ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਮੀਟਿੰਗ 25 ਅਗਸਤ ਨੂੰ ਸਵੇਰ 11 ਵਜੇ ਹੋਵੇਗਾ। ਦੱਸ ਦਈਏ ਕਿ ਪੰਜਾਬ ਕੈਬਨਿਟ ਦੀ ਮੀਟਿੰਗ ਪੰਜਾਬ ਸਕੱਤਰੇਤ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ। ਇਸ ਦੌਰਾਨ ਕਈ ਵੱਡੇ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ।
ਇਸ ਸਬੰਧੀ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਜਿਸ ਮੁਤਾਬਿਕ 25 ਅਗਸਤ ਵੀਰਵਾਰ ਨੂੰ ਹੋਣ ਵਾਲੀ ਮੀਟਿੰਗ ਦਾ ਮੁੱਖ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਹਾਲਾਂਕਿ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਜਾ ਸਕਦੀ ਹੈ। ਨਾਲ ਹੀ ਕਈ ਅਹਿਮ ਫ਼ੈਸਲੇ ਵੀ ਇਸ ਬੈਠਕ 'ਚ ਲਏ ਜਾਣ ਦੀ ਸੰਭਾਵਨਾ ਹੈ।
ਕਾਬਿਲੇਗੌਰ ਹੈ ਕਿ ਪਿਛਲੀ ਹੋਈ ਕੈਬਨਿਟ ਮੀਟਿੰਗ ਵਿੱਚ ਰੇਤ ਅਤੇ ਬੱਜਰੀ ਦੀ ਮਾਈਨਿੰਗ ਵਿੱਚ ਸੋਧ ਨੀਤੀ 2021 ਨੂੰ ਮਨਜ਼ੂਰੀ ਦਿੱਤੀ ਗਈ ਸੀ। ਜਿਸ ’ਤੇ ਸਰਕਾਰ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਨੀਤੀ ਦੇ ਰਾਹੀਂ ਆਮ ਲੋਕਾਂ ਨੂੰ ਵਾਜਬ ਦਰ੍ਹਾਂ ਤੇ ਰੇਤਾ ਅਤੇ ਬੱਜਰੀ ਮਿਲੇਗੀ।
ਇਹ ਵੀ ਪੜੋ: ਈਡੀ ਖ਼ਿਲਾਫ਼ ਕਾਂਗਰਸ ਦਾ ਪ੍ਰਦਰਸ਼ਨ, ਵਿਰੋਧੀ ਧਿਰ ਦੇ ਆਗੂ ਨੂੰ ਕਾਂਗਰਸ ਭਵਨ ਵਿੱਚ ਨਹੀਂ ਮਿਲੀ ਐਂਟਰੀ