ਚੰਡੀਗੜ੍ਹ: ਸੂਬੇ ਵਿੱਚ ਕੋਰੋਨਾ ਟੈਸਟਿੰਗ ਨੂੰ ਵਧਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਘਰਾਂ ਵਿੱਚ ਇਕਾਂਤਵਾਸ ਹੋਏ ਗ਼ਰੀਬ ਪਰਿਵਾਰਾਂ ਨੂੰ ਮੁਫ਼ਤ ਖਾਣੇ ਦੇ ਪੈਕੇਟ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਇਹ ਐਲਾਨ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਕੀਤੀ ਉੱਚ ਪੱਧਰੀ ਬੈਠਕ ਵਿੱਚ ਕੀਤਾ।
-
To encourage COVID testing, Chief Minister @capt_amarinder Singh announces free food packets for poor families in home isolation.https://t.co/pASQRl5BkK
— CMO Punjab (@CMOPb) September 5, 2020 " class="align-text-top noRightClick twitterSection" data="
">To encourage COVID testing, Chief Minister @capt_amarinder Singh announces free food packets for poor families in home isolation.https://t.co/pASQRl5BkK
— CMO Punjab (@CMOPb) September 5, 2020To encourage COVID testing, Chief Minister @capt_amarinder Singh announces free food packets for poor families in home isolation.https://t.co/pASQRl5BkK
— CMO Punjab (@CMOPb) September 5, 2020
ਮੁੱਖ ਮੰਤਰੀ ਨੇ ਕਿਹਾ ਕਿ ਜ਼ਿਆਦਾਤਰ ਗ਼ਰੀਬ ਤਬਕੇ ਦੇ ਲੋਕ ਰੁਜ਼ਗਾਰ ਅਤੇ ਉਸ ਰਾਹੀਂ ਹੋਣ ਵਾਲੀ ਮਾਮੂਲੀ ਕਮਾਈ ਗੁਆਉਣ ਦੇ ਡਰੋਂ ਆਪਣਾ ਕੋਰੋਨਾ ਟੈਸਟ ਨਹੀਂ ਕਰਵਾਉਂਦੇ। ਇਸ ਲਈ ਉਨ੍ਹਾਂ ਗ਼ਰੀਬ ਪਰਿਵਾਰਾਂ ਨੂੰ ਘਰਾਂ ਵਿੱਚ ਹੀ ਖਾਣਾ ਮੁਹੱਈਆ ਕਰਵਾਇਆ ਜਾਵੇਗਾ।
ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਮੰਤਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਹਸਪਤਾਲਾਂ ਦਾ ਦੌਰਾ ਕਰਨ ਅਤੇ ਜ਼ਮੀਨੀ ਪੱਧਰ 'ਤੇ ਹਾਲਾਤਾਂ ਦਾ ਜਾਇਜ਼ਾ ਲੈਣ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਖ਼ੁਦ ਵੀ ਹਸਪਤਾਲਾਂ ਦਾ ਦੌਰਾ ਕਰਨਗੇ।
ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਆਪਣਾ ਕੋਵਿਡ ਟੈਸਟ ਨੈਗੇਟਿਵ ਆਉਣ ਤੋਂ ਬਾਅਦ ਇੱਕ ਹਫ਼ਤੇ ਦਾ ਸਵੈ-ਇਕਾਂਤਵਾਸ ਖ਼ਤਮ ਕੀਤਾ। ਮੁੱਖ ਮੰਤਰੀ ਨੇ ਇਸ ਬੈਠਕ ਦੌਰਾਨ ਹੀ ਆਪਣੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ ਦਾ ਖੁਲਾਸਾ ਕੀਤਾ।