ETV Bharat / city

ਚਰਨਜੀਤ ਸਿੰਘ ਚੰਨੀ ਅੱਜ ਕਰਨਗੇ ਇੱਕ ਹੋਰ ਵੱਡੇ ਮਸਲੇ ਦਾ ਹੱਲ!

author img

By

Published : Nov 9, 2021, 8:49 AM IST

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਅਧਿਕਾਰਕ ਟਵਿਟਰ ਹੈਂਡਲ 'ਤੇ ਟਵੀਟ ਕੀਤਾ ਕਿ 9 ਨਵੰਬਰ ਨੂੰ ਪੰਜਾਬੀਆਂ ਦੇ ਇੱਕ ਹੋਰ ਵੱਡੇ ਮਸਲੇ ਦਾ ਹੱਲ ਕੱਢਣਗੇ। ਅੱਜ ਦੁਪਹਿਰ 3 ਵਜੇ ਪੰਜਾਬ ਕੈਬਨਿਟ ਦੀ ਬੈਠਕ ਹੋਣ ਜਾ ਰਹੀ ਹੈ।

ਚਰਨਜੀਤ ਸਿੰਘ ਚੰਨੀ ਅੱਜ ਕਰਨਗੇ ਇੱਕ ਹੋਰ ਵੱਡੇ ਮਸਲੇ ਦਾ ਹੱਲ

ਚੰਡੀਗੜ੍ਹ: ਅੱਜ ਦੁਪਹਿਰ 3 ਵਜੇ ਪੰਜਾਬ ਕੈਬਨਿਟ ਦੀ ਬੈਠਕ ਹੋਵੇਗੀ। ਹਾਲਾਂਕਿ ਇਸਦਾ ਏਜੰਡਾ ਦੱਸਿਆ ਨਹੀਂ ਗਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਅਧਿਕਾਰਕ ਟਵਿਟਰ ਹੈਂਡਲ 'ਤੇ ਟਵੀਟ ਕੀਤਾ ਕਿ 9 ਨਵੰਬਰ ਨੂੰ ਪੰਜਾਬੀਆਂ ਦੇ ਇੱਕ ਹੋਰ ਵੱਡੇ ਮਸਲੇ ਦਾ ਹੱਲ ਕੱਢਣਗੇ।

ਇਸ ਤੋਂ ਪਹਿਲਾਂ 8 ਨਵੰਬਰ ਨੂੰ ਪੰਜਾਬ ਵਿਧਾਨਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ ਹੋਇਆ ਸੀ, ਜਿਸ ਵਿੱਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ 11 ਨਵੰਬਰ ਤੱਕ ਮੁਲਤਵੀ ਕਰ ਦਿੱਤਾ ਗਿਆ।

  • ਪੰਜਾਬੀਆਂ ਦੇ ਇੱਕ ਹੋਰ ਵੱਡੇ ਮਸਲੇ ਦਾ ਹੱਲ | 9 ਨਵੰਬਰ | pic.twitter.com/lR47lRib5m

    — Charanjit S Channi (@CHARANJITCHANNI) November 8, 2021 " class="align-text-top noRightClick twitterSection" data=" ">

ਬੀ.ਐਸ.ਐਫ ਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਸੱਦਿਆ ਸੀ ਵਿਸ਼ੇਸ਼ ਇਜਲਾਸ

ਦੱਸ ਦਈਏ ਕਿ ਅੰਤਰ-ਰਾਸ਼ਟਰੀ ਸਰਹੱਦ ’ਤੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਦਾ ਅਧਿਕਾਰ ਖੇਤਰ 15 ਤੋਂ ਵਧਾਕੇ 50 ਕਿਲੋਮੀਟਰ ਕੀਤੇ ਜਾਣ ਦੇ ਕੇਂਦਰੀ ਫੈਸਲੇ ਖਿਲਾਫ ਅਤੇ ਤਿੰਨੋਂ ਕੇਂਦਰੀ ਕਾਲੇ ਖੇਤੀ ਕਾਨੂੰਨਾਂ (Agricultural laws) ਨੂੰ ਰੱਦ ਕਰਵਾਉਣ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਇਜਲਾਸ (Special session) ਬੁਲਾਇਆ ਗਿਆ ਹੈ। ਦੱਸ ਦਈਏ ਕਿ ਇਹ 15ਵੀਂ ਵਿਧਾਨ ਸਭਾ ਦਾ 16ਵਾਂ ਵਿਸ਼ੇਸ਼ ਇਜਲਾਸ (Special session) ਹੈ।

ਸੁਣੋ ਕਾਂਗਰਸੀ ਵਿਧਾਇਕ ਕੀ ਬੋਲੇ

ਕਾਂਗਰਸ ਵਿਧਾਇਕ ਫਤਿਹਜੰਗ ਬਾਜਵਾ ਨੇ ਕਿਹਾ ਕਿ ਵਿਰੋਧੀ ਦਾ ਕੰਮ ਸਵਾਲ ਚੁੱਕਣਾ ਹੁੰਦਾ ਹੈ, ਉਹਨਾਂ ਨੇ ਕਿਹਾ ਕਿ ਇਜਲਾਸ ਵਿੱਚ ਪੰਜਾਬ ਦੇ ਹੱਕਾਂ ਦੀ ਗੱਲ ਹੋਵੇਗੀ ਤੇ ਮਤੇ ਪਾਸ ਕੀਤੇ ਜਾਣਗੇ। ਉਥੇ ਹੀ ਉਹਨਾਂ ਨੇ ਕਿਹਾ ਕਿ ਹੋ ਸਕਦਾ ਹੈ ਕਿ ਜੇਕਰ ਮੁੱਦੇ ਜਿਆਦਾ ਹੋਏ ਤਾਂ ਇਜਲਾਸ ਹੋਰ ਵਧ ਸਕਦਾ ਹੈ। ਇਸ ਦੇ ਨਾਲ ਵਿਧਾਇਕ ਗੁਰਪ੍ਰੀਤ ਸਿੰਘ ਨੂੰ ਜਦੋਂ ਮਨੀਸ਼ ਤਿਵਾੜੀ ਵੱਲੋਂ ਸਰਕਾਰ ’ਤੇ ਚੁੱਕੇ ਗਏ ਸਵਾਲ ਬਾਰੇ ਪੁੱਛਿਆ ਤਾਂ ਉਹ ਜਵਾਬ ਤੋਂ ਭੱਜਦੇ ਨਜ਼ਰ ਆਏ।

ਵਿਰੋਧੀਆਂ ਨੇ ਚੁੱਕੇ ਸਵਾਲ

ਦੱਸ ਦਈਏ ਕਿ ਵਿਸ਼ੇਸ਼ ਇਜਲਾਸ ਦੇ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਧਿਰ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਵਿਧਾਨ ਸਭਾ ਦੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਹਨਾਂ ਨੇ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਇਜਲਾਸ ਨੂੰ ਵਧਾਉਣ ਦੀ ਮੰਗ ਕੀਤੀ।

ਇਸ ਮੌਕੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਸਰਕਾਰ ਆਪਣੀ ਜਿੰਮੇਵਾਰੀ ਤੋਂ ਭੱਜ ਰਹੀ ਹੈ। ਉਹਨਾਂ ਨੇ ਕਿਹਾ ਕਿ ਪਹਿਲਾਂ ਸੈਸ਼ਨ ਵਿੱਚ 2 ਸੀਟਿੰਗਾਂ ਹੁੰਦੀਆਂ ਸਨ ਹੁਣ ਇੱਕ ਸੀਟਿੰਗ ਕਰ ਦਿੱਤੀ ਹੈ ਜੋ ਕਿ ਗਲਤ ਹੈ। ਉਹਨਾਂ ਨੇ ਕਿਹਾ ਕਿ ਇਸ ਨਾਲ ਪੰਜਾਬ ਦੇ ਲੋਕਾਂ ’ਤੇ ਭਾਰ ਪਵੇਗਾ ਕਿਉਂਕਿ ਸੈਸ਼ਨ ਬੁਲਉਣ ’ਤੇ ਇੱਕ ਦਿਨ ਦਾ ਖ਼ਰਚ 70 ਲੱਖ ਆਉਂਦਾ ਹੈ, ਉਹਨਾਂ ਨੇ ਕਿਹਾ ਕਿ ਜੇਕਰ ਇਹ 2 ਦਿਨ ਹੋਇਆ ਤਾਂ ਕਰੀਬ 1.5 ਕਰੋੜ ਦਾ ਭਾਰ ਲੋਕਾਂ ’ਤੇ ਪਵੇਗਾ। ਹਰਪਾਲ ਚੀਮਾ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸੈਸ਼ਨ ਵਿੱਚ ਪੰਜਾਬ ਦੇ ਹੱਕ ਦੀ ਗੱਲ ਹੋਵੇ, ਪਰ ਇਹ ਕਿਸੇ ਢੰਗ ਨਾਲ ਹੋਣੀ ਚਾਹੀਦੀ ਹੈ। ਉਥੇ ਹੀ ਅਮਨ ਅਰੋੜਾ ਨੇ ਵੀ ਸਰਕਾਰ ’ਤੇ ਵੱਡੇ ਸਵਾਲ ਕੀਤੇ ਤੇ ਸੈਸ਼ਨ ਵਧਾਉਣ ਦੀ ਮੰਗ ਕੀਤੀ।

ਪਰਮਿੰਦਰ ਢੀਂਡਸਾ ਦਾ ਬਿਆਨ

ਉਥੇ ਹੀ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਇਹ ਇਜਲਾਸ ਸਰਕਾਰ ਇੱਕ ਡਰਾਮਾ ਕਰ ਰਹੀ ਹੈ। ਉਹਨਾਂ ਨੇ ਕਿਹਾ ਕਿ ਇਸ ਵਿੱਚ ਕਿਸੇ ਵੀ ਵਿਧਾਇਕ ਨੂੰ ਆਵਾਜ਼ ਚੁੱਕਣ ਦਾ ਸਮਾਂ ਨਹੀਂ ਦਿੱਤਾ ਗਿਆ। ਉਹਨਾਂ ਨੇ ਕਿਹਾ ਕਿ ਇਸ ਵਿੱਚ ਪੰਜਾਬ ਦੇ ਨਹੀਂ ਸਿਰਫ਼ ਸਰਕਾਰ ਦੇ ਮੁੱਦੇ ਹੱਲ ਹੋਣਗੇ। ਉਹਨਾਂ ਨੇ ਕਿਹਾ ਕਿ ਇਹ ਵਿਧਾਨਸਭਾ ਦਾ ਨਹੀਂ ਸਗੋਂ ਸਰਕਾਰ ਦਾ ਸੈਸ਼ਨ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਪੈਟਰੋਲ ਡੀਜ਼ਲ ਦੇ ਰੇਟ ਘੱਟ ਕਰਨਾ ਸਰਕਾਰ ਦੀ ਮਜ਼ਬੂਰੀ ਸੀ, ਇਸ ਲਈ ਉਹਨਾਂ ਨੂੰ ਇਹ ਘੱਟ ਕਰਨਾ ਪਿਆ ਹੈ।

ਇਹ ਵੀ ਪੜ੍ਹੋ: ਵਿਸ਼ੇਸ਼ ਇਜਲਾਸ ਦਾ ਪਹਿਲਾ ਦਿਨ, ਵਿਰੋਧੀਆਂ ਨੇ ਚੁੱਕੇ ਸਵਾਲ, ਪੜੋ ਹੋਰ ਕੀ ਰਿਹੈ ਖ਼ਾਸ

7 ਨਵੰਬਰ ਨੂੰ ਹੋਈ ਸੀ ਪੰਜਾਬ ਕੈਬਨਿਟ ਦੀ ਬੈਠਕ

7 ਨਵੰਬਰ ਨੂੰ ਪੰਜਾਬ ਸਰਕਾਰ ਵਲੋਂ ਸੱਦੀ ਗਈ ਕੈਬਨਿਟ ਦੀ ਅਹਿਮ ਬੈਠਕ 'ਚ ਅਹਿਮ ਫੈਸਲਾ ਕੀਤਾ ਗਿਆ ਹੈ। ਸਰਕਾਰ ਵਲੋਂ ਮੀਟਿੰਗ 'ਚ ਪੈਟਰੋਲ ਅਤੇ ਡੀਜ਼ਲ (Petrol and diesel) ਦੇ ਵੈਟ ਦੀਆਂ ਕੀਮਤਾਂ 'ਚ ਕਟੌਤੀ (Demand for reduction in VAT) ਕਰਨ 'ਤੇ ਮੌਹਰ ਲਗਾ ਦਿੱਤੀ ਹੈ। ਸਰਕਾਰ ਵਲੋਂ ਪੈਟਰੋਲ 10 ਰੁਪਏ ਅਤੇ ਡੀਜ਼ਲ ਦੇ ਰੇਟ 'ਚ 5 ਰੁਪਏ ਕਟੌਤੀ ਕੀਤੀ ਗਈ ਹੈ। ਸਰਕਾਰ ਵਲੋਂ ਜਾਰੀ ਹੁਕਮ ਅੱਜ ਰਾਤ ਤੋਂ ਲਾਗੂ ਹੋ ਜਾਣਗੇ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅਕਾਲੀ ਦਲ ਨੇ ਕੱਲ੍ਹ ਮੇਰੇ ਘਰ ਦੇ ਬਾਹਰ ਧਰਨਾ ਦਿੱਤਾ ਅਤੇ ਡਰਾਮਾ ਕੀਤਾ ਭਾਵੇਂ ਕਿ ਉਨ੍ਹਾਂ ਨੂੰ ਪਤਾ ਸੀ ਕਿ ਇਹ ਫੈਸਲਾ ਮੰਤਰੀ ਮੰਡਲ ਵਿੱਚ ਹੋਣਾ ਹੈ, ਮੈਂ ਕੱਲ੍ਹ ਰਾਤ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵਧਾਈ ਦਿੱਤੀ ਕਿ ਕੀਮਤ ਘੱਟਣ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦ 'ਤੇ ਪੈਟਰੋਲ ਪੰਪਾਂ ਨੂੰ ਹਰਿਆਣਾ ਵਾਲੇ ਪਾਸੇ ਤੋਂ ਜਾਂ ਚੰਡੀਗੜ੍ਹ ਵਾਲੇ ਪਾਸਿਓਂ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਕੋਈ ਵੀ ਉੱਥੇ ਪੈਟਰੋਲ ਭਰਨ ਨਹੀਂ ਆਉਂਦਾ ਸੀ। ਚੰਨੀ ਨੇ ਕਿਹਾ ਕਿ ਪਿਛਲੇ 20 ਸਾਲਾਂ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਸਸਤਾ ਹੋਇਆ ਹੈ।

ਇਹ ਵੀ ਪੜ੍ਹੋ: ਪੰਜਾਬ ਕੈਬਨਿਟ ’ਚ ਲਏ ਗਏ ਵੱਡੇ ਫੈਸਲੇ, ਜਾਣੋ ਪੰਜਾਬ ਦੇ ਲੋਕਾਂ ਨੂੰ ਕੀ-ਕੀ ਮਿਲੀ ਰਾਹਤ...

ETV Bharat Logo

Copyright © 2024 Ushodaya Enterprises Pvt. Ltd., All Rights Reserved.