ETV Bharat / city

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਬੈਠਕ ਤੋਂ ਪਹਿਲਾਂ ਵਿਧਾਨ ਸਭਾ ਦੇ ਬਾਹਰ ਰੋਸ - ਵਿਸ਼ੇਸ਼ ਇਜਲਾਸ ਰੱਦ ਸਬੰਧੀ ਖਬਰ

ਵਿਸ਼ੇਸ਼ ਇਜਲਾਸ ਰੱਦ (Special Assembly Session Cancel update) ਹੋਣ ਤੋਂ ਬਾਅਦ ਮੁੱਖ ਮੰਤਰੀ ਮਾਨ ਐਕਸ਼ਨ ਵਿੱਚ ਨਜ਼ਰ ਆ ਰਹੇ ਹਨ ਤੇ ਉਹਨਾਂ ਨੇ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਹੈ ਜੋ ਕਿ ਅੱਜ ਸਾਢੇ ਦਸ ਵਜੇ ਹੋਵੇਗੀ।

Punjab Cabinet meeting will be held at 10:30 am today in the Punjab Secretariat
ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਮੀਟਿੰਗ
author img

By

Published : Sep 22, 2022, 7:36 AM IST

Updated : Sep 22, 2022, 8:01 AM IST

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਵਿਧਾਇਕ ਦਲ ਦੀ ਬੈਠਕ ਸੱਦੀ ਹੈ ਜੋ ਕਿ ਅੱਜ ਸਵੇਰੇ 10:30 ਵਜੇ ਪੰਜਾਬ ਸਕੱਤਰੇਤ ਵਿਖੇ ਹੋਵੇਗੀ। ਦੱਸ ਦਈਏ ਕਿ ਵਿਸ਼ੇਸ਼ ਇਜਲਾਸ ਰੱਦ (Special Assembly Session Cancel update) ਹੋਣ ਤੋਂ ਬਾਅਦ ਮਾਨ ਸਰਕਾਰ ਕਾਫੀ ਨਾਰਾਜ਼ ਨਜ਼ਰ ਆ ਰਹੀ ਹੈ ਤੇ ਕਿਹਾ ਜਾ ਰਿਹਾ ਹੈ ਕਿ ਇਸ ਲੋਕਤੰਤਰ ਦਾ ਘਾਣ ਹੈ।

ਇਹ ਵੀ ਪੜੋ: ਆਪ ਨੇ ਕਿਹਾ, ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਰੱਦ ਕਰਨ ਦਾ ਫੈਸਲਾ ਲੋਕਤੰਤਰ ਦਾ ਕਤਲ

ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਪੱਤਰ ਵਿੱਚ ਅਜੇ ਮੀਟਿੰਗ ਦੇ ਏਜੰਡੇ ਬਾਰੇ ਨਹੀਂ ਲਿਖਿਆ ਗਿਆ ਹੈ। ਉਥੇ ਹੀ ਵਿਸ਼ੇਸ਼ ਇਜਲਾਸ ਰੱਦ (Special Assembly Session Cancel update) ਹੋਣ ਕਾਰਨ ਕੈਬਨਿਟ ਮੀਟਿੰਗ ਤੋਂ ਪਹਿਲਾਂ ਆਪ ਸਰਕਾਰ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਵੀ ਕੀਤਾ ਜਾਵੇਗਾ।

Punjab Cabinet meeting
ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਮੀਟਿੰਗ

ਰਾਜਪਾਲ ਵਲੋਂ ਵਿਧਾਨ ਸਭਾ ਸੈਸ਼ਨ ਰੱਦ ਕਰਨ ਦੇ ਫੈਸਲੇ 'ਤੇ AAP ਨੇ ਚੁੱਕੇ ਸਵਾਲ: ਦੱਸ ਦਈਏ ਕਿ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 22 ਸਤੰਬਰ ਨੂੰ ਬੁਲਾਇਆ ਗਿਆ ਸੀ, ਜਿਸ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਰੱਦ ਕਰ ਦਿੱਤਾ ਗਿਆ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਸ਼ਵਾਸ ਮਤ ਕਰਵਾਉਣ ਲਈ ਭਲਕੇ ਵਿਸ਼ੇਸ਼ ਸੈਸ਼ਨ ਬੁਲਾਇਆ ਸੀ। ਜਿਸ ਸਬੰਧੀ ਰਾਜਪਾਲ ਮੁਤਾਬਕ ਉਨ੍ਹਾਂ ਨੇ ਕਾਨੂੰਨੀ ਸਲਾਹ ਤੋਂ ਬਾਅਦ ਸਰਕਾਰ ਵਲੋਂ ਬੁਲਾਏ ਵਿਸ਼ੇਸ਼ ਸੈਸ਼ਨ ਨੂੰ ਰੱਦ ਕਰਨ ਦਾ ਹੁਕਮ ਦਿੱਤਾ ਹੈ।

ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਕਿ ਰਾਜਪਾਲ ਵੱਲੋਂ ਵਿਧਾਨ ਸਭਾ ਨਾ ਚੱਲਣ ਦੇਣਾ ਦੇਸ਼ ਦੇ ਲੋਕਤੰਤਰ ਤੇ ਵੱਡੇ ਸਵਾਲ ਪੈਦਾ ਕਰਦਾ ਹੈ .. ਹੁਣ ਲੋਕਤੰਤਰ ਨੂੰ ਕਰੋੜਾਂ ਲੋਕਾਂ ਦੇ ਚੁਣੇ ਹੋਏ ਪ੍ਰਤੀਨਿਧੀ ਚਲਾਉਣਗੇ ਜਾਂ ਦਿੱਲੀ ਕੇਂਦਰ ਸਰਕਾਰ ਦੁਆਰਾ ਨਿਯੁਕਤ ਕੀਤਾ ਹੋਇਆ ਇੱਕ ਵਿਅਕਤੀ ?? ਇੱਕ ਪਾਸੇ ਭੀਮ ਰਾਓ ਜੀ ਦਾ ਸੰਵਿਧਾਨ ਤੇ ਦੂਜੇ ਪਾਸੇ ਅਪ੍ਰੇਸ਼ਨ ਲੋਟਸ…ਜਨਤਾ ਸਭ ਦੇਖ ਰਹੀ ਹੈ।

ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਜਪਾਲ ਦੇ ਇਸ ਫੈਸਲੇ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ, "ਰਾਜਪਾਲ ਮੰਤਰੀ ਮੰਡਲ ਦੇ ਸੱਦੇ ਗਏ ਸੈਸ਼ਨ ਤੋਂ ਕਿਵੇਂ ਇਨਕਾਰ ਕਰ ਸਕਦੇ ਹਨ? ਫਿਰ ਲੋਕਤੰਤਰ ਖਤਮ ਹੋ ਗਿਆ ਹੈ। ਦੋ ਦਿਨ ਪਹਿਲਾਂ ਰਾਜਪਾਲ ਨੇ ਸੈਸ਼ਨ ਦੀ ਇਜਾਜ਼ਤ ਦਿੱਤੀ, ਜਦੋਂ ਆਪ੍ਰੇਸ਼ਨ ਲੋਟਸ ਫੇਲ ਹੋਣ ਲੱਗਾ ਅਤੇ ਗਿਣਤੀ ਪੂਰੀ ਨਹੀਂ ਹੋਈ ਤਾਂ ਉੱਪਰੋਂ ਕਾਲ ਆਈ। ਅੱਜ ਦੇਸ਼ ਵਿੱਚ ਇੱਕ ਪਾਸੇ ਸੰਵਿਧਾਨ ਹੈ ਅਤੇ ਦੂਜੇ ਪਾਸੇ ਆਪ੍ਰੇਸ਼ਨ ਲੋਟਸ।"

ਇਹ ਵੀ ਪੜੋ: ਵਧੀਕ ਸਾਲਿਸਟਰ ਜਨਰਲ ਦਾ ਬਿਆਨ, ਵਿਸ਼ਵਾਸ ਮੱਤ ਲਈ ਸਰਕਾਰ ਆਪਣੇ ਪੱਧਰ ਉਤੇ ਨਹੀਂ ਬੁਲਾ ਸਕਦੀ ਸੈਸ਼ਨ

Last Updated : Sep 22, 2022, 8:01 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.