ETV Bharat / city

ਬਜਟ ਇਜਲਾਸ ਤੋਂ ਪਹਿਲਾਂ ਵਿਧਾਨ ਸਭਾ 'ਚ ਮਰਹੂਮ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ - 15ਵੀਂ ਵਿਧਾਨ ਸਭਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਫੌਤ ਹੋਏ ਕਿਸਾਨਾਂ ਅਤੇ ਖੇਤ ਕਾਮਿਆਂ, ਆਜ਼ਾਦੀ ਘੁਲਾਟੀਏ ਅਤੇ ਰਾਜਨੀਤਿਕ ਸਖਸ਼ੀਅਤਾਂ ਤੋਂ ਇਲਾਵਾ ਕੋਰੋਨਾ ਯੋਧਿਆਂ ਨੂੰ ਸ਼ਰਧਾਂਜਲੀ ਦਿੱਤੀ ਗਈ, ਜੋ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਅਕਾਲ ਚਲਾਣਾ ਕਰ ਗਏ।

cm budget, Punjab budget
ਬਜਟ ਇਜਲਾਸ ਤੋਂ ਪਹਿਲਾਂ ਵਿਧਾਨ ਸਭਾ 'ਚ ਮਰਹੂਮ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ
author img

By

Published : Mar 1, 2021, 4:35 PM IST

ਚੰਡੀਗੜ੍ਹ: 15ਵੀਂ ਵਿਧਾਨ ਸਭਾ ਦੇ ਬਜਟ ਸੈਸ਼ਨ (14ਵੇਂ ਸੈਸ਼ਨ) ਦੇ ਪਹਿਲੇ ਦਿਨ ਸਦਨ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਅਤੇ ਖੇਤੀ ਕਾਮਿਆਂ ਨੂੰ ਵੀ ਭਾਵਪੂਰਨ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ, ਸਾਬਕਾ ਮੰਤਰੀ ਮਹਿੰਦਰ ਸਿੰਘ ਗਿੱਲ, ਮੇਜਰ ਸਿੰਘ ਉਬੋਕੇ, ਬਾਲ ਮੁਕੰਦ ਸ਼ਰਮਾ, ਸੱਤਪਾਲ ਗੋਸਾਈਂ ਤੇ ਸਤਵੰਤ ਕੌਰ ਸੰਧੂ, ਸਾਂਝੇ ਪੰਜਾਬ ਦੇ ਸਾਬਕਾ ਡਿਪਟੀ ਮੰਤਰੀ ਚੰਦਰਾਵਤੀ ਤੇ ਸਾਬਕਾ ਵਿਧਾਇਕ ਬ੍ਰਿਜ ਲਾਲ ਗੋਇਲ ਨੂੰ ਸਰਧਾਂਜਲੀ ਦਿੱਤੀ ਗਈ।

ਹਾਊਸ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਅਤੇ ਖੇਤੀ ਕਾਮਿਆਂ ਨੂੰ ਵੀ ਭਾਵਪੂਰਨ ਸਰਧਾਂਜਲੀ ਦਿੱਤੀ ਗਈ। ਇਸ ਮੌਕੇ ਮਹਾਨ ਪੰਜਾਬੀ ਗਾਇਕ ਸਰਦੂਲ ਸਿਕੰਦਰ, ਭਜਨ ਗਾਇਕ ਨਰਿੰਦਰ ਚੰਚਲ ਅਤੇ ਪੱਤਰਕਾਰ ਸਤਬੀਰ ਸਿੰਘ ਦਰਦੀ ਨੂੰ ਸਰਧਾਂਜਲੀ ਦਿੱਤੀ ਗਈ। ਹਾਊਸ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ, ਆਜ਼ਾਦੀ ਘੁਲਾਟੀਆਂ ਅਜੀਤ ਸਿੰਘ, ਜਥੇਦਾਰ ਗੋਹਲ ਸਿੰਘ ਤੁੜ, ਬਲਵੰਤ ਸਿੰਘ ਤੇ ਹਰਬੰਸ ਸਿੰਘ ਨੂੰ ਵੀ ਯਾਦ ਕੀਤਾ ਗਿਆ।

ਸਦਨ ਵੱਲੋਂ ਉਨ੍ਹਾਂ ਵਿਅਕਤੀਆਂ ਨੂੰ ਵੀ ਸਰਧਾਂਜਲੀ ਦਿੱਤੀ ਗਈ, ਜਿਨ੍ਹਾਂ ਦੀ ਕੋਰੋਨਾ ਮਹਾਂਮਾਰੀ ਕਾਰਨ ਜਾਨ ਗਈ। ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਦੀ ਬੇਨਤੀ 'ਤੇ ਨਾਮੀਂ ਰੰਗਕਰਮੀ ਮੋਹਨ ਮਿੱਢਾ ਤੇ ਪ੍ਰਸਿੱਧ ਲੇਖਕ ਦਰਸ਼ਨ ਦਰਵੇਸ਼ ਦਾ ਨਾਂਅ ਵੀ ਸ਼ਰਧਾਂਜਲੀਆਂ ਵਾਲੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ। ਇਸ ਮੌਕੇ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਸਤਿਕਾਰ ਵੱਜੋਂ 2 ਮਿੰਟ ਦਾ ਮੌਨ ਧਾਰਿਆ ਗਿਆ।

ਇਸ ਦੌਰਾਨ ਸਪੀਕਰ ਰਾਣਾ ਕੰਵਰ ਪਾਲ ਸਿੰਘ ਵੱਲੋਂ ਉਨ੍ਹਾਂ ਮੈਂਬਰਾਂ ਨੂੰ ਸ਼ਰਧਾਂਜਲੀ ਦਾ ਪ੍ਰਸਤਾਵ ਪੇਸ਼ ਕੀਤਾ ਗਿਆ, ਜੋ ਪਿਛਲੇ ਸੈਸ਼ਨ ਤੋਂ ਬਾਅਦ ਅਕਾਲ ਚਲਾਣਾ ਕਰ ਗਏ। ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਉਪਰੰਤ ਸਬੰਧਤ ਪਰਿਵਾਰਾਂ ਨੂੰ ਸਦਨ ਵੱਲੋਂ ਪ੍ਰਗਟਾਏ ਸ਼ੋਕ ਬਾਰੇ ਜਾਣੂੰ ਕਰਵਾਉਣ ਲਈ ਮਤਾ ਪਾਸ ਕੀਤਾ ਗਿਆ। ਇਹ ਮਤਾ ਜ਼ੁਬਾਨੀ ਵੋਟ ਨਾਲ ਪਾਸ ਕੀਤਾ ਗਿਆ।

ਇਹ ਵੀ ਪੜ੍ਹੋ: ਹੰਗਾਮੇ ਵਿਚਾਲੇ ਰਾਜਪਾਲ ਦਾ ਸੰਬੋਧਨ ਖਤਮ, ਅਕਾਲੀਆਂ ਨੇ ਰੇਡ ਕਾਰਪੇਟ ਹਟਾ ਕੀਤੀ ਨਾਅਰੇਬਾਜ਼ੀ

ETV Bharat Logo

Copyright © 2025 Ushodaya Enterprises Pvt. Ltd., All Rights Reserved.