ETV Bharat / city

ਅੱਜ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਲਏ ਜਾਣਗੇ ਅਹਿਮ ਫੈਸਲੇ

author img

By

Published : May 30, 2022, 11:00 AM IST

Updated : May 30, 2022, 11:32 AM IST

ਪੰਜਾਬ ਮੰਤਰੀਮੰਡਲ ਦੀ ਅੱਜ ਅਹਿਮ ਬੈਠਕ ਹੋਵੇਗੀ। ਬੈਠਕ ਦੌਰਾਨ ਕਈ ਅਹਿਮ ਅਤੇ ਵੱਡੇ ਫੈਸਲੇ ਲਏ ਜਾ ਸਕਦੇ ਹਨ। ਇਸ ਤੋਂ ਪਹਿਲਾਂ ਕੈਬਨਿਟ ਵੱਲੋਂ 1500 ਰੁਪਏ ਪ੍ਰਤੀ ਏਕੜ ਸਬਸਿਡੀ ਦੇਣ ਦੇ ਫੈਸਲੇ ਨੂੰ ਮਨਜ਼ੂਰੀ ਦਿੱਤੀ ਗਈ ਸੀ।

ਪੰਜਾਬ ਮੰਤਰੀਮੰਡਲ ਦੀ ਅੱਜ ਅਹਿਮ ਬੈਠਕ
ਪੰਜਾਬ ਮੰਤਰੀਮੰਡਲ ਦੀ ਅੱਜ ਅਹਿਮ ਬੈਠਕ

ਚੰਡੀਗੜ੍ਹ: ਪੰਜਾਬ ਮੰਤਰੀਮੰਡਲ ਦੀ ਅੱਜ ਅਹਿਮ ਬੈਠਕ ਹੋਵੇਗੀ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਦੇ ਸੀਐੱਮ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਕੱਤਰੇਤ ਵਿਖੇ ਸਵੇਰ 11 ਵਜੇ ਬੈਠਕ ਹੋਵੇਗੀ। ਬੈਠਕ ਦੌਰਾਨ ਕਈ ਅਹਿਮ ਅਤੇ ਵੱਡੇ ਫੈਸਲੇ ਲਏ ਜਾ ਸਕਦੇ ਹਨ।

1500 ਰੁਪਏ ਨੂੰ ਮਨਜ਼ੂਰੀ: ਦੱਸ ਦਈਏ ਕਿ ਪਿਛਲੀ ਵਾਰ ਹੋਈ ਕੈਬਨਿਟ ਮੀਟਿੰਗ ’ਚ ਮੁੱਖ ਮੰਤਰੀ ਭਗਵੰਤ ਮਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਵਜੋਂ ਦੇਣ ਦਾ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਸੀ। ਨਾਲ ਹੀ ਪਾਣੀ ਦੀ ਲੋੜ ਨੂੰ ਵੇਖਦੇ ਹੋਏ ਝੋਨੇ ਦੀ ਸਿੱਧੀ ਬਿਜਾਈ ਨੂੰ ਅਪਣਾਉਣ ਦੀ ਗੱਲ ਆਖੀ ਗਈ ਸੀ। ਧਰਤੀ ਅਤੇ ਪਾਣੀ ਨੂੰ ਬਚਾਉਣ ਦੇ ਲਈ ਸਾਰਿਆਂ ਨੂੰ ਅੱਗੇ ਆਉਣਾ ਚਾਹੀਦਾ ਹੈ।

ਰਿਟਾਇਰ ਪਟਵਾਰੀਆਂ ਦੀ ਭਰਤੀ ਨੂੰ ਦਿੱਤੀ ਮਨਜ਼ੂਰੀ: ਪੰਜਾਬ ਕੈਬਨਿਟ ਵੱਲੋਂ ਕੈਬਨਿਟ ਮੀਟਿੰਗ ’ਚ 1,766 ਰਿਟਾਇਰ ਪਟਵਾਰੀਆਂ ਨੂੰ ਭਰਤੀ ਕਰਨ ਦੇ ਫੈਸਲੇ ’ਤੇ ਮੋਹਰ ਲਗਾਈ ਗਈ ਸੀ। ਜਿਸ ’ਤੇ ਮਾਲ ਮੰਤਰੀ ਬ੍ਰਹਮਸ਼ੰਕਰ ਜਿੰਪਾ ਨੇ ਕਿਹਾ ਕਿ 1090 ਪਟਵਾਰੀ ਭਰਤੀ ਕੀਤੇ ਗਏ ਹਨ ਪਰ ਉਨ੍ਹਾਂ ਦਾ ਪ੍ਰੋਬੇਸ਼ਨ ਦੀ ਮਿਆਦ 2 ਸਾਲ ਹੈ। ਜਿਸ ਕਾਰਨ ਇਹ ਕਦਮ ਚੁੱਕਿਆ ਗਿਆ ਹੈ।

ਸ਼ਹੀਦ ਦੇ ਵਾਰਿਸਾਂ ਨੂੰ ਸਹਾਇਤਾ ਰਾਸ਼ੀ: ਉੱਥੇ ਹੀ ਦੂਜੇ ਪਾਸੇ ਕੈਬਨਿਟ ਮੀਟਿੰਗ ’ਚ ਪੰਜਾਬ ਚ ਸ਼ਹੀਦ ਸੈਨੀਕਾਂ ਅਤੇ ਪੁਲਿਸ ਕਰਮੀਆਂ ਦੇ ਪਰਿਵਾਰਾਂ ਨੂੰ ਇੱਕ ਕਰੋੜ ਮੁਆਵਜ਼ਾਂ ਦੇਣ ’ਤੇ ਮਨਜ਼ੂਰੀ ਦਿੱਤੀ ਗਈ ਸੀ।

ਇਹ ਵੀ ਪੜੋ: ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ 'ਚ ਪਿਤਾ ਦੇ ਬਿਆਨਾਂ 'ਤੇ FIR ਦਰਜ

Last Updated : May 30, 2022, 11:32 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.