ਜਾ ਸਕੇ ਹਨ ਜਦੋਂ ਕਿ 56 ਦੀ ਉਸਾਰੀ ਹੁਣ ਤੱਕ ਬਾਕੀ ਹੈ।

ਇਹ ਵੀ ਪੜ੍ਹੋ:1 ਅਪ੍ਰੈਲ ਤੋਂ ਪੰਜਾਬ 'ਚ ਔਰਤਾਂ ਨੂੰ ਸਰਕਾਰੀ ਬੱਸਾਂ 'ਚ ਮਿਲੇਗੀ ਮੁਫ਼ਤ ਬੱਸ ਸਫ਼ਰ ਦੀ ਸਹੂਲਤ

Last Updated : Mar 31, 2021, 7:55 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.