ਚੰਡੀਗੜ੍ਹ: ਪੰਜਾਬ ਸਰਕਾਰ ਦੀ ਅਹਿਮ ਕੈਬਿਨੇਟ ਬੈਠਕ ਜਾਰੀ ਹੈ। ਇਸ ਬੈਠਕ 'ਚ ਦੀ ਅਗਵਾਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰ ਰਹੇ ਹਨ। ਬੈਠਕ 'ਚ ਤ੍ਰਿਪਤ ਰਜਿੰਦਰ ਬਾਜਵਾ, ਸੁੰਦਰ ਸ਼ਾਮ ਅਰੋੜਾ,ਬਲਬੀਤ ਸਿੰਘ ਸਿੱਧੂ, ਵਿਜੇੰਦਰ ਸਿੰਗਲਾ, ਸਾਧੂ ਸਿੰਘ ਧਰਮਸੋਤ, ਅਰੁਣਾ ਚੋਧਰੀ ਮੌਜੂਦ ਹਨ
ਜਾਣਕਾਰੀ ਮੁਤਾਬਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਵਿੱਤੀ ਸਮੱਸਿਆ ਨੂੰ ਲੈ ਕੇ ਚਰਚਾ ਕਰ ਸਕਦੇ ਹਨ। ਇਹ ਬੈਠਕ ਪੰਜਾਬ ਭਵਨ 'ਚ ਹੋਵੇਗੀ।
ਜ਼ਿਕਰਯੋਗ ਹੈ ਕਿ ਜੀਐਸਟੀ ਮੁਆਵਜ਼ੇ ਤੇ ਬਕਾਏ ਕਾਰਨ ਪੰਜਾਬ ਨੂੰ 2 ਮਹੀਨੇ ਤੇ 20 ਦਿਨਾਂ ਦਾ ਕੇਂਦਰ ਸਰਕਾਰ ਤੋਂ 4100 ਕਰੋੜ ਰੁਪਏ ਨਹੀਂ ਮਿਲਿਆ। ਇਹ ਵੀ ਬਿੜਕਾਂ ਮਿਲ ਰਹੀਆਂ ਹਨ ਕਿ ਸਾਰੇ ਸੂਬਿਆਂ ਨੂੰ ਮਿਲਾ ਕੇ ਸਰਕਾਰ ਵਲੋਂ ਇਨ੍ਹਾਂ ਸੂਬਿਆਂ ਨੂੰ ਤਕਰੀਬਨ 30,000 ਕਰੋੜ ਰੁਪਏ ਦੇਣੇ ਹਨ।
ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਕੋਲ ਜੇਲ੍ਹ ਵਿੱਚ ਕੈਦੀਆਂ ਨੂੰ ਦੇਣ ਵਾਲਾ ਰਾਸ਼ਨ ਮਹਿਜ਼ ਹੀ ਦੋ ਕੁ ਦਿਨਾਂ ਦਾ ਰਹਿ ਗਿਆ ਹੈ। ਸਰਕਾਰ ਕੋਲ ਪੁਲਿਸ ਦਾ ਖ਼ਰਚਾ ਚੁੱਕਣ ਲਈ ਪੈਸੇ ਨਹੀਂ ਹਨ। ਦੂਜੇ ਪਾਸੇ ਵਿੱਤ ਮੰਤਰੀਆਂ ਅਨੁਸਾਰ ਸੂਬਿਆਂ ਦੇ ਮਾਲੀਆ ਵਿੱਚ ਜੀਐਸਟੀ ਦਾ ਹਿੱਸਾ 60 ਫ਼ੀਸਦੀ ਹੈ। ਬਹੁਤ ਸਾਰੇ ਸੂਬੇ ਕੁੱਲ ਜੀਐਸਟੀ ਦੇ 50 ਫ਼ੀਸਦੀ ਤੱਕ ਦੇ ਘਾਟੇ ਦਾ ਸਾਹਮਣਾ ਕਰ ਰਹੇ ਹਨ। ਏਨੇ ਵੱਡੇ ਘਾਟੇ ਸੂਬਿਆਂ ਦੇ ਬਜਟ ਅਤੇ ਯੋਜਨਾ ਪ੍ਰਕਿਰਿਆਵਾਂ ਵਿੱਚ ਅੜਿੱਕਾ ਬਣ ਰਹੇ ਹਨ ਅਤੇ ਸੂਬੇ ਦੀਆਂ ਸਾਰੀਆਂ ਗਤੀਵਿਧੀਆਂ ਰੁਕੀਆਂ ਹੋਈਆਂ ਹਨ।