ਰੋਪੜ: ਪਿਛਲੇ ਦਿਨੀਂ ਆਏ ਹੜ੍ਹਾਂ ਦੇ ਕਾਰਨ ਰੂਪਨਗਰ ਜ਼ਿਲ੍ਹੇ ਦੇ ਬਹੁਤ ਪਿੰਡਾਂ ਦਾ ਸਭ ਤੋਂ ਵੱਧ ਨੁਕਸਾਨ ਹੋਇਆ ਹੈ ਜਿਸ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਦੋ ਕੈਬਿਨੇਟ ਮੰਤਰੀ ਐਤਵਾਰ ਨੂੰ ਇਨ੍ਹਾਂ ਪਿੰਡਾਂ ਦੇ ਵਿੱਚ ਪਹੁੰਚੇ ਉਨ੍ਹਾਂ ਨੇ ਹੜ੍ਹ ਪੀੜਤ ਪਰਿਵਾਰਾਂ ਦਾ ਹਾਲ ਚਾਲ ਪੁੱਛਿਆ।
ਪੰਜਾਬ ਦੇ ਕੈਬਿਨੇਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ ਨੇ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਐਤਵਾਰ ਨੂੰ ਉਹ ਰੋਪੜ ਦੇ ਪਿੰਡ ਫੂਲ ਖੁਰਦ ਦੇ ਵਿੱਚ ਪਹੁੰਚੇ ਜਿੱਥੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ ਮੁਲਾਕਾਤ ਕੀਤੀ।
ਇਸ ਦੌਰਾਨ ਉਨ੍ਹਾਂ ਨੇ ਈਟੀਵੀ ਭਾਰਤ ਦੇ ਨਾਲ ਖਾਸ ਗੱਲਬਾਤ ਕਰਦੇ ਦੱਸਿਆ ਬੀਤੇ ਦਿਨੀਂ ਆਏ ਹੜ੍ਹਾਂ ਦੇ ਨਾਲ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਵਿੱਚ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ। ਚਰਨਜੀਤ ਚੰਨੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਵੀ ਜ਼ਿਲ੍ਹੇ ਦੇ ਵਿੱਚ ਹੜ੍ਹਾਂ ਦਾ ਜਾਇਜ਼ਾ ਲੈਂਣ ਲਈ ਟੀਮ ਆਵੇਗੀ।
ਇਹ ਵੀ ਪੜੋ: ਨਿਗਮਬੋਧ ਘਾਟ 'ਚ ਲਿਆਂਦੀ ਗਈ ਅਰੁਣ ਜੇਟਲੀ ਦੀ ਮ੍ਰਿਤਕ ਦੇਹ
ਕਾਬਲੇ ਗੌਰ ਹੈ ਹੜ੍ਹ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ ਸੀ ਉਸ ਤੋਂ ਬਾਅਦ ਉਨ੍ਹਾਂ ਵੱਲੋਂ ਇਨ੍ਹਾਂ ਪ੍ਰਭਾਵਿਤ ਇਲਾਕਿਆਂ ਦੇ ਵਿਚ ਦੋ ਕੈਬਨਿਟ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਡਿਊਟੀ ਲਗਾਈ ਗਈ ਸੀ।
ਹੁਣ ਦੇਖਣਾ ਹੋਵੇਗਾ ਕਿ ਕੈਬਨਿਟ ਮੰਤਰੀਆਂ ਦੇ ਜ਼ਿਲ੍ਹੇ ਦੇ ਵਿੱਚ ਕੀਤੇ ਦੌਰੇ ਤੋਂ ਬਾਅਦ ਸਰਕਾਰ ਪੀੜਤ ਪਰਿਵਾਰਾਂ ਦੇ ਲਈ ਕੀ ਮਦਦ ਲਿਆਉਂਦੀ ਹੈ।