ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਦੀ ਬੈਠਕ ਹੋਈ। ਇਹ ਬੈਠਕ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਈ।
ਬੈਠਕ ਵਿੱਚ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਬੁਲਾਉਣ ਦਾ ਫ਼ੈਸਲਾ ਲਿਆ ਗਿਆ। ਸੰਵਿਧਾਨਕ ਜ਼ਰੂਰਤ ਪੂਰਾ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਇੱਕ ਰੋਜ਼ਾ ਸੈਸ਼ਨ 28 ਅਗਸਤ ਨੂੰ ਹੋਵੇਗਾ ਜੋ ਕਿ ਕੋਵਿਡ ਮਹਾਂਮਾਰੀ ਦੇ ਆਉਣ ਤੋਂ ਬਾਅਦ ਪਹਿਲੀ ਵਾਰ ਸੱਦਿਆ ਗਿਆ ਹੈ।
-
#PunjabCabinet led by CM @capt_amarinder Singh gives go-ahead for #VidhanSabha to convene on August 28 for a one-day Constitutionally mandated session, for the first time since #COVID19 pandemic broke out. pic.twitter.com/1nnUXutbEc
— CMO Punjab (@CMOPb) August 17, 2020 " class="align-text-top noRightClick twitterSection" data="
">#PunjabCabinet led by CM @capt_amarinder Singh gives go-ahead for #VidhanSabha to convene on August 28 for a one-day Constitutionally mandated session, for the first time since #COVID19 pandemic broke out. pic.twitter.com/1nnUXutbEc
— CMO Punjab (@CMOPb) August 17, 2020#PunjabCabinet led by CM @capt_amarinder Singh gives go-ahead for #VidhanSabha to convene on August 28 for a one-day Constitutionally mandated session, for the first time since #COVID19 pandemic broke out. pic.twitter.com/1nnUXutbEc
— CMO Punjab (@CMOPb) August 17, 2020
ਕੈਬਿਨੇਟ ਨੇ ਸੰਵਿਧਾਨਕ ਲੋੜ ਅਨੁਸਾਰ 28 ਅਗਸਤ ਨੂੰ ਇੱਕ ਦਿਨ ਲਈ ਸੈਸ਼ਨ ਬੁਲਾਇਆ ਜਿਸ ਦੀਆਂ ਦੋ ਬੈਠਕਾਂ ਹੋਣਗੀਆਂ ਕਿਉਂਕਿ ਸੰਵਿਧਾਨ ਅਨੁਸਾਰ ਪਿਛਲੇ ਸੈਸ਼ਨ ਤੋਂ ਛੇ ਮਹੀਨਿਆਂ ਦੇ ਅੰਦਰ-ਅੰਦਰ ਅਗਲਾ ਸੈਸ਼ਨ ਬੁਲਾਉਣਾ ਜ਼ਰੂਰੀ ਹੁੰਦਾ ਹੈ। ਕੋਵਿਡ ਦੀ ਸਥਿਤੀ ਸੁਧਰਨ ਤੋਂ ਬਾਅਦ ਰੈਗੂਲਰ/ਲੰਬਾਂ ਸੈਸ਼ਨ ਸੱਦਿਆ ਜਾਵੇਗਾ।
ਕੈਬਿਨੇਟ ਦੇ ਫ਼ੈਸਲੇ ਨਾਲ ਪੰਜਾਬ ਦੇ ਰਾਜਪਾਲ ਨੂੰ ਭਾਰਤੀ ਸੰਵਿਧਾਨ ਦੇ ਆਰਟੀਕਲ 174 ਦੀ ਧਾਰਾ (1) ਅਨੁਸਾਰ 15ਵੀਂ ਪੰਜਾਬ ਵਿਧਾਨ ਸਭਾ ਦਾ 12ਵਾਂ ਸੈਸ਼ਨ ਬੁਲਾਉਣ ਦਾ ਅਧਿਕਾਰ ਦਿੱਤਾ ਗਿਆ ਹੈ।
ਸੈਸ਼ਨ ਦੀ ਸ਼ੁਰੂਆਤ ਸ਼ੋਕ ਮਤਿਆਂ ਨਾਲ ਹੋਵੇਗੀ ਜਿਸ ਤੋਂ ਬਾਅਦ ਇਸ ਨੂੰ ਕੁਝ ਦੇਰ ਲਈ ਉਠਾ ਦਿੱਤਾ ਜਾਵੇਗਾ ਅਤੇ ਫੇਰ ਦੁਬਾਰਾ ਬੈਠਕ ਸੱਦੀ ਜਾਵੇਗੀ ਜਿਸ ਵਿੱਚ ਵਿਧਾਨਕ ਕੰਮਕਾਜ ਹੋਵੇਗਾ।
ਇਹ ਗੱਲ ਯਾਦ ਰੱਖਣਯੋਗ ਹੈ ਕਿ 15ਵੀਂ ਪੰਜਾਬ ਵਿਧਾਨ ਸਭਾ ਦਾ 11ਵਾਂ ਸੈਸ਼ਨ 4 ਮਾਰਚ 2020 ਨੂੰ ਸਮਾਪਤ ਹੋਇਆ ਸੀ। ਭਾਰਤੀ ਸੰਵਿਧਾਨ ਦੇ ਆਰਟੀਕਲ 174 ਦੀ ਧਾਰਾ (1) ਅਨੁਸਾਰ ਇਸ ਸਮੇਂ ਦੌਰਾਨ ਰਾਜਪਾਲ ਸੂਬਾਈ ਵਿਧਾਨ ਸਭਾ ਦਾ ਸੈਸ਼ਨ ਸੱਦਣ ਲਈ ਅਧਿਕਾਰਤ ਹਨ ਜਿਵੇਂ ਉਨ੍ਹਾਂ ਨੂੰ ਢੁੱਕਵਾਂ ਸਮਾਂ ਲੱਗੇ।
ਪਿਛਲੇ ਸੈਸ਼ਨ ਦੀ ਆਖਰੀ ਬੈਠਕ ਅਤੇ ਅਗਲੇ ਸੈਸ਼ਨ ਦੀ ਪਹਿਲੀ ਬੈਠਕ ਵਿਚਾਲੇ ਛੇ ਮਹੀਨਿਆਂ ਤੋਂ ਬਾਅਦ ਦਾ ਸਮਾਂ ਨਹੀਂ ਹੋਣਾ ਚਾਹੀਦਾ। ਇਸ ਲਈ 15ਵੀਂ ਪੰਜਾਬ ਵਿਧਾਨ ਸਭਾ ਦਾ 12ਵਾਂ ਸੈਸ਼ਨ 4 ਸਤੰਬਰ 2020 ਤੋਂ ਪਹਿਲਾਂ ਸੱਦਿਆ ਜਾਣਾ ਜ਼ਰੂਰੀ ਸੀ।
ਪੰਜਾਬ ਸਰਕਾਰ ਦੇ ਰੂਲਜ਼ ਆਫ ਬਿਜ਼ਨਸ, 1992 ਅਨੁਸਾਰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਣ ਲਈ ਮੰਤਰੀ ਮੰਡਲ ਦੀ ਪ੍ਰਵਾਨਗੀ ਲੋੜੀਂਦੀ ਹੈ।