ਚੰਡੀਗੜ੍ਹ: ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਦੂਜੇ ਮੰਤਰੀ ਮੰਡਲ ਦਾ ਵਿਸਥਾਰ ਜੁਲਾਈ ਵਿੱਚ ਹੋਣਾ ਲਗਭਗ ਤੈਅ ਹੋ ਗਿਆ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਚਰਚਾ ਕਰ ਲਈ ਹੈ, ਜਿਸ ਤੋਂ ਬਾਅਦ ਨਵੀਂ ਕੈਬਨਿਟ ਸਬੰਧੀ ਸਮਝੌਤਾ ਹੋ ਗਿਆ ਹੈ, ਫਿਲਹਾਲ ਅਜੇ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਹੈ ਕਿ ਨਵੀਂ ਕੈਬਨਿਟ ਦਾ ਵਿਸਥਾਰ ਕਦੋਂ ਹੋਵੇਗਾ।
ਇਹ ਵੀ ਪੜੋ: ਅਗਨੀਪਥ ਯੋਜਨਾ: ਭਰਤੀ ਲਈ ਉਮਰ ਸੀਮਾ 21 ਤੋਂ ਵਧਾ ਕੇ ਕੀਤੀ 23 ਸਾਲ
ਸਰਬਜੀਤ ਕੌਰ ਮਾਣੂਕੇ ਤੇ ਅਮਨ ਅਰੋੜਾ ਦਾ ਨਾਂ ਅੱਗੇ: ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਨਵੀਂ ਕੈਬਨਿਟ ਦੇ ਵਿਸਥਾਰ ਵਿੱਚ ਵਿਧਾਇਕ ਅਮਨ ਅਰੋੜਾ ਤੇ ਵਿਧਾਇਕਾ ਸਰਬਜੀਤ ਕੌਰ ਮਾਣੂਕੇ ਦਾ ਨਾਂ ਸਭ ਤੋਂ ਅੱਗੇ ਚੱਲ ਰਿਹਾ ਹੈ। ਦੱਸ ਦਈਏ ਕਿ ਅਮਨ ਅਰੋੜਾ ਤੇ ਸਰਬਜੀਤ ਕੌਰ ਮਾਣੂਕੇ ਪਹਿਲਾਂ ਵੀ ਆਪ ਦੇ ਵਿਧਾਇਕ ਰਹਿ ਚੁੱਕੇ ਹਨ, ਜਿਸ ਕਾਰਨ ਇਹਨਾਂ ਦਾ ਨਾਂ ਸਭ ਤੋਂ ਅੱਗੇ ਚੱਲ ਰਿਹਾ ਹੈ।
ਮੰਤਰੀਆਂ ਦਾ ਰਿਪੋਰਟ ਕਾਰਡ ਹੋਵੇਗਾ ਚੈੱਕ: ਸੂਤਰਾਂ ਦੇ ਹਵਾਲੇ ਤੋਂ ਖ਼ਬਰ ਇਹ ਵੀ ਹੈ ਕਿ ਨਵੇਂ ਮੰਤਰੀਆਂ ਦੇ ਚੋਣ ਦੇ ਨਾਲ-ਨਾਲ ਪੁਰਾਣੇ ਮੰਤਰੀਆਂ ਦਾ ਰਿਪੋਰਟ ਕਾਰਡ ਵੀ ਚੈੱਕ ਕੀਤਾ ਜਾਵੇਗਾ ਕਿ ਹੁਣ ਤਕ ਉਹਨਾਂ ਨੇ ਆਪਣੇ ਵਿਭਾਗ ਸਬੰਧੀ ਕਿਹੜੇ-ਕਿਹੜੇ ਕੰਮ ਕਿਸ ਗਤੀ ਨਾਲ ਕੀਤੇ ਹਨ। ਜਾਣਕਾਰੀ ਇਹ ਵੀ ਹੈ ਕਿ ਮੁੱਖ ਮੰਤਰੀ ਖੁਦ ਇਸ ਮਾਮਲੇ ਦੀ ਚਾਂਜ ਕਰ ਰਹੇ ਹਨ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਇਹ ਵੀ ਹੈ ਕਿ ਨਵੇਂ ਮੰਤਰੀਆਂ ਦੀ ਚੋਣ ਦੌਰਾਨ ਪੁਰਾਣੇ ਮੰਤਰੀਆਂ ਦੀ ਕੈਬਨਿਟ ਵਿੱਚੋਂ ਛੁੱਟੀ ਵੀ ਹੋ ਸਕਦੀ ਹੈ, ਇਹਨਾਂ ਵਿੱਚੋਂ ਇੱਕ ਮੰਤਰੀ ਦੋਆਬੇ ਅਤੇ ਇੱਕ ਮੰਤਰੀ ਮਾਝੇ ਨਾਲ ਸਬੰਧਤ ਰੱਖਦਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਤੇ ਮੁੱਖ ਮੰਤਰੀ ਕੇਜਰੀਵਾਲ ਨੇ ਦਿੱਤੀ ਸੀ ਚਿਤਾਵਨੀ: ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਕੈਬਨਿਟ ਦੇ ਵਿਸਥਾਰ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਤਰੀਆਂ ਨੂੰ ਚਿਤਾਵਨੀ ਦਿੱਤੀ ਸੀ ਕਿ ਜੇਕਰ ਉਹਨਾਂ ਨੇ ਸਹੀ ਢੰਗ ਨਾਲ ਕੰਮ ਨਹੀਂ ਕੀਤਾ ਤਾਂ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਉਹਨਾਂ ਨੂੰ ਕੁਰਸੀ ਤੋਂ ਲਾਹਿਆ ਵੀ ਜਾ ਸਕਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਕਿਸੇ ਵੀ ਵਿਅਕਤੀ ਵਿਸ਼ੇਸ਼ ਲਈ ਕੋਈ ਵੀ ਕੁਰਸੀ ਪੱਕੀ ਨਹੀਂ ਹੈ ਕੰਮ ਦੇ ਹਿਸਾਬ ਨਾਲ ਹੀ ਅਹੁਦਾ ਦਿੱਤਾ ਜਾਵੇਗਾ।
ਇਹ ਵੀ ਪੜੋ: fuel prices in punjab: ਜਾਣੋ, ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਭਾਅ
8 ਮੰਤਰੀਆਂ ਦੇ ਅਹੁਦੇ ਖਾਲੀ: ਦੱਸ ਦਈਏ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਤਕਰੀਬਨ 8 ਮੰਤਰੀਆਂ ਦੇ ਅਹੁਦੇ ਖਾਲੀ ਹਨ। ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਖਾਲੀ ਅਹੁਦਿਆਂ ’ਚ ਮਹਿਲਾ ਅਤੇ ਸੈਕੰਡ ਟਰਮ ਵਾਲੇ ਵਿਧਾਇਕਾਂ ਨੂੰ ਮੌਕਾ ਮਿਲ ਸਕਦਾ ਹੈ, ਪਰ ਕਿਹਾ ਇਹ ਵੀ ਜਾ ਰਿਹਾ ਹੈ ਕਿ ਫਿਰ ਵੀ ਮੰਤਰੀ ਮੰਡਲ ਨੂੰ ਪੂਰਾ ਨਹੀਂ ਭਰਿਆ ਜਾਵੇਗਾ। ਸਿਰਫ 4 ਤੋਂ 5 ਮੰਤਰੀ ਹੀ ਸ਼ਾਮਲ ਕੀਤੇ ਜਾਣਗੇ।
ਵਿਜੇ ਸਿੰਗਲਾ ਨੂੰ ਕੀਤਾ ਬਰਖਾਸਤ: ਇਸ ਤੋਂ ਇਲਾਵਾ ਕੁਝ ਸਮਾਂ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਬਰਖਾਸਤ ਕੀਤਾ ਸੀ। ਜਿਸ ਤੋਂ ਬਾਅਦ 8 ਮੰਤਰੀ ਖਾਲੀ ਹੋ ਚੁੱਕੇ ਹਨ। ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਤੋਂ ਬਾਅਦ ਸੀਐੱਮ ਭਗਵੰਤ ਮਾਨ ਤੋਂ ਬਾਅਦ 10 ਮੰਤਰੀਆਂ ਨੇ ਸਹੁੰ ਚੁੱਕੀ ਸੀ।
ਸੀਐੱਮ ਮਾਨ ਕੋਲ 28 ਅਹੁਦੇ: ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਤੋਂ ਬਾਅਦ ਉਨ੍ਹਾਂ ਦਾ ਅਹੁਦਾ ਆਪਣੇ ਕੋਲ ਰੱਖ ਲਿਆ। ਇਸ ਸਮੇਂ ਸੀਐੱਮ ਮਾਨ ਕੋਲ 28 ਵਿਭਾਗ ਹਨ। ਮੀਡੀਆ ਰਿਪੋਰਟਾਂ ਮੁਤਾਬਿਕ ਜੇਕਰ ਬਜਟ ਤੋਂ ਬਾਅਦ ਮੰਤਰੀ ਮੰਡਲ ਦਾ ਵਿਸਥਾਰ ਹੁੰਦਾ ਹੈ ਤਾਂ ਉਨ੍ਹਾਂ ਨੂੰ ਵਿਭਾਗ ਦਿੱਤੇ ਜਾਣਗੇ।