ETV Bharat / city

ਪੰਜਾਬ ਮੰਤਰੀ ਮੰਡਲ ਦੀ ਬੈਠਕ ਹੋਈ ਮੁਲਤਵੀ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਪੰਜਾਬ ਮੰਤਰੀ ਮੰਡਲ ਦੀ ਅੱਜ ਹੋਣ ਵਾਲੀ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਹੁਣ ਮੰਤਰੀ ਮੰਡਲ ਦੀ ਬੈਠਕ 19 ਜੂਨ ਦੁਪਹਿਰ 4 ਵਜੇ ਹੋਵੇਗੀ।

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ
author img

By

Published : Jun 18, 2020, 3:23 PM IST

ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਦੀ ਅੱਜ ਹੋਣ ਵਾਲੀ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਣੀ ਸੀ। ਹੁਣ ਇਹ ਮੰਤਰੀ ਮੰਡਲ ਦੀ ਬੈਠਕ 19 ਜੂਨ ਦੁਪਹਿਰ 4 ਵਜੇ ਹੋਵੇਗੀ।

ਮੀਟਿੰਗ ਨੂੰ ਮੁਲਤਵੀ ਕਰਨ ਦਾ ਕਾਰਨ ਦੱਸਿਆ ਜਾ ਰਿਹਾ ਕਿ ਮੁੱਖ ਮੰਤਰੀ ਕੈਪਟਨ ਨੇ ਮੰਤਰੀਆਂ ਦੀ ਡਿਊਟੀ ਭਾਰਤ ਅਤੇ ਚੀਨ ਦੀਆਂ ਫੌਜਾਂ ਦਰਮਿਆਨ ਹੋਈ ਝੜਪ ਵਿੱਚ ਸ਼ਹੀਦ ਹੋਏ ਜਵਾਨਾਂ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਲਗਾਈ ਹੈ। ਲੱਦਾਖ ਵਿੱਚ ਸ਼ਹੀਦ ਹੋਏ ਇਨ੍ਹਾਂ ਜਵਾਨਾਂ ਦੀ ਦੇਹਾਂ ਅੱਜ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚ ਰਹੀਆਂ ਹਨ।

ਇਹ ਵੀ ਪੜੋ: ਪੰਜਾਬ ਦੇ 4 ਜਵਾਨਾਂ ਨੇ ਪੀਤਾ ਸ਼ਹਾਦਤ ਦਾ ਜਾਮ

ਦੱਸ ਦੇਈਏ ਕਿ ਪੂਰਬੀ ਲੱਦਾਖ ਦੀ ਗਲਵਾਨ ਘਾਟੀ ਵਿੱਚ ਸੋਮਵਾਰ ਦੀ ਰਾਤ ਨੂੰ ਭਾਰਤ ਅਤੇ ਚੀਨ ਦੀਆਂ ਫੌਜਾਂ ਦਰਮਿਆਨ ਹੋਈ ਝੜਪ ਵਿੱਚ ਪੰਜਾਬ ਦੇ ਚਾਰ ਸਪੂਤਾਂ ਨੇ ਸ਼ਹਾਦਤ ਦਾ ਜਾਮ ਪੀਤਾ ਹੈ। ਇਹ ਚਾਰੋ ਸ਼ਹੀਦ ਜਵਾਨ ਪੰਜਾਬ ਦੇ ਸੰਗਰੂਰ, ਗੁਰਦਾਸਪੁਰ, ਪਟਿਆਲਾ ਅਤੇ ਮਾਨਸਾ ਨਾਲ ਸਬੰਧਤ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.