ਚੰਡੀਗੜ੍ਹ: ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਭਵਨ ਵਿੱਚ ਪੰਜਾਬ ਵਜ਼ਾਰਤ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਕੈਪਟਨ ਨੇ ਕਈ ਵੱਡੇ ਫ਼ੈਸਲੇ ਕੀਤੇ। ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ ਕਿ ਪੰਜਾਬ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਵੱਲੋਂ ਸਪੈਸ਼ਲ ਆਈਟੀ ਕੈਡਰ ਬਣਾਏ ਜਾਣਗੇ ਅਤੇ ਇਨ੍ਹਾਂ ਕੈਡਰਾਂ ਦੀ ਚੋਣ ਪ੍ਰਕਿਰਿਆ ਮੁੱਖ ਮੰਤਰੀ ਵੱਲੋਂ ਬਣਾਈ ਕਮੇਟੀ ਕਰੇਗੀ।
ਐੱਸਸੀ ਕਮਿਸ਼ਨ ਦੇ ਚੇਅਰਮੈਨ ਦੀ ਉਮਰ ਹੱਦ 75 ਸਾਲ ਤੱਕ ਕਰਨ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਪੀਸੀਐੱਸ ਦੀ ਭਰਤੀ ਲਈ ਬਣਾਏ ਨਿਯਮਾਂ ਵਿੱਚ ਬਦਲਾਅ ਹੋਵੇਗਾ ਅਤੇ ਖ਼ਾਲੀ ਅਹੁਦਿਆਂ ਨੂੰ ਭਰਨ ਲਈ ਸਰਕਾਰ ਸੌਖੇ ਨਿਯਮ ਲਾਗੂ ਕਰੇਗਾ। ਇਸ ਦੇ ਨਾਲ ਹੀ ਇਹ ਫ਼ੈਸਲਾ ਲਿਆ ਗਿਆ ਕਿ ਡਿਫਾਲਟਰ ਰਾਈਸ ਮਿੱਲਾਂ ਲਈ ਸੈਟਲਮੈਂਟ ਪਾਲਿਸੀ ਸ਼ੁਰੂ ਕੀਤੀ ਜਾਵੇਗਾ ਜਿਸ ਦਾ ਫਾਇਦਾ 2014-15 ਦੀਆਂ ਡਿਫਾਲਟਰ ਮਿੱਲਾਂ ਨੂੰ ਮਿਲ ਸਕੇਗਾ।
ਇਸ ਤੋਂ ਪਹਿਲਾਂ ਇਹ ਮੀਟਿੰਗ 14 ਸਤੰਬਰ ਨੂੰ ਹੋਣੀ ਸੀ ਜੋ ਕੀ ਮੁਲਤਵੀ ਕਰ ਦਿੱਤੀ ਗਈ ਸੀ ਅਤੇ 16 ਸਤੰਬਰ ਨੂੰ ਅਗਲੀ ਮੀਟਿੰਗ ਰੱਖੀ ਗਈ ਸੀ। ਇੱਥੇ ਦੱਸ ਦਈਏ ਕਿ ਪੰਜਾਬ ਵਜ਼ਾਰਤ ਦੀ ਅਗਲੀ ਮੀਟਿੰਗ 19 ਸਤੰਬਰ ਨੂੰ ਡੇਰਾ ਬਾਬਾ ਨਾਨਕ ਵਿੱਚ ਹੋਣ ਦੀ ਸੰਭਾਵਨਾ ਹੈ। ਇਸ ਮੀਟਿੰਗ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪ੍ਰਬੰਧਾਂ ਬਾਰੇ ਵੀ ਚਰਚਾ ਹੋ ਸਕਦੀ ਹੈ। ਇਹ ਦੂਜੀ ਮੀਟਿੰਗ ਹੈ ਜੋ ਚੰਡੀਗੜ੍ਹ ਤੋਂ ਬਾਹਰ ਹੋ ਰਹੀ ਹੈ। ਇਸ ਤੋਂ ਪਹਿਲਾਂ 10 ਸਤੰਬਰ ਨੂੰ ਸੁਲਤਾਨਪੁਰ ਲੋਧੀ ਵਿੱਚ ਪਹਿਲੀ ਮੀਟਿੰਗ ਕੀਤੀ ਗਈ ਸੀ।