ਚੰਡੀਗੜ੍ਹ :26 ਜਨਵਰੀ ਨੂੰ ਟਰੈਕਟਰ ਰੈਲੀ ਦੌਰਾਨ ਤੇ ਦਿੱਲੀ ਹਿੰਸਾ ਦੇ ਦੌਰਾਨ ਕਈ ਕਿਸਾਨ ਲਾਪਤਾ ਹੋ ਗਏ ਹਨ। ਇਸ ਦੇ ਚਲਦੇ ਲਾਪਤਾ ਕਿਸਾਨਾਂ ਦੀ ਭਾਲ ਲਈ ਇੱਕ ਕਮੇਟੀ ਵੀ ਬਣਾਈ ਗਈ ਹੈ। ਇਸ ਦੇ ਚਲਦੇ ਪੰਜਾਬ ਕੈਬਿਨੇਟ ਦੇ ਮੰਤਰੀਆਂ ਦਾ ਵਫ਼ਦ ਅੱਜ ਕੇਂਦਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗਾ।
ਜਾਣਕਾਰੀ ਮੁਤਾਬਕ ਇਸ ਵਫ਼ਦ ਵਿੱਚ ਪੰਜਾਬ ਸਰਕਾਰ ਦੇ ਤਿੰਨ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਭਾਰਤ ਭੂਸ਼ਣ ਆਸ਼ੂ ,ਸੁਖਬਿੰਦਰ ਸਿੰਘ ਸੁਖ ਸਰਕਾਰੀਆ ਤੇ ਇੱਕ ਵਿਧਾਇਕ ਰਾਜ ਕੁਮਾਰ ਚੱਬੇਵਾਲ ਸ਼ਾਮਲ ਹਨ। ਇਹ ਵਫ਼ਦ ਅੱਜ ਦੁਪਹਿਰ 1 ਵਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗਾ।
ਇਸ ਬੈਠਕ ਦੌਰਾਨ ਦੌਰਾਨ ਵਫ਼ਦ 26 ਜਨਵਰੀ ਨੂੰ ਟਰੈਕਟਰ ਰੈਲੀ ਤੇ ਲਾਲ ਕਿੱਲ੍ਹੇ 'ਤੇ ਹੋਏ ਹੰਗਾਮੇ ਦੌਰਾਨ ਲਾਪਤਾ ਕਿਸਾਨਾਂ ਅਤੇ ਦਿੱਲੀ ਦੇ ਬਾਰਡਰਾਂ ਉੱਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਬਾਰੇ ਵਿਸ਼ੇਸ਼ ਗੱਲਬਾਤ ਕਰੇਗਾ। ਇਸ ਤੋਂ ਇਲਾਵਾ ਕੈਬਿਨੇਟ ਮੰਤਰੀ, ਕਿਸਾਨਾਂ ਦੀਆਂ ਮੰਗਾਂ ,ਪ੍ਰਦਰਸ਼ਨਕਾਰੀ ਕਿਸਾਨਾਂ ਦੀ ਸੁਰੱਖਿਆ ਦਾ ਮਾਮਲਾ ਵੀ ਚੁੱਕਣਗੇ।