ਚੰਡੀਗੜ੍ਹ: ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰ ਚਰਨਜੀਤ ਸਿੰਘ ਚੰਨੀ ਵੱਲੋਂ ਸੱਦੀ ਗਈ ਪੰਜਾਬ ਕੈਬਨਿਟ ਦੀ ਮੀਟਿੰਗ ਖਤਮ ਹੋ ਗਈ ਹੈ। ਇਸ ਦੌਰਾਨ ਕੈਬਨਿਟ ਮੰਤਰੀਆਂ ਨੇ ਕਿਸਾਨਾਂ ਦਾ ਸਮਰਥਨ ਕੀਤਾ। ਮੀਟਿੰਗ ’ਚ ਸਿਰਫ ਕਿਸਾਨਾਂ ਦੇ ਮੁੱਦਿਆ ਨੂੰ ਲੈ ਕੇ ਹੀ ਚਰਚਾ ਕੀਤੀ ਗਈ ਹੈ। ਦੱਸ ਦਈਏ ਕਿ ਕੈਬਨਿਟ ਮੀਟਿੰਗ ਦੇ ਅਗਲੇ ਜਿਹੜੇ ਵੀ ਏਜੰਡੇ ਹੋਣਗੇ, ਉਹ 1 ਅਕਤੂਬਰ ਦੀ ਕੈਬਨਿਟ ਦੀ ਬੈਠਕ ’ਚ ਲਏ ਜਾਣਗੇ।
ਇਸ ਤੋਂ ਇਲਾਵਾ ਪੰਜਾਬ ਕੈਬਨਿਟ ਦੀ ਮੀਟਿੰਗ ਖਤਮ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਰੇ ਕੈਬਨਿਟ ਮੰਤਰੀਆਂ ਨੂੰ ਆਪਣੇ ਦਫਤਰ ’ਤੇ ਲੰਚ ’ਤੇ ਸੱਦਾ ਦਿੱਤਾ ਹੈ।
ਮੰਤਰੀ ਮੰਡਲ ਨੇ ਲਿਆ ਇਹ ਫੈਸਲਾ
ਮੰਤਰੀ ਮੰਡਲ ਨੇ ਫੈਸਲਾ ਕੀਤਾ ਹੈ ਕਿ ਚੁਣੇ ਹੋਏ ਮਿਉਂਸੀਪਲ ਕੌਂਸਲਾਂ, ਸਰਪੰਚਾਂ ਤੇ ਹੋਰਨਾਂ ਦੇ ਵਿਸ਼ੇਸ਼ ਐਂਟਰੀ ਕਾਰਡ ਬਣਾਏ ਜਾਣਗੇ ਜਿਸਦੇ ਸਦਕਾ ਉਹ ਪੰਜਾਬ ਸਿਵਲ ਸਕੱਤਰੇਤ ਸਣੇ ਚੰਡੀਗੜ੍ਹ ਵਿਚਲੇ ਪੰਜਾਬ ਸਰਕਾਰ ਦੇ ਦਫਤਰਾਂ ਵਿੱਚ ਦਾਖਲ ਹੋ ਸਕਣਗੇ। ਇਹ ਫੈਸਲਾ ਚੁਣੇ ਹੋਏ ਪ੍ਰਤੀਨਿਧਾਂ ਦੇ ਮਾਣ ਤੇ ਸਤਿਕਾਰ ਲਈ ਲਿਆ ਗਿਆ ਹੈ। ਇਹ ਕਾਰਡ ਸਬੰਧਤ ਜ਼ਿਲ੍ਹੇ ਦੇ ਡੀਸੀ ਤੇ ਐਸ ਡੀ ਐਮ ਦਫਤਰ ਵੱਲੋਂ ਜਾਰੀ ਕੀਤੇ ਜਾਣਗੇ ਜਿਸ ਲਈ ਫਾਰਮੈਟ ਸੂਬਾ ਸਰਕਾਰ ਬਣਾਏਗੀ।
ਮੰਤਰੀਆਂ ਵੱਲੋਂ ਕਿਸਾਨਾਂ ਦੇ ਭਾਰਤ ਬੰਦ ਦਾ ਸਮਰਥਨ
ਦੱਸ ਦਈਏ ਕਿ ਅੱਜ ਦੀ ਬੈਠਕ ’ਚ ਕਿਸਾਨਾਂ ਦੇ ਭਾਰਤ ਬੰਦ ਦਾ ਸਮਰਥਨ ਕੀਤਾ ਗਿਆ ਹੈ। ਸਿਰਫ ਖੇਤੀ ਕਾਨੂੰਨਾਂ ਦੇ ਖਿਲਾਫ ਅਸਹਿਮਤੀ ਜਤਾਈ ਗਈ ਹੈ। ਇਸ ਤੋਂ ਇਲਾਵਾ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਇੱਕ ਵਾਰ ਫਿਰ ਤੋਂ ਕਿਸਾਨਾਂ ਦੇ ਸਮਲੇ ਨੂੰ ਸੁਲਝਾਇਆ ਜਾਵੇ। ਨਰਮੇ ਦੀ ਫਸਲ ਨੂੰ ਹੋਏ ਨੁਕਸਾਨ ਦੀ ਗਿਰਦਾਵਰੀ ਦੇ ਆਦੇਸ਼ ਦਿੱਤਾ ਹੈ। ਇਸ ਦਾ ਆਂਕਲਨ ਡੀਸੀ ਤੋਂ ਮੰਗਿਆ ਗਿਆ ਹੈ।
ਕਾਬਿਲੇਗੌਰ ਹੈ ਕਿ ਕਿ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਮੰਤਰੀ ਮੰਡਲ ਦੀ ਨਵੀਂ ਤਸਵੀਰ ਸਾਫ ਕਰ ਦਿੱਤੀ ਹੈ। ਚੰਨੀ ਸਰਕਾਰ ਦੀ ਕੈਬਨਿਟ ਵਿੱਚ ਮੁੱਖ ਮੰਤਰੀ ਸਮੇਤ ਕੁਲ 18 ਮੰਤਰੀ ਹੋਣਗੇ। ਹੁਣ 15 ਮੰਤਰੀਆਂ ਨੇ ਸਹੁੰ ਚੁੱਕ ਲਈ ਹੈ। ਜਦੋਂਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਓ.ਪੀ.ਸੋਨੀ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ।
ਪੰਜਾਬ ਦੀ ਨਵੀਂ ਵਜ਼ਾਰਤ
ਪੰਜਾਬ ਦੀ ਨਵੀਂ ਵਜ਼ਾਰਤ ( New Ministry of Punjab) ਬਣ ਗਈ ਹੈ। ਕਾਂਗਰਸ ਹਾਈਕਮਾਂਡ (Congress High Command) ਕੋਲੋਂ ਅੰਤਮ ਰੂਪ ਦਿਵਾਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਵੱਲੋਂ ਇਨ੍ਹਾਂ ਮੰਤਰੀਆਂ ਨੂੰ ਸਹੁੰ ਚੁਕਾਉਣ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Governor Banwari Lal Purohit) ਨੂੰ ਸੌਂਪੀ ਗਈ ਸੂਚੀ ਵਿੱਚ 7 ਨਵੇਂ ਚਿਹਰੇ ਸ਼ਾਮਿਲ ਕੀਤੇ ਗਏ ਹਨ, ਜਦੋਂਕਿ 8 ਪੁਰਾਣੇ ਚਿਹਰਿਆਂ ਨੂੰ ਸ਼ਾਮਿਲ ਕੀਤਾ ਗਿਆ ਹੈ।
ਇਹ ਹੈ ਚੰਨੀ ਦੀ ਨਵੀਂ ਟੀਮ
1. ਮੰਤਰੀ ਬ੍ਰਹਮ ਮਹਿੰਦਰਾ (ਖੱਤਰੀ)
2.ਮਨਪ੍ਰੀਤ ਸਿੰਘ ਬਾਦਲ (ਜੱਟ)
3.ਤ੍ਰਿਪਤ ਰਜਿੰਦਰ ਸਿੰਘ (ਜੱਟ)
4.ਅਰੁਣਾ ਚੌਧਰੀ (ਐਸਸੀ)
5.ਸੁਖਬਿੰਦਰ ਸਿੰਘ ਸਰਕਾਰੀਆ (ਜੱਟ)
6.ਰਾਣਾ ਗੁਰਜੀਤ ਸਿੰਘ (ਜੱਟ)
7.ਰਜ਼ੀਆ ਸੁਲਤਾਨਾ (ਮੋਹੰਮਦਨ)
8.ਵਿਜੈ ਇੰਦਰ ਸਿੰਗਲਾ (ਬਾਣੀਆ)
9.ਭਾਰਤ ਭੂਸ਼ਣ ਆਸ਼ੂ (ਬ੍ਰਾਹਮਣ)
10.ਰਣਦੀਪ ਸਿੰਘ ਨਾਭਾ (ਜੱਟ)
11.ਰਾਜ ਕੁਮਾਰ ਵੇਰਕਾ (ਬਾਲਮਿਕੀ)
12.ਸੰਗਤ ਸਿੰਘ ਗਿਲਜੀਆਂ (ਲਬਾਣਾ)
13.ਪਰਗਟ ਸਿੰਘ (ਜੱਟ)
14.ਅਮਰਿੰਦਰ ਰਾਜਾ ਵੜਿੰਗ (ਜੱਟ)
15. ਗੁਰਕੀਰਤ ਸਿੰਘ ਕੋਟਲੀ (ਜੱਟ)
ਇਹ ਵੀ ਪੜੋ: ਪੰਜਾਬ ਦੀ ਨਵੀਂ ਵਜ਼ਾਰਤ: 15 ਮੰਤਰੀਆਂ ਨੇ ਚੁੱਕੀ ਅਹੁਦੇ ਤੇ ਗੋਪਨੀਅਤਾ ਦੀ ਸਹੁੰ