ਚੰਡੀਗੜ੍ਹ: 4 ਸਤੰਬਰ ਨੂੰ ਹੋਣ ਵਾਲੀ ਪੰਜਾਬ ਕੈਬਿਨੇਟ ਦੀ ਮੀਟਿੰਗ ਮੁਲਤਵੀ ਹੋ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਚੰਡੀਗੜ੍ਹ ਵਿੱਚ ਹੋਣੀ ਸੀ।
ਇੱਥੇ ਦੱਸ ਦਈਏ ਕਿ ਪੰਜਾਬ ਕੇਬਿਨੇਟ ਦੀ ਮੀਟਿੰਗ ਪਹਿਲਾਂ 2 ਸਤੰਬਰ ਨੂੰ ਹੋਣੀ ਸੀ ਜਿਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਇਹ ਮੀਟਿੰਗ 4 ਸਤੰਬਰ ਨੂੰ ਰੱਖੀ ਗਈ ਸੀ ਜਿਸ ਨੂੰ ਹੁਣ ਮੁੜ ਤੋਂ ਮੁਲਤਵੀ ਕਰ ਦਿੱਤਾ ਗਿਆ ਹੈ।
4 ਸਤੰਬਰ ਨੂੰ ਹੋਣ ਵਾਲੀ ਇਸ ਕੈਬਿਨੇਟ ਮੀਟਿੰਗ ਵਿੱਚ ਕੁੱਝ ਅਹਿਮ ਮੁੱਦਿਆਂ 'ਤੇ ਚਰਚਾ ਹੋ ਸਕਦੀ ਸੀ ਪਰ ਹੁਣ ਅਗਲੇ ਹੁਕਮਾਂ ਤੱਕ ਇਸ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।