ETV Bharat / city

ਕੋਰੋਨਾ ਸੰਕਟ ਨਾਲ ਨਜਿੱਠਣ ਲਈ ਕੈਪਟਨ ਦਾ ਵੱਡਾ ਐਲਾਨ

ਸੂਬਾ ਸਰਕਾਰ ਨੇ 60 ਤੋਂ ਘੱਟ ਉਮਰ ਵਾਲੇ ਸੇਵਾਮੁਕਤੀ ਦੇ ਨੇੜੇ ਪਹੁੰਚ ਚੁੱਕੇ ਡਾਕਟਰਾਂ ਅਤੇ ਮਾਹਰਾਂ ਦੀ ਨੌਕਰੀ 'ਚ 3 ਮਹੀਨਿਆਂ ਦਾ ਵਾਧਾ ਕੀਤਾ ਹੈ। ਪਹਿਲਾਂ ਇਨ੍ਹਾਂ ਡਾਕਟਰਾਂ ਨੂੰ 30 ਸਤੰਬਰ ਤੱਕ ਵਾਧਾ ਪ੍ਰਦਾਨ ਕੀਤਾ ਗਿਆ ਸੀ, ਜਿਸ ਨੂੰ ਕਿ ਹੁਣ 31 ਦਸੰਬਰ 2020 ਤੱਕ ਵਧਾ ਦਿੱਤਾ ਗਿਆ ਹੈ।

ਕੈਪਟਨ ਅਮਰਿੰਦਰ
ਕੈਪਟਨ ਅਮਰਿੰਦਰ
author img

By

Published : Sep 7, 2020, 7:43 PM IST

ਚੰਡੀਗੜ੍ਹ: ਪੰਜਾਬ 'ਚ ਲਗਾਤਾਰ ਕੋਰੋਨਾ ਮਾਮਲਿਆਂ ਅਤੇ ਮੌਤ ਦੇ ਅੰਕੜੇ 'ਚ ਇਜ਼ਾਫੇ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਫੈਸਲਾ ਲੈਂਦਿਆਂ 60 ਤੋਂ ਘੱਟ ਉਮਰ ਵਾਲੇ ਸੇਵਾਮੁਕਤੀ ਦੇ ਨੇੜੇ ਪਹੁੰਚ ਚੁੱਕੇ ਡਾਕਟਰਾਂ ਅਤੇ ਮਾਹਰਾਂ ਦੀ ਨੌਕਰੀ 'ਚ ਤਿੰਨ ਮਹੀਨਿਆਂ ਦਾ ਵਾਧਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਸਕੱਤਰ ਨੂੰ ਟੈਕਨੀਸ਼ੀਅਨਾਂ ਅਤੇ ਲੈਬ ਸਹਾਇਕਾਂ ਦੀ ਭਰਤੀ ਦੀ ਪ੍ਰਕਿਰਿਆ 'ਚ ਤੇਜ਼ੀ ਲਿਆਉਣ ਲਈ ਕਿਹਾ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਕੈਬਿਨੇਟ ਦੇ ਇੱਕ ਫ਼ੈਸਲੇ ਦੇ ਅਨੁਸਾਰ ਪਹਿਲਾਂ ਇਨ੍ਹਾਂ ਡਾਕਟਰਾਂ ਨੂੰ 30 ਸਤੰਬਰ ਤੱਕ ਵਾਧਾ ਪ੍ਰਦਾਨ ਕੀਤਾ ਗਿਆ ਸੀ ਜਿਸ ਨੂੰ ਕਿ ਹੁਣ 31 ਦਸੰਬਰ, 2020 ਤੱਕ ਵਧਾ ਦਿੱਤਾ ਗਿਆ ਹੈ।

ਉੱਚ ਅਧਿਕਾਰੀਆਂ ਅਤੇ ਮੈਡੀਕਲ/ਸਿਹਤ ਮਾਹਿਰਾਂ ਨਾਲ ਕੋਵਿਡ ਦੀ ਸਥਿਤੀ ਦੀ ਵਰਚੁਅਲ ਸਮੀਖਿਆ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਪਹਿਲਾਂ ਹੀ ਸਰਕਾਰੀ ਮੈਡੀਕਲ ਕਾਲਜਾਂ ਨੂੰ ਮਾਹਿਰਾਂ ਦੀਆਂ ਸੇਵਾਵਾਂ ਪ੍ਰਦਾਨ ਕਰ ਕੇ ਇਨ੍ਹਾਂ ਕਾਲਜਾਂ ਦੀ ਮਦਦ ਕੀਤੀ ਜਾ ਰਹੀ ਹੈ। ਜਦੋਂ ਕਿ ਅਜੇ ਮੈਡੀਕਲ ਸਿੱਖਿਆ ਵਿਭਾਗ ਦੁਆਰਾ ਭਰਤੀ ਦੀ ਪ੍ਰਕਿਰਿਆ ਅਜੇ ਬਾਕੀ ਹੈ। ਵਿੱਤ ਵਿਭਾਗ ਦੁਆਰਾ ਵਿਸ਼ੇਸ਼ ਛੋਟ ਦਿੱਤੀ ਗਈ ਹੈ ਤਾਂ ਜੋ ਇਹ ਕਾਲਜ ਹੋਰਨਾਂ ਮਨੁੱਖੀ ਵਸੀਲਿਆਂ ਤੋਂ ਸੇਵਾਵਾਂ ਲੈ ਸਕਣ।

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਤਹਿਤ ਕਮੇਟੀਆਂ ਦੇ ਗਠਨ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਘਰੇਲੂ ਇਕਾਂਤਵਾਸ/ਕੁਆਰੰਟੀਨ ਵਿਚਲੇ ਗ਼ਰੀਬ ਪਰਿਵਾਰਾਂ ਨੂੰ ਖਾਣੇ ਦੇ ਪੈਕਟਾਂ ਦੀ ਵੰਡ ਕੀਤੀ ਜਾ ਸਕੇ ਅਤੇ ਇਨ੍ਹਾਂ ਪਰਿਵਾਰਾਂ ਨੂੰ ਜਾਂਚ ਕਰਵਾਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ ਕਿਉਂਜੋ ਆਮ ਤੌਰ ’ਤੇ ਇਹ ਪਰਿਵਾਰ ਆਪਣੀ ਨਿਗੂਣੀ ਜਿਹੀ ਆਮਦਨ ਤੋਂ ਵੀ ਹੱਥ ਧੋ ਬੈਠਣ ਦੇ ਡਰ ਕਾਰਨ ਕੋਵਿਡ ਸਬੰਧੀ ਜਾਂਚ ਨਹੀਂ ਕਰਵਾਉਂਦੇ।

ਕੈਪਟਨ ਅਮਰਿੰਦਰ ਸਿੰਘ ਦੁਆਰਾ ਹਸਪਤਾਲਾਂ ਵਿੱਚ ਅਤੇ ਘਰਾਂ ਵਿੱਚਲੇ ਕੋਵਿਡ ਮਰੀਜ਼ਾਂ ਦਾ ਤਣਾਅ ਘਟਾਉਣ ਲਈ ਕਈ ਹੋਰ ਕਦਮ ਚੁੱਕਣ ਦਾ ਐਲਾਨ ਵੀ ਕੀਤਾ ਗਿਆ ਹੈ। ਇਹ ਫ਼ੈਸਲਾ ਕੀਤਾ ਗਿਆ ਹੈ ਕਿ ਸਰਕਾਰੀ ਹਸਪਤਾਲਾਂ ਵੱਲੋਂ ਹੋਰ ਕੋਵਿਡ ਦੇ ਗੰਭੀਰ ਮਰੀਜ਼ਾਂ, ਜਿਨਾਂ ਨੂੰ ਵਿਸ਼ੇਸ਼ ਖਾਣੇ ਦੀ ਲੋੜ ਹੈ, ਨੂੰ ਉਨ੍ਹਾਂ ਦੀ ਇੱਛਾ ਅਨੁਸਾਰ ਘਰ ਦਾ ਖਾਣਾ ਮੁਹੱਈਆ ਕਰਵਾਇਆ ਜਾਵੇਗਾ। ਹਸਪਤਾਲਾਂ ਵਿੱਚ ਇਕਾਂਤਵਾਸ ਕੀਤੇ ਗੰਭੀਰ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਮਾਨਸਿਕ ਤਕਲੀਫਾਂ ਨੂੰ ਦੂਰ ਕਰਨ ਲਈ ਸਰਕਾਰ ਵੱਲੋਂ ਇਨ੍ਹਾਂ ਵਾਰਡਾਂ ਵਿੱਚ ਵਿਸ਼ੇਸ਼ ਉਪਕਰਣ ਉਪਲਬਧ ਕਰਵਾਏ ਜਾਣਗੇ ਤਾਂ ਜੋ ਮਰੀਜ਼ਾਂ ਅਤੇ ਅਟੈਂਡੈਂਟਾਂ ਦਰਮਿਆਨ ਵੀਡੀਓ ਕਾਲ ਰਾਹੀਂ ਗੱਲਬਾਤ ਯਕੀਨੀ ਬਣਾਈ ਜਾ ਸਕੇ।

ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸਮੂਹ ਸਰਕਾਰੀ ਲੈਬਸ ਨੂੰ ਆਰ.ਟੀ.-ਪੀ.ਸੀ.ਆਰ. ਦਾ ਸਾਈਕਲ ਥਰੈਸ਼ਹੋਲਡ (ਸੀ.ਟੀ.) ਮੁੱਲ ਮੁਹੱਈਆ ਕਰਵਾਉਣਾ ਸ਼ੁਰੂ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਹਨ ਕਿਉਂਜੋ ਇਸ ਨਾਲ ਕੋਵਿਡ ਤੋਂ ਪੀੜਤ ਮਰੀਜ਼ ਦਾ ਇਲਾਜ ਕਰ ਰਹੇ ਡਾਕਟਰਾਂ ਨੂੰ ਮਹੱਤਵਪੂਰਨ ਜਾਣਕਾਰੀ ਮਿਲੇਗੀ।

ਘਰੇਲੂ ਇਕਾਂਤਵਾਸ ਵਿੱਚ ਰਹਿ ਰਹੇ ਕੋਵਿਡ ਦੇ ਮਰੀਜ਼ਾਂ ਖਾਸ ਕਰਕੇ ਜਿਨ੍ਹਾਂ ਦੀ ਉਮਰ 40 ਸਾਲ ਤੋਂ ਉੱਪਰ ਹੈ, ਦੀ ਨਿਯਮਿਤ ਰੂਪ ਨਾਲ ਨਿਗਰਾਨੀ ਲਈ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਨੂੰ ਇਕ ਅਜਿਹੀ ਪ੍ਰਣਾਲੀ ਅਮਲ ਵਿੱਚ ਲਿਆਉਣ ਲਈ ਕਿਹਾ ਹੈ ਜਿਸ ਨਾਲ ਅਜਿਹੇ ਮਰੀਜ਼ਾਂ ਦੇ ਇਲਾਜ਼ ’ਤੇ ਨਿਗਰਾਨੀ ਰੱਖੀ ਜਾ ਸਕੇ ਅਤੇ ਅਚਾਨਕ ਹਾਲਤ ਵਿਗੜਨ ਦੀ ਸਥਿਤੀ ਤੋਂ ਬਚਿਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਮਰੀਜ਼ਾਂ ਦੀ ਲੋੜੀਂਦੀ ਸਾਂਭ-ਸੰਭਾਲ ਯਕੀਨੀ ਬਣਾਉਣ ਲਈ ਹਰੇਕ ਜ਼ਿਲੇ ਵਿੱਚ ਕੋਵਿਡ ਪੇਸ਼ੈਂਟ ਟਰੈਕਿੰਗ ਅਫਸਰ ਵੀ ਨਿਯੁਕਤ ਕੀਤੇ ਗਏ ਹਨ।

ਜਾਂਚ ਵਿੱਚ ਹੋ ਰਹੀ ਦੇਰੀ, ਜੋ ਕਿ ਮੌਤਾਂ ਵਧਣ ਦਾ ਕਾਰਨ ਬਣ ਰਹੀ ਹੈ, ਉੱਤੇ ਚਿੰਤਾ ਜ਼ਾਹਿਰ ਕਰਦੇ ਹੋਏ ਮੁੱਖ ਮੰਤਰੀ ਨੇ ਵਿਭਾਗਾਂ ਨੂੰ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਪਹਿਲੇ ਲੱਛਣ ਦਿਸਣ ਮੌਕੇ ਹੀ ਜਾਂਚ ਕਰਵਾਉਣ ਅਤੇ ਇਸ ਸਬੰਧੀ ਝੂਠੀ ਬਹਾਦਰੀ ਦਾ ਵਿਖਾਵਾ ਕਰਨ ਤੋਂ ਗੁਰੇਜ਼ ਕਰਨ ਹਿੱਤ ਪ੍ਰੇਰਿਤ ਕਰਨ ਲਈ ਵੀ ਕਿਹਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.