ETV Bharat / city

30 ਦਸੰਬਰ ਨੂੰ ਹੋਵੇਗੀ ਪੰਜਾਬ ਕੈਬਿਨੇਟ ਦੀ ਬੈਠਕ - ਪੰਜਾਬ ਕੈਬਿਨੇਟ ਦੀ ਬੈਠਕ

ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਵਿਖੇ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਸਭ ਤੋਂ ਬਾਅਦ ਵੀ ਕੇਂਦਰ ਸਰਕਾਰ ਵੱਲੋਂ ਕੋਈ ਵੀ ਸਥਾਈ ਹੱਲ ਨਹੀਂ ਕੀਤਾ ਜਾ ਰਿਹਾ ਹੈ। ਇਸ ਸਭ ਦੇ ਵਿਚਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 30 ਤਾਰੀਖ ਨੂੰ ਕੈਬਿਨੇਟ ਮੰਤਰੀਆਂ ਦੀ ਮੀਟਿੰਗ ਸੱਦੀ ਹੈ।

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 30 ਨੂੰ
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 30 ਨੂੰ
author img

By

Published : Dec 27, 2020, 7:23 PM IST

Updated : Dec 27, 2020, 7:32 PM IST

ਚੰਡੀਗੜ੍ਹ: ਦਿੱਲੀ ਸਰਹੱਦ 'ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕੜਾਕੇ ਦੀ ਠੰਡ 'ਚ ਬੈਠੇ ਇਨ੍ਹਾਂ ਕਿਸਾਨਾਂ ਦੀ ਮੰਗ ਹੈ ਕਿ ਇਨ੍ਹਾਂ ਦਾ ਸੰਘਰਸ਼ ਉਸ ਵੇਲੇ ਤੱਕ ਜਾਰੀ ਰਹੇਗਾ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ। ਕੇਂਦਰ ਤੇ ਸਰਕਾਰ ਵਿਚਾਲੇ ਚੱਲ ਰਹੀ ਲੜ੍ਹਾਈ ਵਿਚਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 30 ਤਾਰੀਖ ਨੂੰ ਕੈਬਿਨੇਟ ਮੰਤਰੀਆਂ ਦੀ ਮੀਟਿੰਗ ਸੱਦੀ ਹੈ।

30 ਦਸੰਬਰ ਨੂੰ ਹੋਵੇਗੀ ਪੰਜਾਬ ਕੈਬਿਨੇਟ ਦੀ ਬੈਠਕ

ਕੈਬਿਨੇਟ ਮੰਤਰੀਆਂ ਵੱਲੋਂ ਸੱਦੀ ਗਈ ਇਹ ਮੀਟਿੰਗ ਵੀਡੀਓ ਕਾਨਫ਼ਰੰਸਿੰਗ ਰਾਹੀਂ ਕੀਤੀ ਜਾਵੇਗੀ। ਇਹ ਮੀਟਿੰਗ ਦੁਪਹਿਰ ਬਾਅਦ 3 ਵਜੇ ਰੱਖੀ ਗਈ ਹੈ। ਇਸ ਬੈਠਕ ਦੀ ਅਗਵਾਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਜਾਵੇਗੀ।

ਪੰਜਾਬ ਕੈਬਿਨੇਟ ਦੀ ਇਹ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਤੋਂ ਕੀਤੀ ਜਾਵੇਗੀ। ਪੰਜਾਬ ਸਰਕਾਰ ਦੇ ਮੰਤਰੀ ਮੰਡਲ ਸ਼ਾਖਾ ਵੱਲੋਂ ਜਾਰੀ ਕੀਤੇ ਸੱਦਾ ਪੱਤਰ ਵਿੱਚ ਮੀਟਿੰਗ ਦੇ ਏਜੰਡੇ ਬਾਰੇ ਬਾਅਦ ਵਿੱਚ ਦੱਸਣ ਬਾਰੇ ਲਿਖਿਆ ਗਿਆ ਹੈ।

ਹਾਲਾਂਕਿ ਕਿਹਾ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਅਹਿਮ ਫ਼ੈਸਲਾ ਲਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਅਹਿਮ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ ਜਾ ਸਕਦੀ ਹੈ।

Last Updated : Dec 27, 2020, 7:32 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.