ETV Bharat / city

ਸ਼ਹੀਦ ਰਾਜਵਿੰਦਰ ਦੇ ਪਰਿਵਾਰ ਲਈ 50 ਲੱਖ ਰੁਪਏ ਤੇ ਸਰਕਾਰੀ ਨੌਕਰੀ ਦਾ ਐਲਾਨ - ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਰਾਜੌਰੀ ਦੇ ਨੌਸ਼ਹਿਰਾ ਸੈਕਟਰ ਵਿੱਚ ਪਾਕਿਸਤਾਨੀ ਫੌਜ ਵੱਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ਕਾਰਨ ਸ਼ਹੀਦ ਹੋਏ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਦੇ ਇੱਕ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ।

ਸ਼ਹੀਦ ਰਾਜਵਿੰਦਰ ਅਤੇ ਪਰਿਵਾਰ
ਸ਼ਹੀਦ ਰਾਜਵਿੰਦਰ ਅਤੇ ਪਰਿਵਾਰ
author img

By

Published : Aug 30, 2020, 9:02 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1 ਸਿੱਖ ਲਾਈਟ ਇਨਫੈਂਟਰੀ ਯੂਨਿਟ ਦੇ ਸ਼ਹੀਦ ਹੋਏ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।

  • CM @capt_amarinder Singh announced ex-gratia of ₹50 lakh, along with a govt job to a family member of Naib Subedar Rajwinder Singh of 1 Sikh Light Infantry unit. The soldier was seriously injured as a result of unprovoked firing by Pakistan Army and succumbed to his injuries.

    — CMO Punjab (@CMOPb) August 30, 2020 " class="align-text-top noRightClick twitterSection" data=" ">

ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਰਾਜੌਰੀ ਦੇ ਨੌਸ਼ਹਿਰਾ ਸੈਕਟਰ ਵਿੱਚ ਪਾਕਿਸਤਾਨੀ ਫੌਜ ਵੱਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ਦੌਰਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਸ਼ਹੀਦ ਹੋ ਗਏ ਸਨ।

  • In Nowshera Sector of J&K, in our befitting response to ceasefire violation by Pakistan, we unfortunately lost Naib Subedar Rajwinder Singh from Goindwal Sahib, Tarn Taran. He was a brave & sincere soldier, and the nation will forever be indebted to him. Jai Hind! 🇮🇳

    — Capt.Amarinder Singh (@capt_amarinder) August 30, 2020 " class="align-text-top noRightClick twitterSection" data=" ">

ਸ਼ਹੀਦ ਜਵਾਨ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਅਤੇ ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਇੱਕ ਬਹਾਦਰ ਯੋਧਾ ਅਤੇ ਉਤਸ਼ਾਹੀ ਫ਼ੌਜੀ ਅਧਿਕਾਰੀ ਸਨ। ਉਨ੍ਹਾਂ ਦੀ ਮਹਾਨ ਕੁਰਬਾਨੀ ਅਤੇ ਆਪਣੇ ਫ਼ਰਜ਼ ਪ੍ਰਤੀ ਸਮਰਪਣ ਭਾਵਨਾ ਦਾ ਦੇਸ਼ ਸਦਾ ਰਿਣੀ ਰਹੇਗਾ।

ਜ਼ਿਲ੍ਹਾ ਤਰਨ ਤਾਰਨ ਦੀ ਤਹਿਸੀਲ ਖਡੂਰ ਸਾਹਿਬ ਦੇ ਪਿੰਡ ਗੋਇੰਦਵਾਲ ਦੇ ਵਾਸੀ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਦੇ ਪਿਤਾ ਸਵਰਗੀ ਹੌਲਦਾਰ ਜਗੀਰ ਸਿੰਘ ਨੇ ਵੀ ਫੌਜ ਵਿੱਚ ਸੇਵਾ ਨਿਭਾਈ। ਸ਼ਹੀਦ ਰਾਜਵਿੰਦਰ ਸਿੰਘ ਆਪਣੇ ਪਿੱਛੇ ਬਜ਼ੁਰਗ ਮਾਤਾ, ਪਤਨੀ ਮਨਪ੍ਰੀਤ ਕੌਰ, ਪੁੱਤਰ ਜੋਬਨਜੀਤ ਸਿੰਘ (16 ਸਾਲ) ਅਤੇ ਬੇਟੀ ਪਵਨਪ੍ਰੀਤ (15 ਸਾਲ) ਛੱਡ ਗਏ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.