ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਲੋਕਾਂ ਦੇ ਰੂਬਰੂ ਹੋਣਗੇ। ਦਰਅਸਲ ਉਨ੍ਹਾਂ ਉੱਤੇ ਇਲਜ਼ਾਮ ਲਗਾਏ ਜਾਂਦੇ ਹਨ ਕਿ ਉਹ ਲੋਕਾਂ ਤੋਂ ਦੂਰ ਹੋ ਗਏ ਹਨ, ਪਰ ਇੱਕ ਵਾਰ ਫਿਰ ਤੋਂ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਵਿਵਾਦ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਵਿੱਚ ਫਿਰ ਤੋਂ ਲੋਕਾਂ ਦੇ ਵਿੱਚ ਜਾਣਗੇ। ਅਜਿਹਾ ਕਰ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਆਗੂਆਂ ਨੂੰ ਜਵਾਬ ਦੇਣਗੇ ਜੋ ਕਹਿੰਦੇ ਸੀ ਕਿ ਕੈਪਟਨ ਲੋਕਾਂ ਵਿੱਚ ਨਹੀਂ ਜਾਂਦੇ ।
ਕੈਪਟਨ ਕਰਜ਼ ਮੁਆਫ਼ੀ ਦੇ ਚੈੱਕ ਵੰਡਣ ਦੇ ਬਹਾਨੇ ਲੋਕਾਂ ਤੋਂ ਮਿਲਣਗੇ, ਸਿੱਧਾ ਸੰਪਰਕ ਕਰਨਗੇ। ਯਾਨੀ ਕਿ ਸੋਮਵਾਰ ਤੋਂ ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਵਿੱਚ ਆਪਣੀ ਸਰਕਾਰ ਦੀਆਂ ਉਪਲੱਬਧੀਆਂ ਨੂੰ ਦੱਸਣ ਦੇ ਲਈ ਵੱਖ ਵੱਖ ਸਮਾਗਮਾਂ ਵਿਚ ਹਿੱਸਾ ਲੈਣਗੇ ।
ਕੋਵਿਡ ਦੇ ਚੱਲਦੇ ਕੈਪਟਨ ਅਮਰਿੰਦਰ ਸਿੰਘ 13 ਸਤੰਬਰ ਤੋਂ ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਦੋ ਵਿਧਾਨ ਸਭਾ ਹਲਕਿਆਂ ਵਿਚ ਮਜ਼ਦੂਰਾਂ ਨੂੰ ਕਰਜ਼ ਮਾਫ਼ੀ ਦੇ ਚੈੱਕ ਵੰਡਣ ਦੇ ਸਮਾਗਮ ਵਿਚ ਸ਼ਾਮਲ ਹੋਣਗੇ। 13 ਸਤੰਬਰ ਨੂੰ ਉਨ੍ਹਾਂ ਦਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਕਾਲਜ ਦਾ ਉਦਘਾਟਨ ਕਰਨ ਦਾ ਵੀ ਸਮਾਗਮ ਹੋਵੇਗਾ।
ਨਵਾਂਸ਼ਹਿਰ ਦੇ ਪਿੰਡ ਬੱਲੋਵਾਲ ਸੌਂਖਰੀ ਵਿੱਚ ਰੱਖਿਆ ਜਾਣਾ ਹੈ। ਇਸ ਤੋਂ ਇਲਾਵਾ ਉਹ ਹੁਸ਼ਿਆਰਪੁਰ ਦੇ ਪਿੰਡ ਮੁਖਲਿਆਣਾ ਪਿੰਡ ਵਿੱਚ ਸਰਕਾਰੀ ਕਾਲਜ ਦਾ ਉਦਘਾਟਨ ਵੀ ਕਰਨਗੇ। ਇਸੇ ਦਿਨ ਉਹ ਚੱਬੇਵਾਲ ਅਤੇ ਨਵਾਂਸ਼ਹਿਰ ਹਲਕੇ ਵਿੱਚ ਮਜ਼ਦੂਰਾਂ ਨੂੰ ਕਰਜ਼ਾ ਰਾਹਤ ਦੇ ਚੈੱਕ ਵੀ ਵੰਡਣਗੇ।
ਸੂਤਰਾਂ ਦੀ ਮੰਨੀਏ ਤਾਂ ਮਨਪ੍ਰੀਤ ਬਾਦਲ ਗੁਰਦਾਸਪੁਰ, ਫ਼ਿਰੋਜ਼ਪੁਰ ਅਤੇ ਅੰਮ੍ਰਿਤਸਰ ਦੇ ਵਿੱਚ ਵੀ ਆਪਣਾ ਸਮਾਗਮ ਰੱਖਣਗੇ। ਪਰ ਹਾਲੇ ਤੱਕ ਇਹ ਸਮਾਗਮ ਫ਼ਾਈਨਲ ਨਹੀਂ ਹੋਏ ਹਨ। ਦੋ ਦਿਨ ਪਹਿਲਾਂ ਹੀ ਪਾਰਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਸੀ ਕਿ ਵਿਧਾਇਕਾਂ ਅਤੇ ਆਗੂਆਂ ਨੂੰ ਆਪਣੀ ਸਰਕਾਰ ਦੀਆਂ ਉਪਲੱਬਧੀਆਂ ਨੂੰ ਲੋਕਾਂ ਵਿੱਚ ਲਿਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸਿਰਫ਼ ਸਾਢੇ ਚਾਰ ਸਾਲ ਵਿੱਚ ਸਰਕਾਰ ਨੇ ਸਾਬਕਾ ਅਕਾਲੀ ਭਾਜਪਾ ਸਰਕਾਰ ਤੋਂ ਸਮਾਜਿਕ ਸੁਰੱਖਿਆ ਪੈਨਸ਼ਨ ਤਿੰਨ ਗੁਣਾਂ ਕਰ ਦਿੱਤੀ ਹੈ।
ਇਹ ਵੀ ਪੜ੍ਹੋਂ:ਸਾਰਾਗੜ੍ਹੀ ਦੇ ਸ਼ਹੀਦਾਂ ਨੂੰ CM ਕੈਪਟਨ ਸਣੇ ਸਿਆਸੀ ਆਗੂਆਂ ਨੇ ਦਿੱਤੀ ਸ਼ਰਧਾਂਜਲੀ